BREAKING NEWS
• ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ • 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਨੈਸ਼ਨਲ

ਸਰਨਾ ਨੇ ਦਿੱਲੀ ਕਮੇਟੀ ਚੋਣਾਂ ਲਈ ਭਾਜਪਾ ਨੂੰ ਚੋਣ ਐਲਾਨ ਪੱਤਰ ਜਾਰੀ ਕਰਨ ਦੀ ਕੀਤੀ ਅਪੀਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 28, 2026 07:14 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਭਾਜਪਾ ਦੇ ਪ੍ਰਧਾਨ ਜੇ.ਪੀ. ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਭਾਜਪਾ ਆਪਣਾ ਚੋਣ ਐਲਾਨ ਪੱਤਰ ਜਨਤਕ ਕਰੇ। ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਚੋਣਾਂ ਨਾਲ ਸਬੰਧਤ ਭਾਜਪਾ ਦੀ ਭੂਮਿਕਾ ਅਤੇ ਮੌਜੂਦਾ ਕਮੇਟੀ ਪ੍ਰਬੰਧਕਾਂ ਨਾਲ ਪਾਰਟੀ ਦੇ ਗਠਜੋੜ ਸਬੰਧੀ ਸਪੱਸ਼ਟਤਾ ਸੰਗਤ ਸਾਹਮਣੇ ਆਉਣੀ ਚਾਹੀਦੀ ਹੈ। ਸਰਨਾ ਨੇ ਦੋਸ਼ ਲਾਇਆ ਕਿ ਦਿੱਲੀ ਸਰਕਾਰ ਵੱਲੋਂ ਭਾਜਪਾ ਦੇ ਮੌਜੂਦਾ ਮੰਤਰੀਆਂ ਨੂੰ ਦਿੱਲੀ ਕਮੇਟੀ ਨਾਲ ਸਬੰਧਤ ਵੱਖ-ਵੱਖ ਬੈਠਕਾਂ ਅਤੇ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦਿੱਲੀ ਕਮੇਟੀ ਚੋਣਾਂ ਤੋਂ ਪਹਿਲਾਂ ਇਸ ਮਾਮਲੇ ’ਤੇ ਸਪੱਸ਼ਟ ਰੁਖ ਨਹੀਂ ਰੱਖਦੀ ਤਾਂ ਪਾਰਟੀ ਨੂੰ ਜਨਤਕ ਤੌਰ ’ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸਰਨਾ ਨੇ ਇਹ ਵੀ ਸਵਾਲ ਉਠਾਇਆ ਕਿ ਜੇਕਰ ਭਾਜਪਾ ਦਾ ਦਿੱਲੀ ਕਮੇਟੀ ਚੋਣਾਂ ਨਾਲ ਕੋਈ ਗਠਜੋੜ ਹੁੰਦਾ ਹੈ ਤਾਂ ਦਿੱਲੀ ਕਮੇਟੀ ਦੇ ਕਥਿਤ ਵਿੱਤੀ ਬੋਝ ਅਤੇ ਕਰਜ਼ੇ ਸਬੰਧੀ ਉਸ ਦੀ ਨੀਤੀ ਕੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪਹਿਲੀ ਵਾਰ ਸਿੱਧੇ ਤੌਰ ’ਤੇ ਚੋਣ ਮੈਦਾਨ ਵਿੱਚ ਉਤਰ ਰਹੀ ਹੈ ਅਤੇ ਭਾਜਪਾ ਵੱਲੋਂ ‘ਸ਼੍ਰੋਮਣੀ ਅਕਾਲੀ ਦਲ, ਦਿੱਲੀ ਸਟੇਟ’ ਨਾਮਕ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਸਭਾਵਾਂ ਵਿੱਚ ਸ਼ਮੂਲੀਅਤ ਕਰਨ ਦੇ ਦੋਸ਼ ਵੀ ਲਗਾਏ। ਸਰਨਾ ਨੇ ਕਿਹਾ ਕਿ ਇਸ ਸਬੰਧੀ ਸਪੱਸ਼ਟਤਾ ਲਿਆਉਣ ਲਈ ਭਾਜਪਾ ਨੂੰ ਆਪਣਾ ਚੋਣ ਐਲਾਨ ਪੱਤਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਕਾਰਜਕਾਲ ਅਤੇ ਮੌਜੂਦਾ ਚੋਣੀ ਸਰਗਰਮੀਆਂ ਬਾਰੇ ਵੀ ਪਾਰਟੀ ਨੂੰ ਆਪਣਾ ਪੱਖ ਸੰਗਤ ਸਾਹਮਣੇ ਰੱਖਣਾ ਚਾਹੀਦਾ ਹੈ। ਇਹ ਸਾਰੇ ਦੋਸ਼ ਅਤੇ ਦਾਅਵੇ ਸਰਨਾ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਵਿੱਚ ਕੀਤੇ ਗਏ ਹਨ।

Have something to say? Post your comment

 
 
 
 

ਨੈਸ਼ਨਲ

ਗਾਇਤਰੀ ਬਿਸ਼ਨੋਈ ਮਾਮਲੇ ਤੋਂ ਧਿਆਨ ਹਟਾਉਣ ਲਈ ਐਲਪੀਯੂ ਵਿੱਚ ਹੰਗਾਮਾ ਕਰਨ ਦਾ ਦੋਸ਼ ਲਗਾਇਆ ਮੰਤਰੀ ਮਨਜਿੰਦਰ ਸਿਰਸਾ ਨੇ 'ਆਪ' 'ਤੇ 

ਐਸਆਈਆਰ ਪ੍ਰਕਿਰਿਆ ਹੌਲੀ-ਹੌਲੀ ਇੱਕ ਧੋਖਾਧੜੀ ਵਜੋਂ ਬੇਨਕਾਬ ਹੋ ਰਹੀ ਹੈ: ਪੀ. ਚਿਦੰਬਰਮ

ਜਦੋਂ ਸਿੱਖ ਵਿਰੋਧੀ ਨਫ਼ਰਤ ਦਿਖਾਈ ਹੀ ਨਾ ਦੇਵੇ ਤਾਂ ਉਸ ਨਾਲ ਲੜੋਗੇ ਕਿਵੇਂ?”—ਸਿੱਖ ਫੈਡਰੇਸ਼ਨ ਯੂਕੇ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਸਾਊਥਾਲ ਤੇ ਹੇਜ਼ ਲਈ ਅਹੁਦੇਦਾਰਾਂ ਦਾ ਕੀਤਾ ਗਿਆ ਐਲਾਨ

ਨਸ਼ਿਆਂ ਦੀ ਦਲਦਲ ’ਚ ਧੱਸ ਰਹੀ ਨੌਜਵਾਨੀ, ਸਿੱਖੀ ਤੋਂ ਟੁੱਟਦਾ ਸਰੋਕਾਰ, ਪੰਥ ਲਈ ਵਡੀ ਚਿੰਤਾ ਦਾ ਵਿਸ਼ਾ — ਗਿਆਨੀ ਕਰਤਾਰ ਸਿੰਘ

ਸ਼ਹੀਦ-ਏ-ਆਜ਼ਮ ਭਗਤ ਸਿੰਘ- ਜਿਸ ਤੋਂ ਡਰਦੀ ਸੀ ਬ੍ਰਿਟਿਸ਼ ਸਰਕਾਰ

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਦੌਰਾਨ ਪੰਥਕ ਜਥੇਬੰਦੀਆਂ ਨੇ ਨਿਊਯੌਰਕ ਵਿਖ਼ੇ ਕੀਤਾ ਵਿਸ਼ਾਲ ਵਿਰੋਧ ਪ੍ਰਦਰਸ਼ਨ

ਸੁਰਿੰਦਰ ਸਿੰਘ ਲਕੀ ਚੱਢਾ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਵਾਈਸ ਚੇਅਰਮੈਨ ਨਿਯੁਕਤ

ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ