ਨੈਸ਼ਨਲ

ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਵੱਲੋਂ ਸੰਗਤਾਂ ਨੂੰ ਬੰਦੀ ਛੋੜ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 30, 2026 07:14 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ, ਦਿੱਲੀ ਸਮੇਤ ਦੁਨੀਆ ਭਰ ਦੀਆਂ ਸੰਗਤਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ 2 ਅਤੇ 3 ਅਕਤੂਬਰ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਢੇ ਜਾ ਰਹੇ ਬੰਦੀ ਛੋੜ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਮਾਰਚ 2 ਅਕਤੂਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਸਤੂਆਣਾ ਸਾਹਿਬ, ਸੰਗਰੂਰ ਵਿਖੇ ਰਾਤ ਦਾ ਠਹਿਰਾਅ ਕਰੇਗਾ। 3 ਅਕਤੂਬਰ ਨੂੰ ਮਾਰਚ ਮਸਤੂਆਣਾ ਸਾਹਿਬ ਤੋਂ ਰਵਾਨਾ ਹੋ ਕੇ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ, ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਮਾਰਚ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਲਈ ਲਗਾਤਾਰ ਆਵਾਜ਼ ਉਠਾਉਣਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਇਕੱਠ ਦੌਰਾਨ ਲਏ ਫੈਸਲੇ ਤਹਿਤ ਇਹ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Have something to say? Post your comment

 
 
 
 

ਨੈਸ਼ਨਲ

ਇੰਡੀਆ ਬਲਾਕ ਦੀ ਮੀਟਿੰਗ ਤੋਂ ਬਾਅਦ ਆਗੂਆਂ ਨੇ ਐਲਾਨ ਕੀਤਾ-ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੱਕ ਪਿੱਛੇ ਨਹੀਂ ਹਟਣਗੇ

ਸਿੱਖ ਸੰਸਥਾਵਾਂ ਦੀ ਮਰਿਯਾਦਾ ਨਾਲ ਜੁੜੇ ਮਸਲਿਆਂ ਦੀ ਜਾਂਚ ਕੇਂਦਰੀ ਏਜੰਸੀਆਂ ਦੀ ਬਜਾਏ ਸਿੱਖ ਸਖਸ਼ੀਅਤਾਂ ਦੀ ਦੇਖ ਰੇਖ ਹੇਠ ਹੋਣ  - ਤਰਸੇਮ ਸਿੰਘ/ ਇਯਾਲੀ

ਕਮੇਟੀ ਸਿਰ ਕਰੋੜਾਂ ਦੇ ਲਟਕਦੇ ਬਕਾਏ—ਫਿਰ ਦਸੰਬਰ ਦੇ ਸ਼ਹੀਦੀ ਪੁਰਬਾਂ ਲਈ ਕਿੱਥੋਂ ਹੋਵੇਗਾ ਖਰਚਾ.? ਦਿੱਲੀ ਕਮੇਟੀ ਦੇਵੇ ਜਵਾਬ : ਸੰਤ ਮੀਤ ਸਿੰਘ

ਨਵੇਂ ਗੁਰਦੁਆਰਾ ਐਕਟ ਦੀ ਮੰਗ ’ਤੇ ਸਰਨਾ ਦਾ ਸਖ਼ਤ ਵਿਰੋਧ- ਇਤਿਹਾਸਕ ਗੁਰਦੁਆਰਿਆਂ ਦੀਆਂ ਚਾਬੀਆਂ ਸਰਕਾਰ ਨੂੰ ਨਹੀਂ ਸੌਂਪੀਆਂ ਜਾ ਸਕਦੀਆਂ

ਨਸ਼ਿਆਂ ਦੇ ਹਨੇਰੇ ’ਚ ਗੁੰਮ ਹੋ ਰਹੀ ਨੌਜਵਾਨੀ, ਟੁੱਟ ਰਹੇ ਪਰਿਵਾਰ—ਗੁਰਬਾਣੀ ਨਾਲ ਜੁੜਨਾ ਹੀ ਬਚਾਅ ਦਾ ਰਾਹ: ਗਿਆਨੀ ਅਮਨਦੀਪ ਸਿੰਘ

ਭਾਰਤੀ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਸਜ਼ਾ ਦਿਲਵਾਉਗਾ ਇੰਡੀਆ ਬਲਾਕ -ਰਾਹੁਲ ਗਾਂਧੀ

ਚੋਣ ਕਮਿਸ਼ਨਦਾ ਵੱਡਾ ਫੈਸਲਾ: ਫਾਰਮ 6 ਨੂੰ ਪੁਰਾਣੇ ਫਾਰਮੈਟ ਵਿੱਚ ਕੀਤਾ ਬਹਾਲ  - ਗੈਰ-ਐਸਆਈਆਰ ਰਾਜਾਂ ਵਿੱਚ ਵਾਧੂ ਘੋਸ਼ਣਾ ਹਟਾਈ 

ਸਚਿਨ ਪਾਇਲਟ ਨੇ ਭਾਜਪਾ ਨੂੰ ਕੀਤਾ ਸਵਾਲ  ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਕੀ ਕਦਮ ਚੁੱਕੇ ?

ਵਿਦੇਸ਼ੀਆਂ ਲਈ ਦੇਸ਼ ਦੇ ਦਰਵਾਜ਼ੇ ਖੁੱਲ੍ਹੇ, ਬੰਦੀ ਸਿੰਘਾਂ ਲਈ ਕਾਨੂੰਨ ਦੀਆਂ ਬੇੜੀਆਂ ਕਿਉਂ: ਮੰਜੀਤ ਸਿੰਘ ਜੀਕੇ

ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ: ਭਾਈ ਰਤਿੰਦਰ ਸਿੰਘ ਇੰਦੌਰ