ਪੰਜਾਬ

ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ : ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | October 02, 2026 06:45 PM

ਚੰਡੀਗੜ੍ਹ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਣਕ ਦੇ ਪ੍ਰਮਾਣਿਤ (ਸਰਟੀਫਾਈਡ) ਬੀਜਾਂ 'ਤੇ ਸਬਸਿਡੀ ਦੇਣ ਲਈ 50.00 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਂਝੀ ਕੀਤੀ।

ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਨੂੰ ਵਿਸ਼ੇਸ਼ ਪੱਤਰ ਭੇਜ ਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ 'ਰਾਸ਼ਟਰੀ ਖੁਰਾਕ ਸੁਰੱਖਿਆ ਅਤੇ ਪੋਸ਼ਣ ਮਿਸ਼ਨ' (NFSNM) ਦੇ ਬੀਜ ਹਿੱਸੇ ਅਧੀਨ ਦਿੱਤੀ ਜਾਵੇਗੀ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਕੱਦ-ਬੁੱਤ ਨੂੰ ਉੱਚਾ ਚੁੱਕਣ, ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਕਰਨ ਅਤੇ ਸੂਬੇ ਦੇ ਖੇਤੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਨਿਰੰਤਰ ਵਚਨਬੱਧ ਹੈ।

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ ਸਿਰ ਲਈ ਗਏ ਇਸ ਫੈਸਲੇ ਨਾਲ ਹਾੜੀ ਸੀਜ਼ਨ ਦੀ ਬੀਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲਾ ਕਣਕ ਦਾ ਬੀਜ ਰਿਆਇਤੀ ਦਰਾਂ 'ਤੇ ਮੁਹੱਈਆ ਹੋ ਸਕੇਗਾ।

Have something to say? Post your comment

 
 
 
 

ਪੰਜਾਬ

11ਵੇਂ ਸਲਾਨਾ ਗੁਰਮਤਿ ਸਮਾਗਮ ਤੇ ਰਾਗ ਦਰਬਾਰ ਦੀ ਸੰਮਪੂਰਨਤਾ ਜੈਕਾਰਿਆ ਦੀ ਗੂੰਜ 'ਚ ਹੋਈ-ਜੱਥਿਆਂ ਨੇ ਲਾਈਆਂ ਗੁਰਬਾਣੀ ਕੀਰਤਨ ਦੀਆਂ ਛਹਿਬਰਾਂ

ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਮਾਂਡ ਡੇ ਮਨਾਇਆ

ਬੰਦੀ ਸਿੰਘਾਂ ਦੀ ਰਿਹਾਈ ਇਕ ਵੱਡਾ ਪੰਥਕ ਮੁੱਦਾ ਹੈ ਜਿਸ 'ਤੇ ਸਾਰਾ ਪੰਥ ਇਕਮੁੱਠ ਹੈ- ਢੀਂਡਸਾ

ਗੈਰ ਕਾਨੂੰਨੀ ਮਾਇਨਿੰਗ ਦੀ ਈ ਡੀ ਜਾਂਚ ਮੰਗੀ ਤੇ ਕਿਹਾ ਕਿ ਲੁੱਟ ਦਾ ਪੈਸਾ ਕੇਜਰੀਵਾਲ ਕੋਲ ਜਾ ਰਿਹਾ ਹੈ- ਸੁਖਬੀਰ ਸਿੰਘ ਬਾਦਲ

ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਤੇ ਨਸ਼ਾ ਤਸਕਰਾਂ ਤੇ ਗੈਂਗਸੈਟਰਾਂ ਦੀ ਪੁਸਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ

ਪਾਕਿਸਤਾਨੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਬੀਐਸਐਫ ਨੇ ਪੰਜਾਬ ਸਰਹੱਦ 'ਤੇ ਦੋ ਨੂੰ ਦਿੱਤਾ ਮਾਰ

ਹਵਾ ਦਾ ਰੁਖ ਸਮਝ ਕੇ ਆਪ ਦਿੱਤਾ ਅਸਤੀਫਾ - ਕਿਸੇ ਨੇ ਨਹੀਂ ਮੰਗਿਆ- ਵੜਿੰਗ

ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ  ਲੋਕ ਅਰਪਣ

 ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ‘ਤੇ ਚਰਚਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ