ਮੋਹਾਲੀ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਵੱਡੇ ਪੱਧਰ ਤੇ ਕੈਂਪ ਲਗਾਏ ਗਏ ਹਨ, ਅਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਖੁਦ ਇਹਨਾਂ ਕੈਂਪਾਂ ਦੇ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਕਾਰਡ ਵੰਡੇ ਜਾ ਰਹੇ ਹਨ, ਤਾਂ ਕਿ ਸਮੇਂ ਸਿਰ ਲੋਕਾਂ ਨੂੰ ਇਸ ਕਾਰਡ ਦਾ ਫਾਇਦਾ ਮਿਲ ਸਕੇ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਬਿਲੌਂਗੀ ਅਤੇ ਦਾਊ ਪਿੰਡ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕਾਰਡ ਵੰਡੇ ਗਏ ਹਨ, ਅਤੇ ਇਹ ਯੋਜਨਾ ਚਾਰ -ਪੰਜ ਮਹੀਨੇ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ, ਅਤੇ ਉਦੋਂ ਤੋਂ ਹੀ ਲੋਕਾਂ ਦੇ ਮੁਫਤ ਇਲਾਜ ਹੋਣੇ ਸ਼ੁਰੂ ਗਏ ਹਨ, ਹੁਣ ਰਜਿਸਟਰੇਸ਼ਨ ਕਰਕੇ ਲੋਕਾਂ ਦੇ ਕਾਰਡ ਬਣਾ ਕੇ ਉਹਨਾਂ ਨੂੰ ਸਪੁਰਦ ਕੀਤੇ ਜਾ ਰਹੇ ਹਨ, ਸਰਕਾਰੀ ਅਧਿਕਾਰੀਆਂ ਵੱਲੋ ਘਰ -ਘਰ ਜਾ ਕੇ ਲੋਕਾਂ ਨੂੰ ਬੀਮਾ ਯੋਜਨਾ ਦੇ ਕਾਰਡ ਵੰਡੇ ਜਾ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਜਿਹੜੇ ਹਸਪਤਾਲ ਲਿਸਟਡ ਹਨ, ਉਹਨਾਂ ਵਿੱਚ ਬਿਨਾਂ ਕਿਸੇ ਸਿਫਾਰਿਸ਼ ਦੇ ਸਿਰਫ ਜੇਬ ਦੇ ਵਿੱਚ ਕਾਰਡ ਹੋਣ ਦੇ ਨਾਲ ਹੀ 10 ਲੱਖ ਰੁਪਏ ਤੱਕ ਦਾ ਇੱਕ ਪਰਿਵਾਰ ਦਾ ਇਲਾਜ ਹੁੰਦਾ ਹੈ, ਜਿਹੜੇ ਹਸਪਤਾਲ ਇਸ ਯੋਜਨਾ ਦੇ ਵਿੱਚ ਲਿਸਟਿਡ ਹੀ ਨਹੀਂ ਹਨ , ਉੱਥੇ ਇਲਾਜ ਕਿੰਝ ਹੋ ਸਕੇਗਾ, ਪਰੰਤੂ ਵਿਰੋਧੀ ਪਾਰਟੀਆਂ ਦੇ ਨੇਤਾ ਆਪਣੇ ਆਪ ਦਾ ਮਜ਼ਾਕ ਉਡਾ ਰਹੇ ਹਨ, ਅਤੇ ਉਹ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੇਰੀ ਇਹ ਵਿਰੋਧੀ ਪਾਰਟੀ ਦੇ ਅਜਿਹੇ ਨੇਤਾਵਾਂ ਨੂੰ ਅਪੀਲ ਹੈ ਕਿ ਉਹ ਕੋਈ ਏਜੰਡਾ ਲੈ ਕੇ ਲੋਕਾਂ ਵਿੱਚ ਜਾਣ, ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈਆ ਲੋਕ ਪੱਖੀ ਸਕੀਮਾਂ ਦੇ ਬਾਰੇ ਵਿੱਚ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰ ਦੇਣ,
ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਅਜਿਹੀ ਸਕੀਮ ਲੋਕਾਂ ਦੀ ਭਲਾਈ ਲਈ ਲੈ ਕੇ ਆਂਦੀ ਅਤੇ ਇਹ ਸਿਹਤ ਬੀਮਾ ਯੋਜਨਾ ਭਾਰਤ ਦੀ ਪਹਿਲੀ ਅਜਿਹੀ ਯੋਜਨਾ ਹੈ, ਜਿਸ ਨਾਲ ਇੱਕ ਪਰਿਵਾਰ ਦਾ 10 ਲੱਖ ਰੁਪਏ ਤੱਕ ਦਾ ਇਲਾਜ ਸੰਭਵ ਹੋ ਸਕਿਆ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕੌਮੀ ਕਨਵੀਨਰ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਜੋ ਗਰੰਟੀਆਂ ਅਤੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹਨਾਂ ਨੂੰ ਪੂਰੇ ਕਰ ਦਿੱਤਾ ਗਿਆ ਹੈ ਅਤੇ ਉਸ ਤੋਂ ਵੀ ਅੱਗੇ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ, ਲੋਕਾਂ ਲਈ ਜਿਮ, ਯੋਗਾ ਕਲਾਸਾਂ , ਖੇਡ ਸਟੇਡੀਅਮ ਦੀ ਉਸਾਰੀ, ਕੀਤੀ ਜਾ ਰਹੀ ਹੈ ਤਾਂ ਕਿ ਪੰਜਾਬ ਦੇ ਲੋਕ ਤੰਦਰੁਸਤ ਰਹਿਣ ਅਤੇ ਉਹ ਬਿਮਾਰੀਆਂ ਤੋਂ ਬਚ ਸਕਣ , ਪ੍ਰੰਤੂ ਫਿਰ ਵੀ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਆਪਣਾ ਇਲਾਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕਰਵਾ ਸਕਣ, ਅਤੇ ਹੁਣ ਪੰਜਾਬ ਦੇ ਲੋਕਾਂ ਨੇ ਖੁਦ ਹੀ ਇਸ ਗੱਲ ਦਾ ਫੈਸਲਾ ਕਰਨਾ ਹੈ ਕਿ ਅਜਿਹੀਆਂ ਪਾਰਟੀਆਂ ਨੂੰ ਮੂੰਹ ਨਾ ਲਗਾਉਣ, ਜਿਨ੍ਹਾਂ ਨੇ 25 ਤੋਂ 30 ਸਾਲ ਰਾਜ ਕਰਕੇ ਵੀ ਪੰਜਾਬ ਦਾ ਕੁਝ ਨਹੀਂ ਸਵਾਰਿਆ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅਗਲੇ 5 ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਵਿੱਚ ਫਿਰ ਤੋਂ ਲਿਆਉਣਾ ਚਾਹੀਦਾ ਹੈ ਤਾਂ ਕਿ ਲੋਕ ਭਲਾਈ ਸਕੀਮਾਂ ਨੂੰ ਲਗਾਤਾਰ ਚੱਲਦਾ ਰੱਖਿਆ ਜਾਵੇ, ਉਸ ਤੋਂ ਵੀ ਅਗਾਹ ਪੰਜਾਬ ਦੇ ਵਿਕਾਸ ਦੀ ਗੱਲ ਹੋ ਸਕੇ, ਪੰਜਾਬ ਦੇ ਲੋਕੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਫਾਇਦਾ ਉਠਾ ਸਕਣ, ਇਸ ਦੇ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਸਮਰਥਕਾਂ ਦੇ ਵੱਲੋਂ ਵੱਡੀ ਪੱਧਰ ਤੇ ਬਕਾਇਦਾ ਕੈਂਪ ਲਗਾ ਕੇ ਲੋਕਾਂ ਦੀ ਰਜਿਸਟਰੇਸ਼ਨ ਕੀਤੇ ਜਾਣ ਦੇ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ,
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਹੇਠ ਹਜ਼ਾਰਾਂ ਪਰਿਵਾਰਾਂ ਨੂੰ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਗਰੀਬ ਤੇ ਮੱਧਵਰਗ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਪ੍ਰਾਪਤ ਹੋ ਰਹੀ ਹੈ।
ਉਨ੍ਹਾਂ ਕਿਹਾ, “ਸਾਡਾ ਮਕਸਦ ਹੈ ਕਿ ਹਲਕੇ ਦਾ ਕੋਈ ਵੀ ਵਿਅਕਤੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਲਈ ਵੱਖ-ਵੱਖ ਥਾਵਾਂ ‘ਤੇ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ।”
ਮੋਹਾਲੀ ਹਲਕੇ ਵਿੱਚ ਲਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ ਅਤੇ ਮੌਕੇ ‘ਤੇ ਹੀ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕਰਵਾਈ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟਰੇਸ਼ਨ ਪ੍ਰਕਿਰਿਆ ਸਧਾਰਣ ਅਤੇ ਪਾਰਦਰਸ਼ੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੀ ਧੰਨਵਾਦ ਕੀਤਾ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰ ਰਹੀਆਂ ਹਨ। ਇਸ ਮੌਕੇ ਤੇ ਮੌਕੇ ਤੇ ਆਰ ਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ ਸਾਮਣਾ, ਜਸਪਾਲ ਸਿੰਘ ਮਟੋਰ, ਅਮਰਜੀਤ ਸਿੰਘ ਸਿੱਧੂ, ਗੁਰਨਾਮ ਸਿੰਘ ਸਰਪੰਚ ਦਾਉ, ਮਲਕੀਤ ਸਿੰਘ ਬਾਲਕ ਪ੍ਰਧਾਨ, ਸਰਬਜੀਤ ਕੌਰ ਬਾਲਕ ਪ੍ਰਧਾਨ, ਨੇਸ਼ੀ ਦਾਉ, ਗੁਰਜਿੰਦਰ ਸਿੰਘ ਬੱਲੋਮਾਜਰਾ, ਅਮਿਤ ਵਰਮਾ, ਹਰਪਾਲ ਸਿੰਘ ਬਰਾੜ - ਕੌਂਸਲਰ ਵੀ ਹਾਜ਼ਰ ਸਨ,