ਪੰਜਾਬ

ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਨੇ ਚਾਵਲਾ ਬਲਾਤਕਾਰ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਨਸੀਹਤਨਾਮਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 30, 2026 07:09 PM


ਅੰਮ੍ਰਿਤਸਰ - ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਵੱਲੋਂ ਅੱਜ ਭਾਈ ਰਘਬੀਰ ਸਿੰਘ ਭੁੱਚਰ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੰਗਤੀ ਰੂਪ ਵਿੱਚ ਸਾਂਝਾ ਨਸੀਹਤਨਾਮਾ ਸੌਂਪਿਆ ਗਿਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਗੁਰਮਤਿ ਵਿਧੀ-ਵਿਧਾਨ ਅਤੇ ਸੰਗਤ ਦੀਆਂ ਫਰਿਆਦਾਂ ਨਾਲ ਸਬੰਧਤ ਵੱਖ-ਵੱਖ ਗੰਭੀਰ ਮਸਲਿਆਂ ਨੂੰ ਉਠਾਇਆ ਗਿਆ। ਇਸ ਮੌਕੇ ਵੱਖ-ਵੱਖ ਪੰਥਕ ਧਿਰਾਂ, ਜਥੇਬੰਦੀਆਂ ਅਤੇ ਸੰਗਤ ਨੂੰ ਸੰਗਤੀ ਰੂਪ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੀ ਮੁੱਖ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਤੋਂ ਇਲਾਵਾ ਭਾਈ ਜਗਨੰਦਨ ਸਿੰਘ ਨਾਰਲੀ, ਸ੍ਰ ਦਲਜੀਤ ਸਿੰਘ, ਸ੍ਰ ਹਰਪਾਲ ਸਿੰਘ, ਮਹਿੰਦਰਪਾਲ ਸਿੰਘ ਤੁੰਗ, ਸ੍ਰ ਭੁਪਿੰਦਰ ਸਿੰਘ, ਸ੍ਰ ਸੁਰਜੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਪੋਤਰੇ ਮਹਿਤਾਬ ਸਿੰਘ ਬੀਰ ਵੀ ਹਾਜ਼ਰ ਹੋਏ। ਨਸੀਹਤਨਾਮੇ ਵਿੱਚ ਬਹਿਰੀਨ ਤੋਂ ਆਈ ਇੱਕ ਪੀੜਤ ਬੀਬੀ ਦੀ ਫਰਿਆਦ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤ ਨੂੰ ਇਨਸਾਫ਼ ਦਿਵਾਉਣ ਨਾਲ ਸਬੰਧਤ ਮਸਲੇ ਨੂੰ ਉਠਾਇਆ ਗਿਆ ਅਤੇ ਇਤਿਹਾਸਕ ਹਵਾਲਿਆਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥਕ ਜ਼ਿੰਮੇਵਾਰੀ ਅਤੇ ਮਰਿਆਦਾ ਦੀ ਮਹੱਤਤਾ ਉਜਾਗਰ ਕੀਤੀ ਗਈ। ਨਸੀਹਤਨਾਮੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਭੂਮਿਕਾ ਬਾਰੇ ਵੀ ਸਵਾਲ ਉਠਾਉਂਦਿਆਂ ਕਿਹਾ ਗਿਆ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਵਾਪਰੇ ਇਨ੍ਹਾਂ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਨਾਂ ਹੋਣ ਕਾਰਨ ਸੰਗਤ ਵਿੱਚ ਗੰਭੀਰ ਰੋਸ ਅਤੇ ਨਿਰਾਸ਼ਾ ਹੈ। ਨਸੀਹਤਨਾਮੇ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਇਸ ਮਾਮਲੇ ਵਿੱਚ ਅਲਗਰਜ਼ੀ ਵਰਤਣ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਉਨ੍ਹਾਂ ਨੂੰ ਨੈਤਿਕ ਤੌਰ ’ਤੇ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਇਸ ਮੌਕੇ ਹਾਜ਼ਰ ਸੰਗਤ ਵੱਲੋਂ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਪੰਥਕ ਪਰੰਪਰਾਵਾਂ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਾਮਿਲ ਸਾਰੇ ਐਸ ਜੀ ਪੀ ਸੀ ਅਧਿਕਾਰੀਆਂ ਤੇ ਢੁੱਕਵੀਂ ਅਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Have something to say? Post your comment

 
 
 
 

ਪੰਜਾਬ

ਅੰਤ੍ਰਿੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਤੇ ਜ਼ਸਵੰਤ ਸਿੰਘ ਪੁੜੈਣ ਨੂੰ ਲਿਖਤੀ ਸਪਸ਼ਟੀਕਰਨ ਦੇਣ ਲਈ ਕਿਹਾ ਸ਼੍ਰੀ ਅਕਾਲ ਤਖਤ ਸਾਹਿਬ ਨੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਕਾਰਾਂ ਜਿਸ ਤਰਾਂ ਨਸ਼ੇ ਦੇ ਨਾਮ 'ਤੇ ਸਿਰਫ ਬਦਨਾਮੀ ਕਰ ਰਹੀਆਂ ਹਨ, ਪੰਜਾਬ ਦੇ ਨੌਜਵਾਨ ਉਸਨੂੰ ਚੈਲੰਜ ਵਾਂਗ ਲੈਣ - ਰਵੀਇੰਦਰ ਸਿੰਘ

ਹਾਈ ਕੋਰਟ ਨੇ ਐਲਪੀਯੂ ਹਿੰਸਾ 'ਤੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਬਾਬਾ ਲੱਖਾ ਸਿੰਘ ਨਾਨਕਸਰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ

ਪੰਜਾਬ ਨੇ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਕਾਰਵਾਈ- ਹੁਣ ਤੱਕ 52 ਰਿਪੋਰਟਾਂ, 42 ਖੇਤਾਂ ਦਾ ਨਿਰੀਖਣ

ਨਸ਼ੇ ਵਿੱਚ ਧੁੱਤ ਗੁਰੂਆਂ ਦਾ ਅਪਮਾਨ ਕਰਨ ਵਾਲੇ ਪੰਜਾਬ ਨੂੰ ਨਸ਼ਾ ਮੁਕਤ ਨਹੀਂ ਬਣਾ ਸਕਦੇ: ਅਮਿਤ ਸ਼ਾਹ

ਗ੍ਰਹਿ ਮੰਤਰੀ ਅਮਿਤ ਸ਼ਾਹ 30 ਸਤੰਬਰ ਨੂੰ ਜਲੰਧਰ ਵਿੱਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰਨਗੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ