ਨੈਸ਼ਨਲ

ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਵੱਲੋਂ ਪੰਥਕ ਮਸਲਿਆਂ, ਮੌਜੂਦਾ ਹਾਲਾਤ ਤੇ ਭਵਿੱਖੀ ਰਣਨੀਤੀ ’ਤੇ 4 ਅਕਤੂਬਰ ਨੂੰ ਪੰਥਕ ਇਕੱਠ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 02, 2026 06:40 PM

ਨਵੀਂ ਦਿੱਲੀ - ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਇਕਾਈ ਵੱਲੋਂ 4 ਅਕਤੂਬਰ, ਦਿਨ ਐਤਵਾਰ ਨੂੰ ਸ਼ਾਮ 4 ਵਜੇ ਗੁਰੂ ਨਾਨਕ ਸਿੱਖ ਅਕੈਡਮੀ, ਸਪਰਿੰਗਫੀਲਡ ਰੋਡ, ਹੇਜ਼ ਵਿਖੇ ਵਿਸ਼ੇਸ਼ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਇਕੱਠ ਦਾ ਮਕਸਦ ਮੌਜੂਦਾ ਪੰਥਕ ਹਾਲਾਤ, ਸਿੱਖ ਕੌਮ ਨਾਲ ਜੁੜੇ ਅਹਿਮ ਮਸਲਿਆਂ ਅਤੇ ਪੰਜਾਬ ਦੇ ਭਵਿੱਖ ਨਾਲ ਸਬੰਧਤ ਚੁਣੌਤੀਆਂ ਬਾਰੇ ਸੰਗਤ ਦੀ ਰਾਇ ਸੁਣਨ ਦੇ ਨਾਲ-ਨਾਲ ਅਗਲੀ ਰਣਨੀਤੀ ’ਤੇ ਵਿਚਾਰ ਕਰਨਾ ਹੈ। ਆਗੂਆਂ ਅਨੁਸਾਰ ਇਹ ਇਕੱਠ ਸਿਰਫ਼ ਰਸਮੀ ਇਕੱਠ ਨਾ ਰਹਿ ਕੇ ਪੰਥਕ ਸਰੋਕਾਰਾਂ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਕੌਮੀ ਮੁੱਦਿਆਂ ’ਤੇ ਸਾਂਝੀ ਸੋਚ ਤਿਆਰ ਕਰਨ ਦਾ ਮੰਚ ਬਣੇਗਾ। ਭਾਈ ਅਜੇਪਾਲ ਸਿੰਘ ਨਾਗੋਕੇ, ਹਰਫ਼ੂਲ ਸਿੰਘ ਧਾਲੀਵਾਲ ਅਤੇ ਸਤਿੰਦਰ ਪਾਲ ਸਿੰਘ ਮੰਗੂਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਥ ਅੱਗੇ ਕਈ ਅਹਿਮ ਸਵਾਲ ਖੜ੍ਹੇ ਹਨ, ਜਿਨ੍ਹਾਂ ’ਤੇ ਸਿਰਫ਼ ਬਿਆਨਬਾਜ਼ੀ ਦੀ ਬਜਾਏ ਗੰਭੀਰ ਵਿਚਾਰ ਅਤੇ ਠੋਸ ਪੰਥਕ ਰਣਨੀਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੈਦੀਆਂ ਦੇ ਮਸਲੇ, ਪੰਜਾਬ ਦੇ ਹੱਕਾਂ ਅਤੇ ਸਰੋਕਾਰਾਂ, ਪੰਥਕ ਏਕਤਾ, ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸਿੱਖੀ ਨਾਲ ਜੋੜਨ ਵਰਗੇ ਮੁੱਦਿਆਂ ’ਤੇ ਸੰਗਤ ਦੀ ਸਾਂਝੀ ਆਵਾਜ਼ ਨੂੰ ਅੱਗੇ ਲਿਆਉਣਾ ਸਮੇਂ ਦੀ ਲੋੜ ਹੈ। ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਦੀ ਟੀਮ ਨੇ ਸਮੂਹ ਗੁਰੂ-ਰੂਪ ਸਾਧ ਸੰਗਤ, ਪੰਥਕ ਜਥੇਬੰਦੀਆਂ ਅਤੇ ਪੰਜਾਬ ਤੇ ਪੰਥ ਦਾ ਦਰਦ ਰੱਖਣ ਵਾਲੀਆਂ ਸ਼ਖ਼ਸੀਅਤਾਂ ਨੂੰ ਅਪੀਲ ਕੀਤੀ ਕਿ ਉਹ 4 ਅਕਤੂਬਰ ਨੂੰ ਸਮੇਂ ਸਿਰ ਪਹੁੰਚ ਕੇ ਇਸ ਪੰਥਕ ਇਕੱਠ ਵਿੱਚ ਹਾਜ਼ਰੀ ਭਰਨ ਅਤੇ ਕੌਮੀ ਮਸਲਿਆਂ ’ਤੇ ਆਪਣੀ ਰਾਇ ਸਾਂਝੀ ਕਰਨ।

Have something to say? Post your comment

 
 
 
 

ਨੈਸ਼ਨਲ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

ਜੱਗੀ ਜੌਹਲ ਦੀ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ

ਜੱਗੀ ਜੋਹਲ ਨੂੰ ਡਿਪਲੋਮੈਟਿਕ ਪ੍ਰੋਟੈਕਸ਼ਨ ਦੇ ਕੇ ਭਾਰਤ ਤੋਂ ਵਾਪਸੀ ਯਕੀਨੀ ਬਣਾਏ ਬ੍ਰਿਟੇਨ- ਦਬਿੰਦਰਜੀਤ ਸਿੰਘ

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? - ਬਲਤੇਜ ਪੰਨੂ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਵੱਲੋਂ ਲਾਲਗੰਜ ਗੁਰਦੁਆਰਾ ਨਾਨਕ ਸ਼ਾਹੀ ਦੇ ਵਿਕਾਸ ਲਈ ਵਿਧਾਇਕ ਤੇ ਡੀਐਮ ਨਾਲ ਮੁਲਾਕਾਤ

ਨੈਸ਼ਨਲ ਅਕਾਲੀ ਦਲ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਚਲਾਏਗਾ ਜਾਗਰੂਕਤਾ ਮੁਹਿੰਮ

ਬੰਦੀ ਸਿੰਘਾਂ ਦੀ ਰਿਹਾਈ ’ਤੇ ਸਰਕਾਰ ਦੀ ਚੁੱਪ ’ਤੇ ਸਵਾਲ—ਸਿੱਖਾਂ ਨੂੰ ਹੀ ਵਾਰ-ਵਾਰ ਇਨਸਾਫ਼ ਲਈ ਸੜਕਾਂ ’ਤੇ ਕਿਉਂ ਉਤਰਨਾ ਪੈਂਦਾ ਹੈ: ਬੀਬੀ ਰਣਜੀਤ ਕੌਰ

ਇੰਡੀਆ ਬਲਾਕ ਦੀ ਮੀਟਿੰਗ ਤੋਂ ਬਾਅਦ ਆਗੂਆਂ ਨੇ ਐਲਾਨ ਕੀਤਾ-ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੱਕ ਪਿੱਛੇ ਨਹੀਂ ਹਟਣਗੇ

ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਵੱਲੋਂ ਸੰਗਤਾਂ ਨੂੰ ਬੰਦੀ ਛੋੜ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ

ਸਿੱਖ ਸੰਸਥਾਵਾਂ ਦੀ ਮਰਿਯਾਦਾ ਨਾਲ ਜੁੜੇ ਮਸਲਿਆਂ ਦੀ ਜਾਂਚ ਕੇਂਦਰੀ ਏਜੰਸੀਆਂ ਦੀ ਬਜਾਏ ਸਿੱਖ ਸਖਸ਼ੀਅਤਾਂ ਦੀ ਦੇਖ ਰੇਖ ਹੇਠ ਹੋਣ  - ਤਰਸੇਮ ਸਿੰਘ/ ਇਯਾਲੀ