BREAKING NEWS
• ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ • 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਪੰਜਾਬ

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦਾ 452 ਸਾਲਾ ਜੋਤੀ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | September 28, 2026 07:26 PM


ਐੱਸ. ਏ.ਐੱਸ. ਨਗਰ -ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ 452 ਸਾਲਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦਿਆਲ ਸਿੰਘ ਦੇ ਇਟਰਨੈਸ਼ਲਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਬ੍ਰਿਤਾਂਤ ਅਤੇ 1574 ਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋਤੀ ਜੋਤ ਸਮਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਵਿੱਚ ਜਾਣੂੰ ਕਰਵਾਇਆ।
ਬੀਬੀ ਇੰਦਰਪ੍ਰੀਤ ਕੌਰ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸ਼ੁਭਕਰਨ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਧੁਰ ਕੀ ਬਾਣੀ ਦੇ 17 ਰਾਗਾਂ ਵਿੱਚ 885 ਸ਼ਬਦਾਂ ਬਾਰੇ ਸੰਗਤਾਂ ਨੂੰ ਵਿਸਥਾਰ ਪੁਰਵਕ ਜਾਣੂ ਕਰਵਾਇਆ। ਉਨਾ ਨੇ ਇਹ ਵੀ ਦਸਿੱਆ ਕਿ ਗੁਰੂ ਸਾਹਿਬ ਨੇ ਸਿੱਖੀ ਪ੍ਰਚਾਰ ਦਾ ਧੁਰਾ ਸ੍ਰੀ ਗੁਇੰਦਵਾਲ ਸਾਹਿਬ ਵਸਾਇਆ ਅਤੇ ਸਮਾਜ ਦੀ ਬੱਜਰ ਕੁਰੀਤਿ ਸੱਤੀ ਪ੍ਰਥਾ ਨੂੰ ਬੰਦ ਕਰਵਾਇਆ। ਇਸ ਤੋਂ ਇਲਾਵਾ ਹਰਜੱਸ ਕੀਰਤਨੀ ਜੱਥਾ, ਭਾਈ ਰਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਕੁਲਦੀਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਪ੍ਰਿਤਪਾਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਸਾਹਿਬ ਵੱਲੋਂ ਫਰੀ ਦਿੱਤੀ ਗਈ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।

Have something to say? Post your comment

 
 
 
 

ਪੰਜਾਬ

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਪੂਰਵਕ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਚਾਵਲਾ ਬਲਾਤਕਾਰ ਮਾਮਲੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਖ਼ਤ ਰੁਖ਼, ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇਵੇ ਅਸਤੀਫ਼ਾ-ਤਰਸੇਮ ਸਿੰਘ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਅਮਰੀਕੀ ਸਫ਼ੀਰ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ

ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਵੜਿੰਗ ਨੇ ਸਾਰੇ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ

ਡਾ. ਬਲਬੀਰ ਸਿੰਘ ਦੱਸਣ ਕਿ ਕੀ ਉਹਨਾਂ ਨੇ ਗਾਇਤਰੀ ਬਿਸ਼ਨੋਈ ਲਈ ’ਤਰਸ’ ਕਿਉਂ ਵਿਖਾਇਆ: ਹਰਸਿਮਰਤ ਕੌਰ ਬਾਦਲ

ਅੰਮ੍ਰਿਤ ਸਾਗਰ ਪਰਿਵਾਰ ਵੱਲੋ ਬੜੀ ਸ਼ਰਧਾ ਭਾਵਨਾ ਦੇ ਨਾਲ ਛੇਵਾਂ ਅਰਦਾਸ ਸਮਾਗਮ ਆਯੋਜਿਤ

ਇੱਕ ਵਿਦਿਆਰਥਣ ਨਾਲ ਬਲਾਤਕਾਰ ਦੀ ਖ਼ਬਰ ਤੋਂ ਬਾਅਦ ਐਲਪੀਯੂ ਵਿੱਚ ਵਿਦਿਆਰਥੀਆਂ ਨੇ ਹੰਗਾਮਾ ਕੀਤਾ, ਮਾਮਲਾ ਦਰਜ