BREAKING NEWS
• ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ • 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਪੰਜਾਬ

ਅਮਰੀਕੀ ਸਫ਼ੀਰ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 28, 2026 07:11 PM

ਅੰਮ੍ਰਿਤਸਰ-ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਅੱਜ 28 ਮੈਂਬਰੀ ਵਫ਼ਦ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਮਰੀਕੀ ਸਫ਼ੀਰ ਦਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਵਫ਼ਦ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਪ੍ਰੇਰਣਾ ਦਾ ਕੇਂਦਰ ਹੈ, ਜਿੱਥੇ ਹਰ ਧਰਮ, ਵਰਗ ਅਤੇ ਦੇਸ਼ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੋਣ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਬਰਾਬਰੀ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਤੇ ਦਿਨੀਂ ਅਮਰੀਕਾ ਵਿਚ ਸਿੰਘ ਸ਼ਬਦ ਦਾ ਇਸਤੇਮਾਲ ਕਰਕੇ ਜਾਰੀ ਹੋਏ ਪੋਸਟਰ ਦੇ ਮਾਮਲੇ ਸਬੰਧੀ ਵੀ ਅਮਰੀਕੀ ਵਫ਼ਦ ਨਾਲ ਚਰਚਾ ਕੀਤੀ ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਮੇਲ ਰਾਹੀਂ ਕੀਤੇ ਇਤਰਾਜ ਮਗਰੋਂ ਇਸ ਪੋਸਟ ਹਟਾ ਦਿੱਤਾ ਗਿਆ ਸੀ ਪਰ ਅਗੋਂ ਅਜਿਹਾ ਨਾ ਹੋਵੇ ਇਸ ਲਈ ਜ਼ਰੂਰੀ ਕਦਮ ਚੁੱਕਣ ਲਈ ਆਖਿਆ ਗਿਆ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵਿਕਾਸ ਵਿੱਚ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਦਾ ਵੱਡਾ ਯੋਗਦਾਨ ਹੈ ਅਤੇ ਸਰਕਾਰ ਨੂੰ ਇਥੇ ਵੱਸਦੇ ਹਰ ਭਾਈਚਾਰੇ ਦੀ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਨਾਲ ਸਬੰਧਤ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਪਰੰਪਰਾ ਅਨੁਸਾਰ ਹਰ ਆਉਣ ਵਾਲੇ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਮਨੁੱਖਤਾ ਦੀ ਭਲਾਈ ਅਤੇ ਆਪਸੀ ਸਦਭਾਵਨਾ ਦੀ ਕਾਮਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਸਿੱਖ ਕੌਮ ਦਾ ਪੁਰਾਣਾ ਨਾਤਾ ਹੈ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿਚ ਕਈ ਅਧਿਕਾਰੀ ਸਨ ਸੋ ਅਮਰੀਕਾ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਨਾਲ ਉਥੇ ਵਸਦੇ ਸਿੱਖਾਂ ਦੇ ਮਾਮਲਿਆਂ ਨੂੰ ਵੀ ਵਿਚਾਰਿਆ ਗਿਆ ਹੈ।
ਇਸ ਦੌਰਾਨ ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ, ਗੁਰਬਾਣੀ ਕੀਰਤਨ ਅਤੇ ਗੁਰੂ ਘਰ ਦੀ ਸੇਵਾ-ਪਰੰਪਰਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਉਨ੍ਹਾਂ ਲਿਖਿਆ ਇਕ ਖਾਸ ਜਗ੍ਹਾ ਤੇ ਵਾਪਸ ਆਉਣ ਮਾਣ ਮਹਿਸੂਸ ਹੋ ਰਿਹਾ ਹੈ। ਉਹ 15 ਸਾਲ ਪਹਿਲਾਂ ਵੀ ਇਥੇ ਨਤਮਸਤਕ ਹੋਣ ਆਏ ਸਨ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾ਼ਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਹਰਭਜਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜਰ ਸਿੰਘ, ਸੂਚਨਾ ਅਧਿਕਾਰੀ ਸਨ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰ ਸਿੰਘ, ਅਮਰੀਕਾ ਦੇ ਵਫ਼ਦ ਮੈਂਬਰ ਰਾਜਦੂਤ ਸਰਜੀਓ ਗੋਰ ਤੋਂ ਇਲਾਵਾ, ਬ੍ਰਾਇਨਾ ਮਾਸਟ, ਚੇਅਰਮੈਨ ਬ੍ਰਾਇਨ ਮਾਸਟ ਦੀ ਪਤਨੀ, ਗੈਲਾਘਰ, ਜੰਨਾ ਗੈਲਾਘਰ, ਪ੍ਰਤੀਨਿਧੀ ਥਾਨੇਦਾਰ, ਸ਼ਸ਼ੀ ਥਾਨੇਦਾਰ, ਪ੍ਰਤੀਨਿਧੀ ਪੈਟ੍ਰੋਨਿਸ, ਸਟੀਵਨਸ ਆਦਿ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦਾ 452 ਸਾਲਾ ਜੋਤੀ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਪੂਰਵਕ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਚਾਵਲਾ ਬਲਾਤਕਾਰ ਮਾਮਲੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਖ਼ਤ ਰੁਖ਼, ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇਵੇ ਅਸਤੀਫ਼ਾ-ਤਰਸੇਮ ਸਿੰਘ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ

ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਵੜਿੰਗ ਨੇ ਸਾਰੇ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ

ਡਾ. ਬਲਬੀਰ ਸਿੰਘ ਦੱਸਣ ਕਿ ਕੀ ਉਹਨਾਂ ਨੇ ਗਾਇਤਰੀ ਬਿਸ਼ਨੋਈ ਲਈ ’ਤਰਸ’ ਕਿਉਂ ਵਿਖਾਇਆ: ਹਰਸਿਮਰਤ ਕੌਰ ਬਾਦਲ

ਅੰਮ੍ਰਿਤ ਸਾਗਰ ਪਰਿਵਾਰ ਵੱਲੋ ਬੜੀ ਸ਼ਰਧਾ ਭਾਵਨਾ ਦੇ ਨਾਲ ਛੇਵਾਂ ਅਰਦਾਸ ਸਮਾਗਮ ਆਯੋਜਿਤ

ਇੱਕ ਵਿਦਿਆਰਥਣ ਨਾਲ ਬਲਾਤਕਾਰ ਦੀ ਖ਼ਬਰ ਤੋਂ ਬਾਅਦ ਐਲਪੀਯੂ ਵਿੱਚ ਵਿਦਿਆਰਥੀਆਂ ਨੇ ਹੰਗਾਮਾ ਕੀਤਾ, ਮਾਮਲਾ ਦਰਜ