ਪੰਜਾਬ

ਕੇਂਦਰ ਸਰਕਾਰ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਤੁਰੰਤ ਚਾਲੂ ਕਰੇ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 01, 2026 06:57 PM

ਅੰਮ੍ਰਿਤਸਰ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ, ਚੰਡੀਗੜ ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ ਮੰਗ ਕੀਤੀ ਹੈ। ਹਵਾਈ ਉਡਾਨਾਂ ਨਾ ਹੋਣ ਕਾਰਨ ਹਜ਼ੂਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਇੱਕ ਪ੍ਰੈਸਨੋਟ ਵਿਚ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕੋਵਿਡ ਵੇਲੇ ਇਤਆਦ ਵਜੋਂ ਇਹ ਉਡਾਨਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਸਰਕਾਰ ਵਲੋਂ ਕੋਵਿਡ ਤੇ ਕਾਬੂ ਪਾ ਲੈਣ ਉਪਰੰਤ ਸਾਰੇ ਦੇਸ਼ ਦੇ ਬਾਕੀ ਕਾਰ ਵਿਹਾਰਾਂ ਵਾਲੇ ਅਦਾਰਿਆਂ ਤੋਂ ਪਾਬੰਦੀ ਵਾਪਸ ਲੈ ਲਈ ਗਈ ਸੀ। ਹੁਣ ਸਾਰੇ ਦੇਸ਼ ਵਾਸੀ ਸਰਗਰਮੀ ਨਾਲ ਆਪੋ ਆਪਣੇ ਕੰਮਾਂ ਕਾਰਾਂ ਲਈ ਸਰਗਰਮੀਆਂ ਕੰਮ ਕਰ ਰਹੇ ਹਨ। ਹਰ ਕਿਸਮ ਦੇ ਇਕੱਠ, ਸੰਮੇਲਨ ਆਦਿ ਹੋ ਰਹੇ ਹਨ, ਪਰ ਇਹ ਹਵਾਈ ਉਡਾਨਾਂ ਮੁੜ ਚਾਲੂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਪੱਤਰ ਵਿਚ ਕਿਹਾ ਕਿ ਹਜ਼ੂਰ ਸਾਹਿਬ ਜਾਣ ਵਾਲੇ ਸ਼ਰਧਾਲੂ ਯਾਤਰੂਆਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਦੁਸਹਿਰਾ ਅਤੇ ਹੋਰ ਤਿਉਹਾਰ ਹਜ਼ੂਰ ਸਾਹਿਬ ਵਿਸ਼ਾਲ ਪੱਧਰ ਤੇ ਮਨਾਏ ਜਾਂਦੇ ਹਨ। ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਏਥੇ ਪੁਜਦੀਆਂ ਹਨ। ਪਰ ਉਡਾਨਾਂ ਚਾਲੂ ਨਾ ਹੋਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ, ਰੋਹ ਤੇ ਨਿਰਾਸ਼ਤਾ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਕੇਂਦਰੀ ਅਸਥਾਨ ਹਨ ਤੇ ਇਨ੍ਹਾਂ ਦਾ ਆਪਸ ਵਿੱਚ ਗੂੜੇ ਇਤਿਹਾਸਕ ਸਬੰਧ ਹਨ। ਭਾਰਤ ਦੇ ਵੱਖ-ਵੱਖ ਹਿਸਿਆਂ ਤੋਂ ਲੱਖਾਂ ਲੋਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁਜਦੇ ਹਨ, ਇਹ ਸ਼ਹਿਰ ਵਿਉਪਾਰ ਦਾ ਕੇਂਦਰ ਵੀ ਹੈ।ਇਸ ਸ਼ਹਿਰ ਦੀ ਇਤਿਹਾਸਕ ਭੁਗੋਲਿਕ ਅਤੇ ਧਾਰਮਕਿ ਮਹਾਨਤਾ ਨਵੇਕਲੀ ਤੇ ਫ਼ਖਰਯੋਗ ਹੈ। ਏਵੇ ਹੀ ਹਰ ਸਿੱਖ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਰੱਖਦਾ ਹੈ, ਵਿਉਪਾਰੀ ਬੱਸਾਂ, ਟਰੇਨਾਂ, ਕਾਰਾਂ ਰਾਹੀਂ ਲਗਦੇ ਲੰਮੇ ਸਮੇਂ ਤੋਂ ਪਰੇਸ਼ਾਨ ਹਨ। ਇਸ ਲਈ ਬੰਦ ਉਡਾਣਾਂ ਤੁਰੰਤ ਮੁੜ ਚਾਲੂ ਕੀਤੀਆਂ ਜਾਣ ਤਾਂ ਜੋ ਹਰ ਸਿੱਖ ਆਪਣੇ ਗੁਰਅਸਥਾਨਾਂ ਦੇ ਦਰਸ਼ਨ ਕਰ ਸਕਣ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਸ੍ਰੋਮਣੀ ਗੁਰਮਤਿ ਸੰਗੀਤ 11ਵੇਂ ਸਲਾਨਾ ਗੁਰਮਤਿ ਸਮਾਗਮ ਅਤੇ ਰਾਗ ਦਰਬਾਰ ਦੀ ਹੋਈ ਆਰੰਭਤਾ

ਖਾਲਸਾ ਯੂਨੀਵਰਸਿਟੀ ਵੱਲੋਂ ‘ਸਿੰਘ ਸਭਾ ਲਹਿਰ’ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ ਦੋ ਮੈਂਬਰਾਂ ਖਿਲਾਫ ਕਾਰਵਾਈ ਤੇ ਉਠਾਇਆ ਸਵਾਲ

ਐੱਸ.ਜੀ.ਪੀ.ਸੀ ਦਾ ਕੰਮਜ਼ੋਰ ਪ੍ਰਧਾਨ ਸੀ.ਬੀ.ਆਈ ਦੀ ਜਾਂਚ ਰਾਹੀਂ ਖੁਦ ਹੀ ਸੰਸਥਾ ਵਿੱਚ ਸਰਕਾਰੀ ਦਖਲ ਨੂੰ ਸੱਦਾ ਦਾ ਰਿਹੈ- ਧਾਂਦਰਾ/ ਕੰਧੋਲਾ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ- ਅਨਿੰਦਿਤਾ ਮਿਤਰਾ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਬਾਇਓ ਬਦਲਿਆ, ਲਿਖਿਆ 'ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ'

ਅੰਤ੍ਰਿੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਤੇ ਜ਼ਸਵੰਤ ਸਿੰਘ ਪੁੜੈਣ ਨੂੰ ਲਿਖਤੀ ਸਪਸ਼ਟੀਕਰਨ ਦੇਣ ਲਈ ਕਿਹਾ ਸ਼੍ਰੀ ਅਕਾਲ ਤਖਤ ਸਾਹਿਬ ਨੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਨੇ ਚਾਵਲਾ ਬਲਾਤਕਾਰ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਨਸੀਹਤਨਾਮਾ