BREAKING NEWS
• 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ

ਪੰਜਾਬ

ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | September 27, 2026 09:28 PM

ਲੁਧਿਆਣਾ-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਨੂੰ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ, ਸੰਗੀਤ, ਇਤਿਹਾਸ ਅਤੇ ਸ਼ਹੀਦਾਂ ਦੀ ਵਿਰਾਸਤ ਦਾ ਜਸ਼ਨ ਕਰਾਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪੂਰੇ ਸੂਬੇ ਤੋਂ ਲੋਕ ਇੱਕਠੇ ਹੋਣਗੇ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਹੈ ਅਤੇ ਇਹ ਪੰਜਾਬ ਦੇ ਸਭਿਆਚਾਰ, ਸੰਗੀਤ, ਇਤਿਹਾਸ ਅਤੇ ਸ਼ਾਨਦਾਰ ਵਿਰਸੇ ਦਾ ਜਸ਼ਨ ਮਨਾਏਗਾ। ਇਹ ਪ੍ਰੋਗਰਾਮ ਲੁਧਿਆਣਾ ਦੇ ਪੀਏਯੂ ਮੈਦਾਨ ਵਿੱਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ ਅਤੇ ਮੈਂ ਸੂਬੇ ਦੇ ਕੋਨੇ-ਕੋਨੇ ਤੋਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਜਸ਼ਨ ਵਿੱਚ ਸ਼ਿਰਕਤ ਕਰਨ।”

ਉਨ੍ਹਾਂ ਕਿਹਾ, “ਪ੍ਰੋਗਰਾਮ ਦੌਰਾਨ ਪ੍ਰਸਿੱਧ ਨਾਟਕ 'ਗਗਨ ਦਮਾਮਾ ਬਾਜਿਓ' ਖੇਡਿਆ ਜਾਵੇਗਾ, ਜਦਕਿ ਰਣਜੀਤ ਬਾਵਾ ਅਤੇ ਕੁਲਵਿੰਦਰ ਬਿੱਲਾ ਸਮੇਤ ਪ੍ਰਮੁੱਖ ਪੰਜਾਬੀ ਕਲਾਕਾਰ ਅਤੇ ਪ੍ਰਮੁੱਖ ਢਾਡੀ ਜਥੇ ਆਪਣੀ ਪੇਸ਼ਕਾਰੀ ਦੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀ, ਵਿਧਾਇਕ ਅਤੇ ਪੂਰੇ ਪੰਜਾਬ ਤੋਂ ਲੋਕ ਇਸ ਸਮਾਗਮ ਵਿੱਚ ਹਿੱਸਾ ਲੈਣਗੇ।”

ਪੰਜਾਬ ਦੀ ਇਨਕਲਾਬੀ ਵਿਰਾਸਤ ਨਾਲ ਜੁੜੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਸ਼ਹੀਦ ਭਗਤ ਸਿੰਘ ਦੇ ਨਾਲ-ਨਾਲ ਅਸੀਂ ਸ਼ਹੀਦ ਸੁਖਦੇਵ, ਜੋ ਕਿ ਲੁਧਿਆਣਾ ਨਾਲ ਸਬੰਧਤ ਸਨ, ਅਤੇ ਸ਼ਹੀਦ ਰਾਜਗੁਰੂ ਨੂੰ ਵੀ ਯਾਦ ਕਰਾਂਗੇ। ਉਨ੍ਹਾਂ ਦੀਆਂ ਕੁਰਬਾਨੀਆਂ ਸਾਡੇ ਇਤਿਹਾਸ ਦਾ ਇੱਕ ਅਨਿੱਖੜਵਾਂ ਅੰਗ ਹਨ, ਅਤੇ ਇਸ ਪ੍ਰੋਗਰਾਮ ਰਾਹੀਂ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਨੌਜਵਾਨ ਪੀੜ੍ਹੀ ਉਨ੍ਹਾਂ ਦੀ ਵਿਰਾਸਤ ਨਾਲ ਜੁੜੀ ਰਹੇ।”

ਪਰਿਵਾਰਾਂ ਅਤੇ ਨੌਜਵਾਨਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ, “ਮੈਂ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਪਰਿਵਾਰ ਸਮੇਤ ਪੀਏਯੂ ਮੈਦਾਨ ਵਿੱਚ ਪਹੁੰਚ ਕੇ ਇਸ ਜਸ਼ਨ ਦਾ ਹਿੱਸਾ ਬਣਨ। ਸਾਡੀ ਨਵੀਂ ਪੀੜ੍ਹੀ ਨੂੰ ਸਾਡੇ ਇਤਿਹਾਸ ਦਾ ਗਿਆਨ ਹੋਣਾ ਚਾਹੀਦਾ ਹੈ, ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਝਣਾ ਚਾਹੀਦਾ ਹੈ ਅਤੇ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ 'ਤੇ ਮਾਣ ਕਰਨਾ ਚਾਹੀਦਾ ਹੈ।”

ਉਨ੍ਹਾਂ ਨੇ ਖਾਸ ਤੌਰ 'ਤੇ ਦਸਤਾਰਧਾਰੀ ਪੰਜਾਬੀਆਂ ਨੂੰ ਪੀਲੀਆਂ ਦਸਤਾਰਾਂ ਸਜਾ ਕੇ ਜਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ, “ਮੈਂ ਵਿਸ਼ੇਸ਼ ਤੌਰ 'ਤੇ ਦਸਤਾਰ ਸਜਾਉਣ ਵਾਲੇ ਸਾਰੇ ਵੀਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਪੀਲੀਆਂ ਦਸਤਾਰਾਂ ਬੰਨ੍ਹ ਕੇ ਆਉਣ ਅਤੇ ਇਸ ਇਤਿਹਾਸਕ ਜਸ਼ਨ ਦਾ ਹਿੱਸਾ ਬਣਨ। ਆਓ ਅਸੀਂ ਸਾਰੇ ਮਿਲ ਕੇ ਪੰਜਾਬ ਦੇ ਜਜ਼ਬੇ, ਪਛਾਣ ਅਤੇ ਵਿਰਸੇ ਦਾ ਜਸ਼ਨ ਮਨਾਈਏ।”

ਬਲਤੇਜ ਪੰਨੂ ਨੇ ਕਿਹਾ ਕਿ ਇਹ ਪ੍ਰੋਗਰਾਮ ਪੰਜਾਬ ਦੀ ਵਿਲੱਖਣ ਸੰਗੀਤਕ ਅਤੇ ਸਭਿਆਚਾਰਕ ਪਛਾਣ ਨੂੰ ਦਰਸਾਏਗਾ। ਉਨ੍ਹਾਂ ਅੱਗੇ ਕਿਹਾ, “ਪੰਜਾਬੀ ਸੰਗੀਤ ਨੇ ਨਾ ਸਿਰਫ਼ ਬਾਲੀਵੁੱਡ ਵਿੱਚ ਸਗੋਂ ਪੂਰੀ ਦੁਨੀਆ ਵਿੱਚ ਆਪਣੀ ਪਛਾਣ ਬਣਾਈ ਹੈ। 'ਜਸ਼ਨ-ਏ-ਇਨਕਲਾਬ' ਰਾਹੀਂ ਅਸੀਂ ਪੰਜਾਬ ਦੇ ਸੰਗੀਤ, ਸਭਿਆਚਾਰ ਅਤੇ ਪਰੰਪਰਾਵਾਂ ਦੇ ਵੱਖ-ਵੱਖ ਰੰਗਾਂ ਨੂੰ ਪੇਸ਼ ਕਰਨਾ ਚਾਹੁੰਦੇ ਹਾਂ।”

ਉਨ੍ਹਾਂ ਕਿਹਾ, “ਅਸੀਂ 'ਰੰਗਲਾ ਪੰਜਾਬ' ਦੀ ਰੂਹ ਨੂੰ ਵਾਪਸ ਲਿਆਉਣਾ ਚਾਹੁੰਦੇ ਹਾਂ, ਇੱਕ ਅਜਿਹਾ ਪੰਜਾਬ ਜੋ ਗਾਉਂਦਾ ਹੈ, ਨੱਚਦਾ ਹੈ, ਆਪਣੇ ਸਭਿਆਚਾਰ ਦਾ ਜਸ਼ਨ ਮਨਾਉਂਦਾ ਹੈ ਅਤੇ ਆਪਣੇ ਵਿਰਸੇ 'ਤੇ ਮਾਣ ਕਰਦਾ ਹੈ। ਪੰਜਾਬ ਦੀ ਇੱਕ ਸ਼ਾਨਦਾਰ ਸਭਿਆਚਾਰਕ ਪਛਾਣ ਹੈ ਅਤੇ ਸਾਡੀ ਨਵੀਂ ਪੀੜ੍ਹੀ ਦਾ ਇਸ ਨਾਲ ਜੁੜੇ ਰਹਿਣਾ ਜ਼ਰੂਰੀ ਹੈ।”

ਪੰਜਾਬੀਆਂ ਨੂੰ ਅੰਤਿਮ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਮੈਂ ਪੂਰੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ 28 ਸਤੰਬਰ ਨੂੰ ਦੁਪਹਿਰ 3 ਵਜੇ ਆਪਣੇ ਪਰਿਵਾਰਾਂ ਸਮੇਤ ਲੁਧਿਆਣਾ ਦੇ ਪੀਏਯੂ ਮੈਦਾਨ ਵਿੱਚ ਪਹੁੰਚਣ। ਆਓ ਅਸੀਂ ਸਾਰੇ ਮਿਲ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੂੰ ਯਾਦ ਕਰੀਏ ਅਤੇ ਉਸ ਸਭਿਆਚਾਰ, ਸੰਗੀਤ, ਪਰੰਪਰਾਵਾਂ ਅਤੇ ਜਜ਼ਬੇ ਦਾ ਜਸ਼ਨ ਮਨਾਈਏ ਜਿਸ ਨੇ ਪੰਜਾਬ ਨੂੰ ਇੱਕ ਵੱਖਰੀ ਪਛਾਣ ਦਿੱਤੀ ਹੈ।”

ਬਲਤੇਜ ਪੰਨੂ ਨੇ ਅਪੀਲ ਕੀਤੀ, “ਆਓ ਅਸੀਂ ‘ਜਸ਼ਨ-ਏ-ਇਨਕਲਾਬ’ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ ਅਤੇ ਪੰਜਾਬ ਦੇ ਅਣਖੀਲੇ ਜਜ਼ਬੇ ਦਾ ਇੱਕ ਆਲੀਸ਼ਾਨ ਜਸ਼ਨ ਬਣਾਈਏ।”

Have something to say? Post your comment

 
 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ

ਵੜਿੰਗ ਨੇ ਸਾਰੇ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ

ਡਾ. ਬਲਬੀਰ ਸਿੰਘ ਦੱਸਣ ਕਿ ਕੀ ਉਹਨਾਂ ਨੇ ਗਾਇਤਰੀ ਬਿਸ਼ਨੋਈ ਲਈ ’ਤਰਸ’ ਕਿਉਂ ਵਿਖਾਇਆ: ਹਰਸਿਮਰਤ ਕੌਰ ਬਾਦਲ

ਅੰਮ੍ਰਿਤ ਸਾਗਰ ਪਰਿਵਾਰ ਵੱਲੋ ਬੜੀ ਸ਼ਰਧਾ ਭਾਵਨਾ ਦੇ ਨਾਲ ਛੇਵਾਂ ਅਰਦਾਸ ਸਮਾਗਮ ਆਯੋਜਿਤ

ਇੱਕ ਵਿਦਿਆਰਥਣ ਨਾਲ ਬਲਾਤਕਾਰ ਦੀ ਖ਼ਬਰ ਤੋਂ ਬਾਅਦ ਐਲਪੀਯੂ ਵਿੱਚ ਵਿਦਿਆਰਥੀਆਂ ਨੇ ਹੰਗਾਮਾ ਕੀਤਾ, ਮਾਮਲਾ ਦਰਜ

ਪੰਜਾਬ: ਪੁਲਿਸ ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਚਾਵਲਾ ਦੇ ਘਰ ਪਹੁੰਚੀ, ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ

40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ

ਆਪਣੀਆਂ ਨਾਕਾਮੀਆਂ ਲੁਕਾਉਣ ਲਈ ਕੇਂਦਰੀ ਯੋਜਨਾਵਾਂ ਦਾ ਸਹਾਰਾ ਲੈ ਰਹੀ ਹੈ ‘ਆਪ’ ਸਰਕਾਰ- ਸੁਨੀਲ ਜਾਖੜ

ਮਨਪ੍ਰੀਤ ਅਯਾਲੀ ਤੋਂ ਬਚ ਕੇ ਰਹੋ ਜਿਨ੍ਹਾਂ ਨੇ ਪੰਥਕ ਵੋਟਾਂ ਵੰਡਣ ਲਈ ਮੁੱਖ ਮੰਤਰੀ ਨਾਲ ਹੱਥ ਮਿਲਾਇਆ ਹੈ – ਸੁਖਬੀਰ ਬਾਦਲ

ਪਟਿਆਲਾ ਦੀ ਚਿਤਕਾਰਾ ਯੂਨੀਵਰਸਿਟੀ ਵਿੱਚ 'ਭੂਤ' ਦੀ ਅਫਵਾਹ ਤੋਂ ਬਾਅਦ ਹਫੜਾ-ਦਫੜੀ ਮਚ ਗਈ