BREAKING NEWS
• 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ

ਨੈਸ਼ਨਲ

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 27, 2026 07:32 PM

ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਹਾਜ਼ਰੀ ਭਰ ਕੇ ਅਰਦਾਸ ਕੀਤੀ, ਕੀਰਤਨ ਸਰਵਣ ਕੀਤਾ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਅਤੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਕੀਤੇ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਸਚਿਵ ਇੰਦਰਜੀਤ ਸਿੰਘ ਅਤੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਉਪ ਰਾਜਪਾਲ ਜੀ ਨੂੰ ਕਿਰਪਾਨ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੂੰ ਗੁਰਦੁਆਰਾ ਗਾਇਘਾਟ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਸਰਦਾਰ ਜਗਜੋਤ ਸਿੰਘ ਸੋਹੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਰਦਾਰ ਤਰਨਜੀਤ ਸਿੰਘ ਸੰਧੂ, ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ ਪਰਿਵਾਰ ਨਾਲ ਸੰਬੰਧਤ ਹਨ। ਕੌਮ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸੇ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਦਫ਼ਤਰ ਵੀ ਉਸ ਇਮਾਰਤ ਵਿੱਚ ਬਣਾਇਆ ਗਿਆ ਹੈ ਜੋ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ ਨਾਮ ਨਾਲ ਜਾਣੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਉਪ ਰਾਜਪਾਲ ਜੀ ਨੂੰ ਤਖ਼ਤ ਸਾਹਿਬ ਵਿਖੇ ਚੱਲ ਰਹੀਆਂ ਧਾਰਮਿਕ ਅਤੇ ਲੋਕ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਪ ਰਾਜਪਾਲ ਜੀ ਨੇ ਲੰਗਰ ਹਾਲ ਵਿਖੇ ਜਾ ਕੇ ਸੇਵਾ ਵੀ ਕੀਤੀ। ਇਸ ਮੌਕੇ ਤਖ਼ਤ ਸਾਹਿਬ ਦੇ ਸੁਪਰਡੈਂਟ ਦਲਜੀਤ ਸਿੰਘ, ਮੈਨੇਜਰ ਪਪਿੰਦਰ ਸਿੰਘ, ਹਰਜੀਤ ਸਿੰਘ, ਦਲੀਪ ਸਿੰਘ ਪਟੇਲ ਅਤੇ ਲੰਗਰ ਇੰਚਾਰਜ ਤੇਜਿੰਦਰ ਸਿੰਘ ਬੰਟੀ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਦੌਰਾਨ ਪੰਥਕ ਜਥੇਬੰਦੀਆਂ ਨੇ ਨਿਊਯੌਰਕ ਵਿਖ਼ੇ ਕੀਤਾ ਵਿਸ਼ਾਲ ਵਿਰੋਧ ਪ੍ਰਦਰਸ਼ਨ

ਸੁਰਿੰਦਰ ਸਿੰਘ ਲਕੀ ਚੱਢਾ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਵਾਈਸ ਚੇਅਰਮੈਨ ਨਿਯੁਕਤ

ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

ਦਿੱਲੀ ਕਮੇਟੀ ਅਧੀਨ ਗੁਰੂਘਰਾਂ ਦੇ ਬਿਜਲੀ ਬਿੱਲ, ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੀ ਐਫ ਵੀ ਪੁੱਜੇ ਸੰਕਟ ’ਚ: ਪਰਮਜੀਤ ਸਿੰਘ ਵੀਰਜੀ

ਐਸਜੀਪੀਸੀ ਦੀ ਸਰਾਂ ਵਿਵਸਥਾ ’ਤੇ ਗੰਭੀਰ ਸਵਾਲ, ਆਨੰਦਪੁਰ ਸਾਹਿਬ ਮਾਮਲੇ ਦੀ ਆਜ਼ਾਦ ਜਾਂਚ ਦੀ ਮੰਗ: ਸਿਖ ਫੈਡਰੇਸ਼ਨ ਯੂਕੇ

ਭਗਤ ਸਿੰਘ ਜਯੰਤੀ ’ਤੇ ਕ੍ਰਾਂਤੀਕਾਰੀਆਂ ਦੇ ਸਨਮਾਨ ਲਈ ਉੱਠੀ ਆਵਾਜ਼

ਰਾਜ ਠਾਕਰੇ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ, ਪੇਪਰ ਬੈਲਟ ਵੋਟਿੰਗ ਦੀ ਵਕਾਲਤ ਕੀਤੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ

ਵੀਰਜੀ ਦੇ ਉਪਰਾਲਿਆਂ ਸਦਕਾ ਸੰਗਤ ਨੇ ਕੀਤੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ