BREAKING NEWS
• ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ • 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਪੰਜਾਬ

ਚਾਵਲਾ ਬਲਾਤਕਾਰ ਮਾਮਲੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਖ਼ਤ ਰੁਖ਼, ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇਵੇ ਅਸਤੀਫ਼ਾ-ਤਰਸੇਮ ਸਿੰਘ

ਕੌਮੀ ਮਾਰਗ ਬਿਊਰੋ | September 28, 2026 07:21 PM


ਹੁਸ਼ਿਆਰਪੁਰ -ਚਾਵਲਾ ਬਲਾਤਕਾਰ ਮਾਮਲੇ ਨੂੰ ਲੈ ਕੇ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ਦੌਰਾਨ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਪਾਰਟੀ ਦੇ ਪ੍ਰਮੁੱਖ ਆਗੂਆਂ ਵਿੱਚ ਸ੍ਰ. ਮਨਪ੍ਰੀਤ ਸਿੰਘ ਇਆਲੀ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ੍ਰ. ਇਕਬਾਲ ਝੂੰਦਾ, ਭਾਈ ਸੁਖਦੇਵ ਸਿੰਘ ਕਾਦੀਆਂ, ਸ੍ਰ. ਪ੍ਰਿਥੀਪਾਲ ਸਿੰਘ, ਬੀਬੀ ਹਰਪ੍ਰੀਤ ਕੌਰ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਦਲਜੀਤ ਸਿੰਘ ਜਵੰਦਾ, ਸ੍ਰ. ਅਵਤਾਰ ਸਿੰਘ ਸੇਖੋਂ, ਸ੍ਰ. ਪ੍ਰਭਜੋਤ ਸਿੰਘ ਰਾਹੋਂ, ਸ੍ਰ. ਇਕਬਾਲ ਸਿੰਘ ਸੰਧੂ, ਰੱਬੀ ਕੰਦੋਲਾ ਅਤੇ ਸ੍ਰ. ਸੁਖਬੀਰ ਸਿੰਘ ਵਲਟੋਹਾ ਸਮੇਤ ਹੋਰ ਆਗੂ ਹਾਜ਼ਰ ਸਨ। ਪਾਰਟੀ ਆਗੂਆਂ ਨੇ ਕਿਹਾ ਕਿ ਚਾਵਲਾ ਮਾਮਲੇ ਸਬੰਧੀ ਸਾਹਮਣੇ ਆਏ ਦੋਸ਼ਾਂ ਅਤੇ ਐਸ.ਜੀ.ਪੀ.ਸੀ. ਪ੍ਰਬੰਧ ਅਧੀਨ ਸਰਾਵਾਂ ਵਿੱਚ ਸ਼ਿਕਾਇਤਕਰਤਾ ਔਰਤ ਦੇ ਲੰਮੇ ਸਮੇਂ ਤੱਕ ਰਹਿਣ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸੰਗਤ ਦੇ ਮਨ ਵਿੱਚ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਰਾਵਾਂ ਵਿੱਚ ਰਹਿਣ ਅਤੇ ਉੱਥੇ ਕਥਿਤ ਤੌਰ ’ਤੇ ਵਾਪਰੀਆਂ ਘਟਨਾਵਾਂ ਸਬੰਧੀ ਦੋਸ਼ ਲਗਾਏ ਗਏ ਹਨ, ਜਦਕਿ ਇਸ ਮਾਮਲੇ ਵਿੱਚ ਪੁਲਿਸ ਕੇਸ ਵੀ ਦਰਜ ਹੈ ਅਤੇ ਜਾਂਚ ਜਾਰੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਜੇਕਰ ਸਬੰਧਤ ਜ਼ਿੰਮੇਵਾਰ ਅਧਿਕਾਰੀਆਂ ਜਾਂ ਪ੍ਰਬੰਧਕਾਂ ਨੂੰ ਇਸ ਮਾਮਲੇ ਸਬੰਧੀ ਪਹਿਲਾਂ ਤੋਂ ਕੋਈ ਜਾਣਕਾਰੀ ਸੀ ਤਾਂ ਉਨ੍ਹਾਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਦੇ ਪ੍ਰਬੰਧ ਅਧੀਨ ਵਾਪਰੀਆਂ ਘਟਨਾਵਾਂ ਸਬੰਧੀ ਸੰਗਤ ਵੱਲੋਂ ਉਠਾਏ ਜਾ ਰਹੇ ਸਵਾਲਾਂ ਦਾ ਜਵਾਬ ਦੇਣਾ ਐਸ.ਜੀ.ਪੀ.ਸੀ.ਦੀ ਜ਼ਿੰਮੇਵਾਰੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਸਵਾਲਾਂ ਦੇ ਮੱਦੇਨਜ਼ਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਪਾਸੇ ਹੋ ਜਾਣਾ ਚਾਹੀਦਾ ਹੈ। ਵਿਰੋਧ ਪ੍ਰਦਰਸ਼ਨ ਮੌਕੇ ਬੋਲਦਿਆਂ ਬਾਪੂ ਤਰਸੇਮ ਸਿੰਘ ਨੇ ਮੰਗ ਕੀਤੀ ਕਿ ਚਾਵਲਾ ਮਾਮਲੇ ਨਾਲ ਸਬੰਧਤ ਸਾਰੇ ਤੱਥਾਂ, ਐਸ.ਜੀ.ਪੀ.ਸੀ. ਪ੍ਰਬੰਧ ਅਧੀਨ ਸਰਾਵਾਂ ਦੇ ਰਿਕਾਰਡ ਅਤੇ ਹੋਰ ਸਬੰਧਤ ਸਬੂਤਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੇ ਸਪੱਸ਼ਟ ਅਤੇ ਤਸੱਲੀਬਖ਼ਸ਼ ਜਵਾਬ ਸਾਹਮਣੇ ਆਉਣੇ ਚਾਹੀਦੇ ਹਨ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਅਧਿਕਾਰੀ, ਪ੍ਰਬੰਧਕ ਜਾਂ ਆਗੂ ਦੀ ਕਿਸੇ ਵੀ ਪੱਧਰ ’ਤੇ ਜ਼ਿੰਮੇਵਾਰੀ, ਲਾਪਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਅਤੇ ਤੱਥਾਂ ਨੂੰ ਜਨਤਕ ਕਰਨਾ ਹੀ ਸੰਗਤ ਦੇ ਮਨ ਵਿੱਚ ਪੈਦਾ ਹੋਏ ਸਵਾਲਾਂ ਦਾ ਜਵਾਬ ਦੇਣ ਦਾ ਸਹੀ ਰਸਤਾ ਹੈ। ਇਸ ਮੌਕੇ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਸ੍ਰ ਪ੍ਰਭਜੋਤ ਸਿੰਘ, ਭਾਈ ਸੁਖਬੀਰ ਸਿੰਘ ਚੀਮਾ, ਭਾਈ ਹਰਪ੍ਰੀਤ ਸਿੰਘ ਬਾਬਾ ਬੇਲੀ, ਸ੍ਰ ਮਨਦੀਪ ਸਿੰਘ ਟਾਕ, ਸ੍ਰ ਸਤਿੰਦਰ ਸਿੰਘ, ਭਾਈ ਦਯਾ ਸਿੰਘ, ਸ੍ਰ ਮਹਿੰਦਰਪਾਲ ਸਿੰਘ ਤੁੰਗ, ਸ੍ਰ ਸੁਖਰਾਜ ਸਿੰਘ ਸੁਲਤਾਨਵਿੰਡ, ਸ੍ਰ ਗੁਰਦੇਵ ਸਿੰਘ ਸੰਧੂ, ਸ੍ਰ ਗੁਰਮਿੰਦਰ ਸਿੰਘ ਚਾਵਲਾ, ਸ੍ਰ ਗੁਰਜੀਤ ਸਿੰਘ, ਸ੍ਰ ਸੁਖਵਿੰਦਰ ਨੂਰਾ, ਸ੍ਰ ਓਂਕਾਰ ਸਿੰਘ, ਸ੍ਰ ਗੁਰਦੇਵ ਸਿੰਘ ਸਾਹੀ, ਸ੍ਰ ਮੱਖਣ ਸਹੋਤਾ, ਸ੍ਰ ਮਨਜਿੰਦਰ ਰੜਾ, ਸ੍ਰ ਤਲਵਿੰਦਰ ਲਾਡੀ, ਸ੍ਰ ਅਮਰੀਕ ਜਲੋਟਾ, ਸ੍ਰ ਜਸਵਿੰਦਰ ਚੌਹਾਨ, ਸ੍ਰ ਕਰਮਜੀਤ ਸਿੰਘ ਰੰਧਾਵਾ ਅਤੇ ਭਾਈ ਕਸ਼ਮੀਰ ਸਿੰਘ ਨਵਾਦਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਪ੍ਰਦਰਸ਼ਨ ਦੌਰਾਨ ਪਾਰਟੀ ਵਰਕਰਾਂ ਵੱਲੋਂ “ਸੰਗਤ ਦੇ ਸਵਾਲਾਂ ਦੇ ਜਵਾਬ ਦਿਓ” ਅਤੇ “ਧਾਮੀ ਅਸਤੀਫ਼ਾ ਦਿਓ” ਦੇ ਨਾਅਰੇ ਲਗਾਏ ਗਏ।

Have something to say? Post your comment

 
 
 
 

ਪੰਜਾਬ

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦਾ 452 ਸਾਲਾ ਜੋਤੀ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਪੂਰਵਕ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਅਮਰੀਕੀ ਸਫ਼ੀਰ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ

ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਵੜਿੰਗ ਨੇ ਸਾਰੇ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ

ਡਾ. ਬਲਬੀਰ ਸਿੰਘ ਦੱਸਣ ਕਿ ਕੀ ਉਹਨਾਂ ਨੇ ਗਾਇਤਰੀ ਬਿਸ਼ਨੋਈ ਲਈ ’ਤਰਸ’ ਕਿਉਂ ਵਿਖਾਇਆ: ਹਰਸਿਮਰਤ ਕੌਰ ਬਾਦਲ

ਅੰਮ੍ਰਿਤ ਸਾਗਰ ਪਰਿਵਾਰ ਵੱਲੋ ਬੜੀ ਸ਼ਰਧਾ ਭਾਵਨਾ ਦੇ ਨਾਲ ਛੇਵਾਂ ਅਰਦਾਸ ਸਮਾਗਮ ਆਯੋਜਿਤ

ਇੱਕ ਵਿਦਿਆਰਥਣ ਨਾਲ ਬਲਾਤਕਾਰ ਦੀ ਖ਼ਬਰ ਤੋਂ ਬਾਅਦ ਐਲਪੀਯੂ ਵਿੱਚ ਵਿਦਿਆਰਥੀਆਂ ਨੇ ਹੰਗਾਮਾ ਕੀਤਾ, ਮਾਮਲਾ ਦਰਜ