BREAKING NEWS
• ਨੌਜਵਾਨਾਂ ਨੂੰ ਅਪੀਲ, ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਵਾਲੇ ਦੋਸਤਾਂ ਦਾ ਸਾਥ ਨਾ ਛੱਡਣ: ਡਾ. ਬਲਜੀਤ ਕੌਰ • ਸਿੱਖ ਸੰਗਤ ਇਸ ਮਾਮਲੇ ਨੂੰ ਭੁੱਲੇਗੀ ਨਹੀਂ, ਸੁਖਬੀਰ ਸਿੰਘ ਬਾਦਲ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਵਾਬ ਦੇਣਾ ਪਵੇਗਾ: ਬਲਤੇਜ ਪੰਨੂ • ਅਮਰੀਕੀ ਕਾਂਗਰਸ ’ਚ ਗੂੰਜੀ ਸਿੱਖਾਂ ਦੀ ਆਵਾਜ਼: ਕਾਂਗਰਸਮੈਨ ਮੀਕਸ ਸਾਹਮਣੇ ਨਸਲੀ ਪੱਖਪਾਤ ਤੇ ਧਾਰਮਿਕ ਆਜ਼ਾਦੀ ਦੇ ਉਠਾਏ ਮੁੱਦੇ • ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ • 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ

ਨੈਸ਼ਨਲ

ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ: ਭਾਈ ਰਤਿੰਦਰ ਸਿੰਘ ਇੰਦੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 29, 2026 08:09 PM

ਨਵੀਂ ਦਿੱਲੀ -ਪੰਜਾਬ ਦੇ ਲੰਬੇ ਸਮੇਂ ਤੋਂ ਚਰਚਾ ਵਿੱਚ ਰਹੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਸਰਕਾਰ, ਪੰਜਾਬ ਵਿਧਾਨ ਸਭਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਸਮੂਹ ਧਾਰਮਿਕ ਭਾਈਚਾਰਿਆਂ ਵੱਲੋਂ ਸਾਂਝੀ ਪਹਿਲ ਕਰਨ ਦੀ ਮੰਗ ਉਠਾਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਧਾਨ ਸਭਾ ਵੱਲੋਂ ਹੋਰ ਮਹੱਤਵਪੂਰਨ ਮੁੱਦਿਆਂ ’ਤੇ ਵਿਸ਼ੇਸ਼ ਸੈਸ਼ਨ ਸੱਦ ਕੇ ਮਤੇ ਪਾਸ ਕੀਤੇ ਗਏ ਹਨ, ਉਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਵੀ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ। ਭਾਈ ਰਤਿੰਦਰ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਾਮਲਾ ਸਿਰਫ਼ ਕਿਸੇ ਇੱਕ ਸਿਆਸੀ ਧਿਰ ਨਾਲ ਜੁੜਿਆ ਵਿਸ਼ਾ ਨਾ ਬਣੇ, ਸਗੋਂ ਪੰਜਾਬ ਦੇ ਸਾਰੇ 117 ਵਿਧਾਇਕ ਇਸ ਮੁੱਦੇ ’ਤੇ ਸਾਂਝੇ ਤੌਰ ’ਤੇ ਵਿਚਾਰ ਕਰਨ। ਉਨ੍ਹਾਂ ਸੁਝਾਅ ਦਿੱਤਾ ਕਿ ਵਿਧਾਨ ਸਭਾ ਵਿੱਚ ਇਸ ਸਬੰਧੀ ਵਿਸ਼ੇਸ਼ ਮਤਾ ਪਾਸ ਕਰਕੇ ਉਸ ਦੀ ਕਾਪੀ ਪੰਜਾਬ ਦੇ ਰਾਜਪਾਲ ਅਤੇ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪੀ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਾਰੇ ਵਿਧਾਇਕ ਸਾਂਝੇ ਵਫ਼ਦ ਵਜੋਂ ਰਾਜਪਾਲ, ਰਾਸ਼ਟਰਪਤੀ, ਕੇਂਦਰੀ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਕੋਲ ਜਾ ਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਅੰਡਰ-ਟ੍ਰਾਇਲ ਵਿਅਕਤੀਆਂ ਨਾਲ ਸਬੰਧਤ ਮਾਮਲਿਆਂ ’ਤੇ ਆਪਣਾ ਪੱਖ ਰੱਖਣ। ਉਨ੍ਹਾਂ ਦੇ ਮੁਤਾਬਕ ਅਜਿਹਾ ਸਾਂਝਾ ਯਤਨ ਪੰਜਾਬ ਵਿੱਚ ਇਸ ਮੁੱਦੇ ਨਾਲ ਜੁੜੀਆਂ ਚਿੰਤਾਵਾਂ ਨੂੰ ਸੰਵਿਧਾਨਕ ਅਤੇ ਲੋਕਤੰਤਰਿਕ ਢੰਗ ਨਾਲ ਉਠਾਉਣ ਦਾ ਇੱਕ ਰਸਤਾ ਹੋ ਸਕਦਾ ਹੈ। ਭਾਈ ਰਤਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦ ਕੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤਾ ਪਾਸ ਕੀਤਾ ਜਾਵੇ ਅਤੇ ਇਹ ਮਤਾ ਵੀ ਰਾਜਪਾਲ, ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੱਕ ਪਹੁੰਚਾਇਆ ਜਾਵੇ। ਇਸ ਤੋਂ ਇਲਾਵਾ ਭਾਈ ਰਤਿੰਦਰ ਸਿੰਘ ਨੇ ਪੰਜਾਬ ਦੇ ਵੱਖ-ਵੱਖ ਧਾਰਮਿਕ ਭਾਈਚਾਰਿਆਂ ਨੂੰ ਵੀ ਇਸ ਮਾਮਲੇ ਵਿੱਚ ਆਪਣੇ-ਆਪਣੇ ਧਾਰਮਿਕ ਸਥਾਨਾਂ ’ਤੇ ਪ੍ਰਾਰਥਨਾ, ਦੁਆ ਜਾਂ ਅਰਦਾਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੁਸਲਿਮ, ਈਸਾਈ, ਆਰੀਆ ਸਮਾਜ, ਸਨਾਤਨ, ਜੈਨ, ਬੁੱਧ, ਵਾਲਮੀਕਿ ਅਤੇ ਰਵਿਦਾਸੀ ਸਮਾਜਾਂ ਦੇ ਧਾਰਮਿਕ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪਣੇ-ਆਪਣੇ ਧਾਰਮਿਕ ਰਿਵਾਜਾਂ ਅਨੁਸਾਰ ਕੀਤੀ ਗਈ ਸਾਂਝੀ ਪ੍ਰਾਰਥਨਾ ਪੰਜਾਬ ਵਿੱਚ ਭਾਈਚਾਰਕ ਸਾਂਝ, ਅਮਨ ਅਤੇ ਸ਼ਾਂਤੀ ਦਾ ਸੰਦੇਸ਼ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਜੁੜਿਆ ਮਾਮਲਾ ਪੰਜਾਬ ਦੇ ਸਮਾਜਿਕ ਅਤੇ ਧਾਰਮਿਕ ਮਾਹੌਲ ਨਾਲ ਵੀ ਜੁੜਿਆ ਹੋਇਆ ਹੈ, ਇਸ ਲਈ ਇਸ ਨੂੰ ਟਕਰਾਅ ਦੀ ਬਜਾਏ ਸੰਵਿਧਾਨਕ, ਲੋਕਤੰਤਰਿਕ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਉਠਾਉਣ ਦੀ ਲੋੜ ਹੈ। ਭਾਈ ਰਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਰਗਾਂ ਅਤੇ ਧਾਰਮਿਕ ਭਾਈਚਾਰਿਆਂ ਵੱਲੋਂ ਸਾਂਝੇ ਤੌਰ ’ਤੇ ਅਮਨ, ਭਾਈਚਾਰੇ ਅਤੇ ਕਾਨੂੰਨੀ ਪ੍ਰਕਿਰਿਆ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਬੰਦੀ ਸਿੰਘਾਂ ਦੇ ਮਾਮਲੇ ਨੂੰ ਲੈ ਕੇ ਪੈਦਾ ਹੋਣ ਵਾਲੇ ਸਮਾਜਿਕ ਤਣਾਅ ਅਤੇ ਵਖਰੇਵਿਆਂ ਨੂੰ ਸੰਵਾਦ ਅਤੇ ਲੋਕਤੰਤਰਿਕ ਪ੍ਰਕਿਰਿਆ ਰਾਹੀਂ ਸੰਬੋਧਿਤ ਕੀਤਾ ਜਾ ਸਕੇ।

Have something to say? Post your comment

 
 
 
 

ਨੈਸ਼ਨਲ

ਵਿਦੇਸ਼ੀਆਂ ਲਈ ਦੇਸ਼ ਦੇ ਦਰਵਾਜ਼ੇ ਖੁੱਲ੍ਹੇ, ਬੰਦੀ ਸਿੰਘਾਂ ਲਈ ਕਾਨੂੰਨ ਦੀਆਂ ਬੇੜੀਆਂ ਕਿਉਂ: ਮੰਜੀਤ ਸਿੰਘ ਜੀਕੇ

ਅਮਰੀਕੀ ਕਾਂਗਰਸ ’ਚ ਗੂੰਜੀ ਸਿੱਖਾਂ ਦੀ ਆਵਾਜ਼: ਕਾਂਗਰਸਮੈਨ ਮੀਕਸ ਸਾਹਮਣੇ ਨਸਲੀ ਪੱਖਪਾਤ ਤੇ ਧਾਰਮਿਕ ਆਜ਼ਾਦੀ ਦੇ ਉਠਾਏ ਮੁੱਦੇ

ਗਾਇਤਰੀ ਬਿਸ਼ਨੋਈ ਮਾਮਲੇ ਤੋਂ ਧਿਆਨ ਹਟਾਉਣ ਲਈ ਐਲਪੀਯੂ ਵਿੱਚ ਹੰਗਾਮਾ ਕਰਨ ਦਾ ਦੋਸ਼ ਲਗਾਇਆ ਮੰਤਰੀ ਮਨਜਿੰਦਰ ਸਿਰਸਾ ਨੇ 'ਆਪ' 'ਤੇ 

ਐਸਆਈਆਰ ਪ੍ਰਕਿਰਿਆ ਹੌਲੀ-ਹੌਲੀ ਇੱਕ ਧੋਖਾਧੜੀ ਵਜੋਂ ਬੇਨਕਾਬ ਹੋ ਰਹੀ ਹੈ: ਪੀ. ਚਿਦੰਬਰਮ

ਜਦੋਂ ਸਿੱਖ ਵਿਰੋਧੀ ਨਫ਼ਰਤ ਦਿਖਾਈ ਹੀ ਨਾ ਦੇਵੇ ਤਾਂ ਉਸ ਨਾਲ ਲੜੋਗੇ ਕਿਵੇਂ?”—ਸਿੱਖ ਫੈਡਰੇਸ਼ਨ ਯੂਕੇ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਸਾਊਥਾਲ ਤੇ ਹੇਜ਼ ਲਈ ਅਹੁਦੇਦਾਰਾਂ ਦਾ ਕੀਤਾ ਗਿਆ ਐਲਾਨ

ਸਰਨਾ ਨੇ ਦਿੱਲੀ ਕਮੇਟੀ ਚੋਣਾਂ ਲਈ ਭਾਜਪਾ ਨੂੰ ਚੋਣ ਐਲਾਨ ਪੱਤਰ ਜਾਰੀ ਕਰਨ ਦੀ ਕੀਤੀ ਅਪੀਲ

ਨਸ਼ਿਆਂ ਦੀ ਦਲਦਲ ’ਚ ਧੱਸ ਰਹੀ ਨੌਜਵਾਨੀ, ਸਿੱਖੀ ਤੋਂ ਟੁੱਟਦਾ ਸਰੋਕਾਰ, ਪੰਥ ਲਈ ਵਡੀ ਚਿੰਤਾ ਦਾ ਵਿਸ਼ਾ — ਗਿਆਨੀ ਕਰਤਾਰ ਸਿੰਘ

ਸ਼ਹੀਦ-ਏ-ਆਜ਼ਮ ਭਗਤ ਸਿੰਘ- ਜਿਸ ਤੋਂ ਡਰਦੀ ਸੀ ਬ੍ਰਿਟਿਸ਼ ਸਰਕਾਰ

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ