ਪੰਜਾਬ

ਖਾਲਸਾ ਯੂਨੀਵਰਸਿਟੀ ਵੱਲੋਂ ‘ਸਿੰਘ ਸਭਾ ਲਹਿਰ’ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 01, 2026 07:18 PM

ਅੰਮ੍ਰਿਤਸਰ- ਖਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਅਤੇ ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਸਦਕਾ ਸਿੰਘ ਸਭਾ ਲਹਿਰ ਦੇ ਇਤਿਹਾਸਕ, ਧਾਰਮਿਕ ਅਤੇ ਸਮਾਜਿਕ ਮਹੱਤਵ ਤੋਂ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਸਿੰਘ ਸਭਾ ਲਹਿਰ’ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਿੰਘ ਸਭਾ ਲਹਿਰ ਦੇ ਇਤਿਹਾਸਕ ਪਿਛੋਕੜ, ਇਸ ਦੇ ਉਦੇਸ਼ਾਂ, ਪ੍ਰਾਪਤੀਆਂ ਅਤੇ ਸਿੱਖ ਸਮਾਜ ’ਤੇ ਪਏ ਪ੍ਰਭਾਵ ਬਾਰੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਡੀਨ ਤੇ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਚਾਰ ਸਾਂਝੇ ਕੀਤੇ।

ਸਿੱਖ ਪੰਥ ’ਚ ਜਾਗ੍ਰਿਤੀ ਦੀ ਲਹਿਰ ਵਜੋਂ 1 ਅਕਤੂਬਰ 1873 ਨੂੰ ਸਥਾਪਿਤ ਹੋਈ ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਵੱਲੋਂ ਸਿੰਘ ਸਭਾ ਲਹਿਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਮੌਕੇ ਡਾ. ਮਹਿਲ ਸਿੰਘ ਨੇ ਸਿੰਘ ਸਭਾ ਲਹਿਰ ਦਾ ਇਤਿਹਾਸਿਕ ਪਿਛੋਕੜ ਤੇ ਪ੍ਰਾਪਤੀਆਂ ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੰਘ ਸਭਾ ਹੀ ਬਾਕੀ ਸਾਰੀ ਸੰਸਥਾਵਾਂ ਦੀ ਮਾਂ ਸੰਸਥਾ ਹੈ ਇਸ ਤੋਂ ਹੀ ਖਾਲਸਾ ਕਾਲਜ, ਚੀਫ ਖਾਲਸਾ ਦੀਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਸੰਸਥਾਵਾਂ ਹੋਂਦ ’ਚ ਆਈਆ।ਉਨ੍ਹਾਂ ਕਿਹਾ ਕਿ ਸਿੰਘ ਸਭਾ ਨੇ ਦੇਸ਼ ਦੀ ਆਜ਼ਾਦੀ ਦੇ ਵਿੱਚ ਇਕ ਬਹੁਤ ਵੱਡਾ ਰੋਲ ਅਦਾ ਕੀਤਾ ਹੈ ਅਤੇ ਸਿੰਘ ਸਭਾ ਵੱਲੋਂ ਪ੍ਰਕਾਸ਼ਿਤ ਸਾਹਿਤ ਨੇ ਸਮਾਜ ’ਚ ਚੇਤਨਾ ਪੈਦਾ ਕੀਤੀ।

ਦੂਜਾ ਪੇਪਰ ਸਿੰਘ ਸਭਾ ਲਹਿਰ ਦੇ ਨਾਮਵਾਰ ਪ੍ਰਚਾਰਕ ਭਾਈ ਹੀਰਾ ਸਿੰਘ ਰਾਗੀ ਦੀ 100 ਸਾਲਾ ਯਾਦ ਨੂੰ ਸਮਰਪਿਤ ਕੀਤਾ ਗਿਆ।ਭਾਈ ਹੀਰਾ ਸਿੰਘ ਰਾਗੀ ਦੀ ਬਹੁਪੱਖੀ ਦੇਣ ਵਿਸ਼ੇ ’ਤੇ ਸਭਾ ਦੇ ਪ੍ਰਧਾਨ ਡਾ. ਗੋਗੋਆਣੀ ਨੇ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਭਾਈ ਹੀਰਾ ਸਿੰਘ ਸਾਡੇ ਪ੍ਰਚਾਰਕਾਂ ਲਈ ਵੀ ਚਾਨਣ ਮੁਰਾਰਾ ਹਨ ਇਨ੍ਹਾਂ ਨੇ ਖਾਲਸਾ ਸਕੂਲਾਂ ਦੀ ਸਥਾਪਨਾ ਤੇ ਸਿੱਖ ਐਜੂਕੇਸ਼ਨ ਕਾਨਫਰੰਸ ’ਚ ਸ਼ਮੂਲੀਅਤ ਕਰਕੇ ਕੌਮ ਅਤੇ ਧਰਮ ਦਾ ਬੜਾ ਵੱਡਾ ਪ੍ਰਚਾਰ ਕੀਤਾ।ਇਨ੍ਹਾਂ ਦਾ ਜੀਵਨ ਬੇਲੋੜਾ ਤਰਕਵਾਦ ਤੋਂ ਉੱਪਰ ਉੱਠ ਕੇ ਬਿਬੇਕਸ਼ੀਲ ਬਣਨ ਦੀ ਪ੍ਰੇਰਨਾ ਦਿੰਦਾ ਹੈ।

ਉਕਤ ਬੁਲਾਰਿਆਂ ਨੇ ਕਿਹਾ ਕਿ ਸਿੰਘ ਸਭਾ ਲਹਿਰ ਨੇ ਸਿੱਖ ਧਰਮ ਅਤੇ ਸਿੱਖ ਸਮਾਜ ’ਚ ਧਾਰਮਿਕ ਅਤੇ ਸਮਾਜਿਕ ਜਾਗਰੂਕਤਾ ਪੈਦਾ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ।ਇਸ ਲਹਿਰ ਨੇ ਸਿੱਖ ਧਰਮ ਦੇ ਮੂਲ ਸਿਧਾਂਤਾਂ, ਗੁਰਬਾਣੀ, ਸਿੱਖ ਰਹਿਤ—ਮਰਿਯਾਦਾ ਅਤੇ ਸਿੱਖ ਇਤਿਹਾਸ ਨਾਲ ਲੋਕਾਂ ਨੂੰ ਜੋੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਅਜਿਹੇ ਮਹੱਤਵਪੂਰਨ ਅਧਿਆਇ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਨਾਲ—ਨਾਲ ਉਨ੍ਹਾਂ ’ਚ ਇਤਿਹਾਸਕ ਚੇਤਨਾ ਦਾ ਵਿਕਾਸ ਕਰਨ ’ਚ ਸਹਾਈ ਹੁੰਦੇ ਹਨ।

ਇਸ ਮੌਕੇ ਡਾ. ਗੋਗਆਣੀ ਤੇ ਜਨਰਲ ਸਕੱਤਰ ਸ. ਹਰਮਨਜੀਤ ਸਿੰਘ ਨੇ ਸਾਂਝੇ ਤੌਰ ’ਤੇ ਉਕਤ ਸਥਾਪਨਾ ਦਿਵਸ ਦੀ ਇਤਿਹਾਸਕ ਮਹੱਤਤਾ ਨੂੰ ਯਾਦ ਕਰਦਿਆਂ ਸਿੱਖ ਇਤਿਹਾਸ, ਧਰਮ ਅਤੇ ਵਿਰਾਸਤ ਨਾਲ ਸਬੰਧਿਤ ਅਜਿਹੇ ਅਕਾਦਮਿਕ ਉਪਰਾਲਿਆਂ ਨੂੰ ਅਗਾਂਹ ਵੀ ਜਾਰੀ ਰੱਖਣ ਦੀ ਲੋੜ ਪ੍ਰਗਟਾਈ ਗਈ।ਉਨ੍ਹਾਂ ਕਿਹਾ ਕਿ ਸੈਮੀਨਾਰ ਡਾ. ਰਮਿੰਦਰ ਕੌਰ, ਮੁਖੀ ਪੰਜਾਬੀ ਅਧਿਆਨ ਸਕੂਲ, ਡੀਨ ਭਾਸ਼ਾਵਾਂ, ਖਾਲਸਾ ਯੂਨੀਵਰਸਿਟੀ ਅਤੇ ਗੁਰਮਤਿ ਸਟੱਡੀ ਸੈਂਟਰ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ।ਪ੍ਰੋਗਰਾਮ ਦੇ ਆਰੰਭ ’ਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।

ਇਸ ਮੌਕੇ ਅੰਮ੍ਰਿਤਸਰ ਵਿਕਾਸ ਮੰਚ ਦੇ ਅਹੁਦੇਦਾਰ, ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਹਰਪ੍ਰੀਤ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰ, ਸ੍ਰੀ ਗੁਰੂ ਸਿੰਘ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਸ: ਗੁਰਬਖਸ਼ ਸਿੰਘ ਬੇਦੀ, ਮੀਤ ਪ੍ਰਧਾਨ ਸ: ਹਰਜੀਤ ਸਿੰਘ ਸਚਦੇਵਾ, ਮੀਤ ਸਕੱਤਰ ਸ: ਸੁਖਦੇਵ ਸਿੰਘ ਸੰਧਾਵਾਲੀਆ, ਸ: ਗੁਰਿੰਦਰ ਸਿੰਘ ਢੀਂਗਰਾ, ਸ: ਇੰਦਰਜੀਤ ਸਿੰਘ ਅੜੀ, ਸ: ਮਨਜੀਤ ਸਿੰਘ ਮੰਜਲ, ਸ: ਇਕਬਾਲ ਸਿੰਘ, ਸ: ਸ਼ਿਸ਼ਪਲ ਸਿੰਘ ਮੀਰਾਂਕੋਟ, ਸ: ਰਘਬੀਰ ਸਿੰਘ ਬਿੰਦਰਾ, ਸ: ਸੁਜਾਨ ਸਿੰਘ ਅਤੇ ਸਭਾ ਦੇ ਹੋਰ ਮੈਂਬਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਸ੍ਰੋਮਣੀ ਗੁਰਮਤਿ ਸੰਗੀਤ 11ਵੇਂ ਸਲਾਨਾ ਗੁਰਮਤਿ ਸਮਾਗਮ ਅਤੇ ਰਾਗ ਦਰਬਾਰ ਦੀ ਹੋਈ ਆਰੰਭਤਾ

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ ਦੋ ਮੈਂਬਰਾਂ ਖਿਲਾਫ ਕਾਰਵਾਈ ਤੇ ਉਠਾਇਆ ਸਵਾਲ

ਐੱਸ.ਜੀ.ਪੀ.ਸੀ ਦਾ ਕੰਮਜ਼ੋਰ ਪ੍ਰਧਾਨ ਸੀ.ਬੀ.ਆਈ ਦੀ ਜਾਂਚ ਰਾਹੀਂ ਖੁਦ ਹੀ ਸੰਸਥਾ ਵਿੱਚ ਸਰਕਾਰੀ ਦਖਲ ਨੂੰ ਸੱਦਾ ਦਾ ਰਿਹੈ- ਧਾਂਦਰਾ/ ਕੰਧੋਲਾ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ- ਅਨਿੰਦਿਤਾ ਮਿਤਰਾ

ਕੇਂਦਰ ਸਰਕਾਰ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਤੁਰੰਤ ਚਾਲੂ ਕਰੇ: ਬਾਬਾ ਬਲਬੀਰ ਸਿੰਘ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਬਾਇਓ ਬਦਲਿਆ, ਲਿਖਿਆ 'ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ'

ਅੰਤ੍ਰਿੰਗ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਤੇ ਜ਼ਸਵੰਤ ਸਿੰਘ ਪੁੜੈਣ ਨੂੰ ਲਿਖਤੀ ਸਪਸ਼ਟੀਕਰਨ ਦੇਣ ਲਈ ਕਿਹਾ ਸ਼੍ਰੀ ਅਕਾਲ ਤਖਤ ਸਾਹਿਬ ਨੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਨੇ ਚਾਵਲਾ ਬਲਾਤਕਾਰ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਨਸੀਹਤਨਾਮਾ