ਪੰਜਾਬ

ਤੀਰਥ ਯਾਤਰਾ- ਆਪਸੀ ਭਾਈਚਾਰਾ , ਸੁਖਦ ਅਤੇ ਬੇਹਤਰੀਨ ਯਾਦਗਾਰੀ ਅਨੁਭਵ : ਕੁਲਵੰਤ ਸਿੰਘ

ਕੌਮੀ ਮਾਰਗ ਬਿਊਰੋ/ ਮਨਮੋਹਨ ਸਿੰਘ | October 04, 2026 07:10 PM

ਮੋਹਾਲੀ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੋਹਾਲੀ ਦੇ ਫੇਜ7, ਫੇਜ਼-9 ਅਤੇ ਪਿੰਡ ਕੰਬਾਲਾ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਨਾਲ ਭਰੀਆ ਇਹ ਬੱਸਾਂ ਵਿੱਚ ਮੌਜੂਦ ਸ਼ਰਧਾਲੂਆਂ ਦੇ ਚਿਹਰੇ ਤੇ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਲੋਕ-ਹਿਤੈਸ਼ੀ ਸੋਚ ਦਾ ਹਿੱਸਾ ਹੈ, ਜਿਸ ਰਾਹੀਂ ਸੂਬੇ ਭਰ ਦੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕਿ ਕਈ ਕਾਰਨਾਂ ਕਰਕੇ ਲੋਕ ਆਪਣੀ ਇੱਛਾ ਦੇ ਬਾਵਜੂਦ ਧਾਰਮਿਕ ਸਥਾਨਾਂ ਦੀ ਯਾਤਰਾ ਸੰਗਤ ਦੇ ਰੂਪ ਵਿੱਚ ਨਹੀਂ ਕਰ ਪਾਉਂਦੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਯੋਜਨਾ ਅਜਿਹੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਰੁਜ਼ਗਾਰ, ਬਿਜਲੀ, ਆਵਾਜਾਈ ਅਤੇ ਹੋਰ ਖੇਤਰਾਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਨੂੰ ਸਹੂਲਤ ਦੇਣ ਦਾ ਇਹ ਉਪਰਾਲਾ ਸਰਕਾਰ ਦੀ ਲੋਕਾਂ ਨਾਲ ਸਿੱਧੀ ਸਾਂਝ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਆਮ ਨਾਗਰਿਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ।
ਅੱਜ ਰਵਾਨਾ ਕੀਤੀਆਂ ਗਈਆਂ 3 ਬੱਸਾਂ ਵਿੱਚ ਸਵਾਰ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਮੇਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹੋਰ ਲੋਕ-ਭਲਾਈ ਯੋਜਨਾਵਾਂ ਨੂੰ ਵੀ ਲਗਾਤਾਰ ਲਾਗੂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ।
ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰbi ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਯਾਤਰਾ ਦੌਰਾਨ ਆਪਸੀ ਭਾਈਚਾਰਾ, ਸਦਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਅਤੇ ਸੁਖਦ ਯਾਤਰਾ ਦਾ ਆਨੰਦ ਮਾਣਨ। ਇਸ ਮੌਕੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਧਾਨ ਸਭਾ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ, ਹਰਵਿੰਦਰ ਕੌਰ ਲੰਗ, ਮਨਮੋਹਨ ਸਿੰਘ ਲੰਗ, ਵਿਕਰਮ ਸਿੰਘ ਸੰਧੂ, ਬਲਜਿੰਦਰ ਸਿੰਘ ਕੰਬਾਲਾ, ਅਵਤਾਰ ਸਿੰਘ, ਗੁਰਮੁਖ ਸਿੰਘ ਸਰਪੰਚ ਕੰਬਾਲਾ, ਰਮਨਪ੍ਰੀਤ ਕੌਰ ਕੁੰਬੜਾ- ਕੌਂਸਲਰ, ਹਰਮੇਸ਼ ਸਿੰਘ ਕੁੰਭੜਾ, ਦਰਸ਼ਨ ਸਿੰਘ ਮਟੋਰ, ਤਰਲੋਚਨ ਸਿੰਘ ਮਟੋਰ , ਚੇਅਰਮੈਨ ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੋਰ, ਪ੍ਰਬਜੀਤ ਸਿੰਘ ਬੋਪਾਰਾਏ ਵੀ ਹਾਜ਼ਰ ਸਨ,

Have something to say? Post your comment

 
 
 
 

ਪੰਜਾਬ

ਸਾਬਕਾ ਜਥੇਦਾਰ ਨੰਦਗੜ ਦੇ ਦਾਮਾਦ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਹੋਏ ਸ਼ਾਮਲ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਪਰਿਵਾਰ ਤੋਂ ਲਿਆ ਅਸ਼ੀਰਵਾਦ ਮਿਲੇ ਧਰਮ ਸੁਪਤਨੀ ਨੂੰ

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਨੇਟਾ ਦੇ ਸ਼ਿਵ ਮੰਦਿਰ ’ਚ ਸਿਹਤ ਜਾਂਚ ਕੈਂਪ, 500 ਤੋਂ ਵੱਧ ਮਰੀਜ਼ਾਂ ਨੇ ਕਰਵਾਈ ਜਾਂਚ

ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਗੁਰਪ੍ਰੀਤ ਭੁੱਲਰ

ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

ਮੁੱਕਾ ਏ ਪੰਜਾਬ’—ਪੰਜਾਬ ਦੀ ਬਾਕਸਿੰਗ ਖੇਡ ਦੇ ਜਜ਼ਬੇ ਅਤੇ ਸੰਘਰਸ਼ ਦੀ ਦਾਸਤਾਨ

ਭਾਜਪਾ ਅਤੇ 'ਆਪ' ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕਰਨ 'ਤੇ ਸਾਧਿਆ ਨਿਸ਼ਾਨਾ 

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪ੍ਰਗਟ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੀਸ ਝੁਕਾਇਆ

ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ