ਪੰਜਾਬ

ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਗੁਰਪ੍ਰੀਤ ਭੁੱਲਰ

ਕੌਮੀ ਮਾਰਗ ਬਿਊਰੋ | October 04, 2026 07:14 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ (28) ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਤਰਨ ਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਸਪਲਾਈ ਕਰਨ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖਤ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ ਅਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਏਕੇ-47 ਅਸਾਲਟ ਰਾਈਫਲ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ ਐਸ.ਪੀ. (ਜਾਂਚ) ਰਮਨਦੀਪ ਸਿੰਘ, ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 425, ਮਿਤੀ 30-09-2026 ਨੂੰ ਅਸਲਾ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Have something to say? Post your comment

 
 
 
 

ਪੰਜਾਬ

ਸਾਬਕਾ ਜਥੇਦਾਰ ਨੰਦਗੜ ਦੇ ਦਾਮਾਦ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਹੋਏ ਸ਼ਾਮਲ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਪਰਿਵਾਰ ਤੋਂ ਲਿਆ ਅਸ਼ੀਰਵਾਦ ਮਿਲੇ ਧਰਮ ਸੁਪਤਨੀ ਨੂੰ

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਨੇਟਾ ਦੇ ਸ਼ਿਵ ਮੰਦਿਰ ’ਚ ਸਿਹਤ ਜਾਂਚ ਕੈਂਪ, 500 ਤੋਂ ਵੱਧ ਮਰੀਜ਼ਾਂ ਨੇ ਕਰਵਾਈ ਜਾਂਚ

ਤੀਰਥ ਯਾਤਰਾ- ਆਪਸੀ ਭਾਈਚਾਰਾ , ਸੁਖਦ ਅਤੇ ਬੇਹਤਰੀਨ ਯਾਦਗਾਰੀ ਅਨੁਭਵ : ਕੁਲਵੰਤ ਸਿੰਘ

ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

ਮੁੱਕਾ ਏ ਪੰਜਾਬ’—ਪੰਜਾਬ ਦੀ ਬਾਕਸਿੰਗ ਖੇਡ ਦੇ ਜਜ਼ਬੇ ਅਤੇ ਸੰਘਰਸ਼ ਦੀ ਦਾਸਤਾਨ

ਭਾਜਪਾ ਅਤੇ 'ਆਪ' ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕਰਨ 'ਤੇ ਸਾਧਿਆ ਨਿਸ਼ਾਨਾ 

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪ੍ਰਗਟ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੀਸ ਝੁਕਾਇਆ

ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ