ਨੈਸ਼ਨਲ

ਇੰਦਿਰਾਪੁਰਮ ਵਿਖੇ ਵਿਸ਼ਾਲ ਕੀਰਤਨ ਸਮਾਗਮ, ਗੁਰਬਾਣੀ ਕੀਰਤਨ ਨਾਲ ਨਿਹਾਲ ਹੋਈ ਸੰਗਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 03, 2026 07:33 PM

ਨਵੀਂ ਦਿੱਲੀ- ਇੰਦਿਰਾਪੁਰਮ ਗੁਰਦੁਆਰਾ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਆਕਸੀਜਨ ਮੈਨ ਗੁਰਪ੍ਰੀਤ ਸਿੰਘ ਰੰਮੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ਾਲ ਕੀਰਤਨ ਸਮਾਗਮ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਸਰਵਣ ਕਰਦਿਆਂ ਗੁਰੂ ਚਰਨਾਂ ਵਿੱਚ ਸ਼ਰਧਾ ਅਰਪਿਤ ਕੀਤੀ। ਸਮਾਗਮ ਵਿੱਚ ਭਾਈ ਗਗਨਦੀਪ ਸਿੰਘ ਜੀ ਅਤੇ ਭਾਈ ਹਰਿੰਦਰ ਸਿੰਘ ਜੀ ਨਿਰਵੈਰ ਖਾਲਸਾ ਜਥਾ ਯੂਕੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਜਦਕਿ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਨੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰਪ੍ਰੀਤ ਸਿੰਘ ਰੰਮੀ ਅਤੇ ਉਨ੍ਹਾਂ ਦੀ ਟੀਮ ਦੇ ਸੇਵਾ ਭਾਵ, ਸਮਰਪਣ ਅਤੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਗਮ ਦਾ ਸਥਾਨ ਆਖਰੀ ਸਮੇਂ ਬਦਲਣ ਦੇ ਬਾਵਜੂਦ ਟੀਮ ਨੇ ਮਹਿਜ਼ ਇੱਕ ਦਿਨ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਲਈ ਬੈਠਣ, ਲੰਗਰ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧ ਕਰਨਾ ਨੌਜਵਾਨ ਸੇਵਾਦਾਰਾਂ ਦੀ ਮਿਹਨਤ, ਆਪਸੀ ਤਾਲਮੇਲ ਅਤੇ ਸੇਵਾ ਭਾਵਨਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦਿੱਲੀ-ਐਨਸੀਆਰ ਦੀ ਸੰਗਤ ਨਾਲ ਹਰ ਸਮੇਂ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਗੁਰਮਤਿ ਸਮਾਗਮਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਭੂਪਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਬੱਬਰ ਅਤੇ ਭੂਪਿੰਦਰ ਸਿੰਘ ਗਿੰਨੀ ਵੀ ਮੌਜੂਦ ਰਹੇ। ਗੁਰਪ੍ਰੀਤ ਸਿੰਘ ਰੰਮੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਪੂਰੇ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਦੀਆਂ ਮਧੁਰ ਧੁਨਾਂ ਨਾਲ ਮਾਹੌਲ ਗੁਰਮਈ ਬਣਿਆ ਰਿਹਾ ਅਤੇ ਸੰਗਤ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Have something to say? Post your comment

 
 
 
 

ਨੈਸ਼ਨਲ

ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਇੱਕਜੁੱਟ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਤੇਜ਼

ਆਪ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਰਾਸ਼ਟਰੀ ਬੁਲਾਰਾ ਪ੍ਰਿਯੰਕਾ ਕੱਕੜ ਕਾਂਗਰਸ ਪਾਰਟੀ ਵਿੱਚ ਹੋ ਗਈ ਸ਼ਾਮਲ 

ਵਿਕਰਮਜੀਤ ਸਿੰਘ ਸਾਹਨੀ ਵੱਲੋਂ ਕੈਪਟਨ ਸਮਿਤ ਮਛਰ ਲਈ ₹25 ਲੱਖ ਦੇ ਬਹਾਦਰੀ ਪੁਰਸਕਾਰ ਦਾ ਐਲਾਨ

ਨਸ਼ਿਆਂ ਤੇ ਪਤਿਤਪੁਣੇ ਦੀ ਲਪੇਟ ’ਚ ਆ ਰਹੀ ਨੌਜੁਆਨੀ ਨੂੰ ਬਚਾਉਣ ਲਈ ਗੁਰਮਤਿ ਦੀ ਰੌਸ਼ਨੀ ਜ਼ਰੂਰੀ: ਪਰਮਜੀਤ ਸਿੰਘ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ 'ਤੇ ਸੁਪਰੀਮ ਕੋਰਟ 5 ਅਕਤੂਬਰ ਨੂੰ ਸੁਣਵਾਈ ਕਰੇਗਾ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

ਅਕਾਲੀ ਦਲ ਵਾਰਸ ਪੰਜਾਬ ਯੂ.ਕੇ. ਵੱਲੋਂ ਪੰਥਕ ਮਸਲਿਆਂ, ਮੌਜੂਦਾ ਹਾਲਾਤ ਤੇ ਭਵਿੱਖੀ ਰਣਨੀਤੀ ’ਤੇ 4 ਅਕਤੂਬਰ ਨੂੰ ਪੰਥਕ ਇਕੱਠ

ਜੱਗੀ ਜੌਹਲ ਦੀ ਰਿਹਾਈ ਦਾ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ

ਜੱਗੀ ਜੋਹਲ ਨੂੰ ਡਿਪਲੋਮੈਟਿਕ ਪ੍ਰੋਟੈਕਸ਼ਨ ਦੇ ਕੇ ਭਾਰਤ ਤੋਂ ਵਾਪਸੀ ਯਕੀਨੀ ਬਣਾਏ ਬ੍ਰਿਟੇਨ- ਦਬਿੰਦਰਜੀਤ ਸਿੰਘ

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? - ਬਲਤੇਜ ਪੰਨੂ