BREAKING NEWS

ਪੰਜਾਬ

ਬਾਬਾ ਲੱਖਾ ਸਿੰਘ ਨਾਨਕਸਰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 30, 2026 06:31 PM


ਅੱਜ ਸ੍ਰੀ ਅਕਾਲ ਤਖਤ ਸਾਹਿਬ ਨੇ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਬਾਬਾ ਲੱਖਾ ਸਿੰਘ ਨੂੰ ਇਹ ਵੀ ਆਦੇਸ਼ ਦਿੱਤਾ ਹੈ ਕਿ ਉਹ 10 ਦਿਨਾਂ ਦੇ ਅੰਦਰ ਅੰਦਰ ਸਕੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਕਿ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਏ "ਦਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026" ਨੂੰ ਸਲਾਇਆ ਹੈ, ਜਦਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਕਾਨੂੰਨੀ ਸੋਧ ਉੱਪਰ ਕਈ ਇਤਰਾਜ ਪ੍ਰਗਟਾਏ ਗਏ ਹਨ ਅਤੇ ਮਿਤੀ 29 ਜੂਨ 2026 ਨੂੰ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਤੇ ਪੰਜਾਬ ਵਿਧਾਨ ਸਭਾ ਦੇ ਵਿਧਾਇਕ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਐਕਟ ਸਬੰਧੀ ਉਠਾਏ ਗਏ ਇਤਰਾਜਾ ਤੇ ਸੁਝਾਵਾਂ ਨਾਲ ਸਹਿਮਤੀ ਪ੍ਰਗਟਾ ਕੇ ਗਏ ਹਨ ।  ਉਹਨਾਂ ਅੱਗੇ ਦੱਸਿਆ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਐਕਟ ਦਾ ਮਾਮਲਾ ਅਜੇ ਵਿਚਾਰ ਅਧੀਨ ਹੈ ।  ਇਸ ਦੇ ਚਲਦਿਆਂ ਉਸ ਇਤਰਾਜ਼ਯੋਗ ਐਕਟ ਜਿਸ ਨੂੰ ਖਾਲਸਾ ਪੰਥ ਨੇ ਪਰਿਵਾਰ ਨਹੀਂ ਕੀਤਾ ਜਿਸ ਨਾਲ ਸਿੱਖ ਸੰਸਥਾਵਾਂ ਵਿੱਚ ਦਖਲ ਦਾ ਰਾਹ ਖੁੱਲਿਆ ਹੈ ਆਪ ਜੀ ਵੱਲੋਂ ਸਲਾਹਣਾ ਮੰਦਭਾਗਾ ਹੈ ।  ਤੁਸੀਂ ਸਿੱਖ ਪ੍ਰਚਾਰਕ ਵਜੋਂ ਵਿਚਰਦੇ ਹੋ ਸ੍ਰੀ ਅਕਾਲ ਤਖਤ ਸਾਹਿਬ ਦੇ ਮਾਣ ਸਤਿਕਾਰ ਨੂੰ ਕਾਇਮ ਕਰਨਾ ਅਤੇ ਆਦੇਸ਼ਾਂ ਤੇ ਅਮਲ ਕਰਨਾ ਤੇ ਕਰਵਾਉਣਾ ਤੁਹਾਡੀ ਮੁਢਲੀ ਜਿੰਮੇਵਾਰੀ ਹੈ । ਜੋ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਇਆ ਉਸ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਤੁਸੀਂ ਨਿੱਜੀ ਰੂਪ ਵਿੱਚ ਮਿਲੇ ਇਹ ਖਬਰਾਂ ਪੰਜਾਬ ਦੇ ਮੀਡੀਆ ਵਿੱਚ ਛਪੀਆਂ ਹਨ ।

Have something to say? Post your comment

 
 
 
 

ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਪੰਜਾਬ ਨੇ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਕਾਰਵਾਈ- ਹੁਣ ਤੱਕ 52 ਰਿਪੋਰਟਾਂ, 42 ਖੇਤਾਂ ਦਾ ਨਿਰੀਖਣ

ਨਸ਼ੇ ਵਿੱਚ ਧੁੱਤ ਗੁਰੂਆਂ ਦਾ ਅਪਮਾਨ ਕਰਨ ਵਾਲੇ ਪੰਜਾਬ ਨੂੰ ਨਸ਼ਾ ਮੁਕਤ ਨਹੀਂ ਬਣਾ ਸਕਦੇ: ਅਮਿਤ ਸ਼ਾਹ

ਗ੍ਰਹਿ ਮੰਤਰੀ ਅਮਿਤ ਸ਼ਾਹ 30 ਸਤੰਬਰ ਨੂੰ ਜਲੰਧਰ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰਨਗੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਪੰਜਾਬ ਦੇ ਮੰਤਰੀਆਂ ਦੇ ਘਰਾਂ 'ਤੇ ਦਿੱਲੀ ਦੇ ਸਿਆਸਤਦਾਨਾਂ ਨੇ ਕਬਜ਼ਾ ਕਰ ਲਿਆ, ਰਾਜ ਮੰਤਰੀ ਬਾਹਰ ਰਹਿਣ ਲਈ ਮਜਬੂਰ: ਸੁਖਪਾਲ ਖਹਿਰਾ

ਐਲਪੀਯੂ ਹੰਗਾਮੇ 'ਤੇ ਸੁਖਬੀਰ ਬਾਦਲ: ਵਾਕੀ-ਟਾਕੀ ਅਤੇ ਹਥਿਆਰਾਂ ਨਾਲ ਬਾਹਰੀ ਵਿਅਕਤੀ ਫੜੇ ਗਏ, ਸਾਜ਼ਿਸ਼ ਰਚੀ ਗਈ

ਸ਼੍ਰੋਮਣੀ ਕਮੇਟੀ ਮੁਖੀ ਧਾਮੀ ਨੇ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਕੀਤੀ, ਕੀਤੀ ਰਹਿਮ ਦੀ ਅਪੀਲ 'ਤੇ ਚਰਚਾ 

ਨੌਜਵਾਨਾਂ ਨੂੰ ਅਪੀਲ, ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਵਾਲੇ ਦੋਸਤਾਂ ਦਾ ਸਾਥ ਨਾ ਛੱਡਣ: ਡਾ. ਬਲਜੀਤ ਕੌਰ

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ ਐਸ.ਆਈ.ਆਰ. ਦੌਰਾਨ ਬਾਹਰ ਕੱਢਣ 'ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ