ਪੰਜਾਬ

ਸਾਬਕਾ ਜਥੇਦਾਰ ਨੰਦਗੜ ਦੇ ਦਾਮਾਦ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਹੋਏ ਸ਼ਾਮਲ

ਕੌਮੀ ਮਾਰਗ ਬਿਊਰੋ | October 04, 2026 08:18 PM


ਚੰਡੀਗੜ੍ਹ -ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਬੀਤੇ ਕੱਲ੍ਹ ਮੁਹਾਲੀ ਵਿਖੇ ਹੋਈ ਵਿਸ਼ਾਲ ਕਾਨਫਰੰਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜੀ ਦੇ ਦਾਮਾਦ, ਦਸਤਾਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਤੇ ਪ੍ਰਮੁੱਖ ਪੰਥਕ ਆਗੂ ਭਾਈ ਪਰਗਟ ਸਿੰਘ ਭੋਡੀਪੁਰਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਏ। ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ  ਤਰਸੇਮ ਸਿੰਘ ਵੱਲੋਂ ਸਿਰੋਪਾਓ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਪਾਰਟੀ ਵਿੱਚ ਜੀ ਆਇਆਂ ਕਿਹਾ ਗਿਆ। ਇਸ ਮੌਕੇ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ , ਮਨਪ੍ਰੀਤ ਸਿੰਘ ਇਆਲੀ, ਭਾਈ ਅਮਰਜੀਤ ਸਿੰਘ ਵੰਨਚਿੜੀ, ਪਾਰਲੀਮਾਨੀ ਬੋਰਡ ਦੇ ਚੇਅਰਮੈਨ ਸ੍ਰ ਕਾਬਲ ਸਿੰਘ, ਪਾਰਲੀਮਾਨੀ ਬੋਰਡ ਮੈਂਬਰ ਸ੍ਰ ਪ੍ਰਗਟ ਸਿੰਘ ਸੰਧੂ ਅਤੇ ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਬਾਬੂ ਸਿੰਘ ਬਰਾੜ, ਬੀਬੀ ਹਰਪ੍ਰੀਤ ਕੌਰ, ਪ੍ਰੋਫੈਸਰ ਸਤਨਾਮ ਕੌਰ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਦਲੇਰ ਸਿੰਘ ਡੋਡ, ਭਾਈ ਜਸਵਿੰਦਰ ਸਿੰਘ ਡਰੌਲੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਸਾਬਕਾ ਡੀ ਐਸ ਪੀ ਬਲਵਿੰਦਰ ਸਿੰਘ ਸੇਖੋਂ, ਸ੍ਰ ਬਲਰਾਜ ਸਿੰਘ ਭੱਠਲ, ਭਾਈ ਪਰਮਜੀਤ ਸਿੰਘ, ਸਕੱਤਰ ਭੁਪਿੰਦਰ ਸਿੰਘ, ਸ੍ਰ ਜਗਦੀਪ ਸਿੰਘ ਕੰਸਾਲਾ, ਬਾਪੂ ਦਯਾ ਸਿੰਘ ਅਤੇ ਭਾਈ ਕਰਨਵੀਰ ਸਿੰਘ ਸਮੇਤ ਪਾਰਟੀ ਆਗੂ, ਅਹੁੱਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ। ਭਾਈ ਪਰਗਟ ਸਿੰਘ ਭੋਡੀਪੁਰਾ ਪਿਛਲੇ ਲਗਭਗ 26 ਸਾਲਾਂ ਤੋਂ ਦਸਤਾਰ, ਸ਼ਸਤਰ ਵਿੱਦਿਆ, ਗੱਤਕਾ ਅਤੇ ਪੰਥਕ ਚੇਤਨਾ ਦੇ ਪ੍ਰਚਾਰ ਤੇ ਪਾਸਾਰ ਲਈ ਲਗਾਤਾਰ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਆਪਣੀਆਂ ਲੰਮੀਆਂ ਪੰਥਕ ਤੇ ਸਮਾਜਿਕ ਸੇਵਾਵਾਂ ਕਾਰਨ ਧਾਰਮਿਕ ਅਤੇ ਪੰਥਕ ਖੇਤਰ ਵਿੱਚ ਸਤਿਕਾਰਤ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਹਨ। ਭਾਈ ਭੋਡੀਪੁਰਾ ਨੇ ਲੰਮਾ ਸਮਾਂ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜੀ ਦੇ ਨਾਲ ਪੰਥਕ ਸੇਵਾਵਾਂ ਨਿਭਾਈਆਂ ਅਤੇ ਜਥੇਦਾਰ ਜੀ ਦੀ ਅਗਵਾਈ ਹੇਠ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਾਰਜਸ਼ੀਲ ਪੰਥਕ ਜਥੇਬੰਦੀਆਂ ਏਕਨੂਰ ਖਾਲਸਾ ਫੌਜ, ਸਤਿਕਾਰ ਸਭਾ ਆਦਿ ਦੀਆਂ ਗਤੀਵਿਧੀਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਉਹ ਲੰਮਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੱਤਕਾ ਡਾਇਰੈਕਟੋਰੇਟ ਦੀ ਅਗਵਾਈ ਹੇਠ ਗੱਤਕਾ ਫੈਡਰੇਸ਼ਨ ਦੇ ਸੂਬਾਈ ਚੇਅਰਮੈਨ, ਮਾਲਵਾ ਜ਼ੋਨ ਦੇ ਇੰਚਾਰਜ ਅਤੇ ਗੱਤਕਾ ਫੈਡਰੇਸ਼ਨ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਲਜ ਵਿੱਚ ਬਤੌਰ ਸੁਪਰਡੈਂਟ ਸੇਵਾ ਨਿਭਾਉਂਦੇ ਰਹੇ ਹਨ ਅਤੇ ਲੰਮਾ ਸਮਾਂ ਅਦਾਰਾ ਪਹਿਰੇਦਾਰ ਦੇ ਡਾਇਰੈਕਟਰ ਵਜੋਂ ਵੀ ਕਾਰਜਸ਼ੀਲ ਰਹੇ ਹਨ ਅਤੇ ਹੁਣ ਦਸਤਾਰ ਫੈਡਰੇਸ਼ਨ ਦੇ ਪ੍ਰਧਾਨ, ਬਠਿੰਡਾ ਡੀਲਰਜ਼ ਪੈਟਰੋਲੀਅਮ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਇੰਟਰਨੈਸ਼ਨਲ ਗੱਤਕਾ ਅਕੈਡਮੀ ਦਮਦਮਾ ਸਾਹਿਬ ਦੇ ਫਾਊਂਡਰ ਅਤੇ ਕਈ ਨਾਮਵਰ ਸੰਸਥਾਵਾਂ ਤੇ ਟਰੱਸਟਾਂ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਭਾਈ ਪ੍ਰਗਟ ਸਿੰਘ ਭੋਡੀਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਪੰਥਕ, ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਸੇਵਾਵਾਂ ਨਿਭਾ ਰਹੀਆਂ ਸਤਿਕਾਰਤ ਸ਼ਖ਼ਸੀਅਤਾਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨਾ ਪਾਰਟੀ ਲਈ ਮਾਣ ਅਤੇ ਹੌਸਲੇ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਈ ਪ੍ਰਗਟ ਸਿੰਘ ਭੋਡੀਪੁਰਾ ਦਾ ਤਜਰਬਾ ਪਾਰਟੀ ਲਈ ਮਹੱਤਵਪੂਰਨ ਸਾਬਤ ਹੋਵੇਗਾ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ, ਪੰਜਾਬੀ ਅਤੇ ਪੰਥ ਨਾਲ ਜੁੜੇ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਲੋਕਾਂ ਦੀ ਆਵਾਜ਼ ਬਣਨ ਲਈ ਵਚਨਬੱਧ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਪਰਿਵਾਰ ਤੋਂ ਲਿਆ ਅਸ਼ੀਰਵਾਦ ਮਿਲੇ ਧਰਮ ਸੁਪਤਨੀ ਨੂੰ

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਨੇਟਾ ਦੇ ਸ਼ਿਵ ਮੰਦਿਰ ’ਚ ਸਿਹਤ ਜਾਂਚ ਕੈਂਪ, 500 ਤੋਂ ਵੱਧ ਮਰੀਜ਼ਾਂ ਨੇ ਕਰਵਾਈ ਜਾਂਚ

ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਗੁਰਪ੍ਰੀਤ ਭੁੱਲਰ

ਤੀਰਥ ਯਾਤਰਾ- ਆਪਸੀ ਭਾਈਚਾਰਾ , ਸੁਖਦ ਅਤੇ ਬੇਹਤਰੀਨ ਯਾਦਗਾਰੀ ਅਨੁਭਵ : ਕੁਲਵੰਤ ਸਿੰਘ

ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

ਮੁੱਕਾ ਏ ਪੰਜਾਬ’—ਪੰਜਾਬ ਦੀ ਬਾਕਸਿੰਗ ਖੇਡ ਦੇ ਜਜ਼ਬੇ ਅਤੇ ਸੰਘਰਸ਼ ਦੀ ਦਾਸਤਾਨ

ਭਾਜਪਾ ਅਤੇ 'ਆਪ' ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਕਰਨ 'ਤੇ ਸਾਧਿਆ ਨਿਸ਼ਾਨਾ 

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪ੍ਰਗਟ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੀਸ ਝੁਕਾਇਆ

ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ