ਨੈਸ਼ਨਲ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਵੱਲੋਂ ਲਾਲਗੰਜ ਗੁਰਦੁਆਰਾ ਨਾਨਕ ਸ਼ਾਹੀ ਦੇ ਵਿਕਾਸ ਲਈ ਵਿਧਾਇਕ ਤੇ ਡੀਐਮ ਨਾਲ ਮੁਲਾਕਾਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 01, 2026 07:07 PM

ਨਵੀਂ ਦਿੱਲੀ-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਨੇ ਵੈਸ਼ਾਲੀ ਜ਼ਿਲ੍ਹੇ ਦਾ ਦੌਰਾ ਕਰਕੇ ਇਤਿਹਾਸਕ ਗੁਰਦੁਆਰਾ ਨਾਨਕ ਸ਼ਾਹੀ, ਲਾਲਗੰਜ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ, ਸਥਾਨਕ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਹਾਜੀਪੁਰ ਵਿਖੇ ਲਾਲਗੰਜ ਦੇ ਵਿਧਾਇਕ ਸੰਜੇ ਕੁਮਾਰ ਸਿੰਘ ਨੇ ਤਖ਼ਤ ਸਾਹਿਬ ਦੇ ਅਹੁਦੇਦਾਰਾਂ ਦਾ ਸਵਾਗਤ ਕੀਤਾ। ਇਸ ਉਪਰੰਤ ਵਿਧਾਇਕ ਨਾਲ ਗੁਰਦੁਆਰਾ ਨਾਨਕ ਸ਼ਾਹੀ ਪਹੁੰਚ ਕੇ ਸਥਾਨਕ ਗੁਰਦੁਆਰਾ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀਆਂ ਮੌਜੂਦਾ ਲੋੜਾਂ ਅਤੇ ਸੰਗਤ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਲਈ ਗਈ। ਇਸ ਦੌਰਾਨ 5 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ ਕੀਤਾ ਗਿਆ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਨੇ ਵੈਸ਼ਾਲੀ ਦੀ ਡਿਪਟੀ ਕਮਿਸ਼ਨਰ ਵਰਸ਼ਾ ਸਿੰਘ ਨਾਲ ਮੁਲਾਕਾਤ ਕਰਕੇ ਲਾਲਗੰਜ ਗੁਰਦੁਆਰਾ ਸਾਹਿਬ ਦੇ ਵਿਕਾਸ, ਸੰਗਤ ਲਈ ਬਿਹਤਰ ਸਹੂਲਤਾਂ ਅਤੇ ਸਥਾਨਕ ਸਮੱਸਿਆਵਾਂ ਦੇ ਜਲਦ ਹੱਲ ਲਈ ਸਹਿਯੋਗ ਦੀ ਮੰਗ ਕੀਤੀ। ਵਿਧਾਇਕ ਸੰਜੇ ਕੁਮਾਰ ਸਿੰਘ ਨੇ ਗੁਰਦੁਆਰਾ ਸਾਹਿਬ ਦੀ ਬਿਹਤਰੀ ਅਤੇ ਸੇਵਾ ਕਾਰਜਾਂ ਲਈ ਸਰਕਾਰ ਅਤੇ ਆਪਣੇ ਪੱਧਰ ’ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Have something to say? Post your comment

 
 
 
 

ਨੈਸ਼ਨਲ

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? - ਬਲਤੇਜ ਪੰਨੂ

ਨੈਸ਼ਨਲ ਅਕਾਲੀ ਦਲ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਚਲਾਏਗਾ ਜਾਗਰੂਕਤਾ ਮੁਹਿੰਮ

ਬੰਦੀ ਸਿੰਘਾਂ ਦੀ ਰਿਹਾਈ ’ਤੇ ਸਰਕਾਰ ਦੀ ਚੁੱਪ ’ਤੇ ਸਵਾਲ—ਸਿੱਖਾਂ ਨੂੰ ਹੀ ਵਾਰ-ਵਾਰ ਇਨਸਾਫ਼ ਲਈ ਸੜਕਾਂ ’ਤੇ ਕਿਉਂ ਉਤਰਨਾ ਪੈਂਦਾ ਹੈ: ਬੀਬੀ ਰਣਜੀਤ ਕੌਰ

ਇੰਡੀਆ ਬਲਾਕ ਦੀ ਮੀਟਿੰਗ ਤੋਂ ਬਾਅਦ ਆਗੂਆਂ ਨੇ ਐਲਾਨ ਕੀਤਾ-ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੱਕ ਪਿੱਛੇ ਨਹੀਂ ਹਟਣਗੇ

ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਵੱਲੋਂ ਸੰਗਤਾਂ ਨੂੰ ਬੰਦੀ ਛੋੜ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ

ਸਿੱਖ ਸੰਸਥਾਵਾਂ ਦੀ ਮਰਿਯਾਦਾ ਨਾਲ ਜੁੜੇ ਮਸਲਿਆਂ ਦੀ ਜਾਂਚ ਕੇਂਦਰੀ ਏਜੰਸੀਆਂ ਦੀ ਬਜਾਏ ਸਿੱਖ ਸਖਸ਼ੀਅਤਾਂ ਦੀ ਦੇਖ ਰੇਖ ਹੇਠ ਹੋਣ  - ਤਰਸੇਮ ਸਿੰਘ/ ਇਯਾਲੀ

ਕਮੇਟੀ ਸਿਰ ਕਰੋੜਾਂ ਦੇ ਲਟਕਦੇ ਬਕਾਏ—ਫਿਰ ਦਸੰਬਰ ਦੇ ਸ਼ਹੀਦੀ ਪੁਰਬਾਂ ਲਈ ਕਿੱਥੋਂ ਹੋਵੇਗਾ ਖਰਚਾ.? ਦਿੱਲੀ ਕਮੇਟੀ ਦੇਵੇ ਜਵਾਬ : ਸੰਤ ਮੀਤ ਸਿੰਘ

ਨਵੇਂ ਗੁਰਦੁਆਰਾ ਐਕਟ ਦੀ ਮੰਗ ’ਤੇ ਸਰਨਾ ਦਾ ਸਖ਼ਤ ਵਿਰੋਧ- ਇਤਿਹਾਸਕ ਗੁਰਦੁਆਰਿਆਂ ਦੀਆਂ ਚਾਬੀਆਂ ਸਰਕਾਰ ਨੂੰ ਨਹੀਂ ਸੌਂਪੀਆਂ ਜਾ ਸਕਦੀਆਂ

ਨਸ਼ਿਆਂ ਦੇ ਹਨੇਰੇ ’ਚ ਗੁੰਮ ਹੋ ਰਹੀ ਨੌਜਵਾਨੀ, ਟੁੱਟ ਰਹੇ ਪਰਿਵਾਰ—ਗੁਰਬਾਣੀ ਨਾਲ ਜੁੜਨਾ ਹੀ ਬਚਾਅ ਦਾ ਰਾਹ: ਗਿਆਨੀ ਅਮਨਦੀਪ ਸਿੰਘ

ਭਾਰਤੀ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਸਜ਼ਾ ਦਿਲਵਾਉਗਾ ਇੰਡੀਆ ਬਲਾਕ -ਰਾਹੁਲ ਗਾਂਧੀ