ਪੰਜਾਬ

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | October 05, 2026 06:59 PM

ਚੰਡੀਗੜ੍ਹ-ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿੱਚ ਤੇਜ਼ੀ ਲਿਆਉਣ 'ਤੇ ਸਿਧਾਂਤਕ ਤੌਰ 'ਤੇ ਸਹਿਮਤੀ ਜਤਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਯਕੀਨੀ ਬਣਾਉਣ ਲਈ ਕਿ ਇਸ ਹੱਲ ਵਿੱਚ ਕੋਈ ਪ੍ਰਬੰਧਕੀ ਰੁਕਾਵਟ ਨਾ ਆਵੇ, ਚੱਲ ਰਹੀ ਜਾਂਚ ਰਿਪੋਰਟ ਬਿਨਾਂ ਕਿਸੇ ਦੇਰੀ ਤੋਂ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਵੇਂ ਹੀ ਜਾਂਚ ਰਿਪੋਰਟ ਸੌਂਪੀ ਜਾਂਦੀ ਹੈ, ਉਸ ਦੇ ਸਿੱਟਿਆਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।"

ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਅਹਿਮ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ (ਵਿੱਤ) ਸ਼ੌਕਤ ਅਹਿਮਦ ਪਰੇ ਅਤੇ ਸਕੱਤਰ (ਸਕੂਲ ਸਿੱਖਿਆ) ਸੋਨਾਲੀ ਗਿਰੀ ਨਾਲ ਕੀਤੀ।

ਵਿਚਾਰ-ਵਟਾਂਦਰੇ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਮੰਗ ਪੱਤਰ ਪੇਸ਼ ਕੀਤਾ, ਆਪਣੀਆਂ ਸ਼ਿਕਾਇਤਾਂ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ ਅਤੇ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਅੱਗੇ ਕੇਸ ਦਾ ਰਿਕਾਰਡ ਰੱਖਿਆ। ਵਫ਼ਦ ਦੀ ਗੱਲ ਨੂੰ ਧੀਰਜ ਨਾਲ ਸੁਣਨ ਉਪਰੰਤ ਸਰਕਾਰ ਨੇ ਉਨ੍ਹਾਂ ਦੀਆਂ ਵਿੱਤੀ ਚਿੰਤਾਵਾਂ ਦੇ ਹੱਲ ਪ੍ਰਤੀ ਉਸਾਰੂ ਰੁਖ਼ ਅਪਣਾਇਆ ਅਤੇ ਉਨ੍ਹਾਂ ਦੇ ਜੂਨੀਅਰਾਂ ਦੇ ਬਰਾਬਰ ਤਨਖਾਹ ਯਕੀਨੀ ਬਣਾਉਣ 'ਤੇ ਸਹਿਮਤੀ ਪ੍ਰਗਟਾਈ।

ਮੀਟਿੰਗ ਦੌਰਾਨ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ ਨੇ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਦਾ ਪੱਖ ਪੇਸ਼ ਕੀਤਾ।

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਪੰਜਾਬ ਦਫ਼ਤਰ ਨਾਲ ਜੁੜੇ ਨਿੱਜੀ ਲੋਕਾਂ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼, ਪੰਜਾਬ-ਹਰਿਆਣਾ ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪੀ

ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖਿਲਾਫ਼ ਸੀਬੀਆਈ ਜਾਂਚ ਦੇ ਅਦਾਲਤੀ ਹੁਕਮਾਂ ਨਾਲ ਇਮਾਨਦਾਰੀ ਬੇਨਕਾਬ- ਕੇਵਲ ਸਿੰਘ ਢਿੱਲੋਂ

ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਪਿਕਟਸ ਅਧੀਨ ਠੇਕੇ 'ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਕੀਤੀਆਂ ਜਾਣਗੀਆਂ ਰੈਗੂਲਰ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇਸ ਸਾਲ ਫਿਰ ਤੋਂ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਰਿਕਾਰਡ ਯੋਗਦਾਨ ਪਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਬਕਾ ਜਥੇਦਾਰ ਨੰਦਗੜ ਦੇ ਦਾਮਾਦ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਹੋਏ ਸ਼ਾਮਲ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਪਰਿਵਾਰ ਤੋਂ ਲਿਆ ਅਸ਼ੀਰਵਾਦ ਮਿਲੇ ਧਰਮ ਸੁਪਤਨੀ ਨੂੰ

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਨੇਟਾ ਦੇ ਸ਼ਿਵ ਮੰਦਿਰ ’ਚ ਸਿਹਤ ਜਾਂਚ ਕੈਂਪ, 500 ਤੋਂ ਵੱਧ ਮਰੀਜ਼ਾਂ ਨੇ ਕਰਵਾਈ ਜਾਂਚ