ਧਰਮ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 05, 2026 07:12 PM

ਨਵੀਂ ਦਿੱਲੀ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿੱਖ ਮਿਸ਼ਨ ਦਿੱਲੀ ਵੱਲੋਂ ਦਿੱਲੀ ਪ੍ਰਦੇਸ਼ ਵਿੱਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ। ਇਸ ਤਹਿਤ ਦਿੱਲੀ ਦੀਆਂ 10 ਤੋਂ ਵੱਧ ਸਿੰਘ ਸਭਾਵਾਂ ਵਿੱਚ ਕਥਾ ਅਤੇ ਗੁਰਮਤਿ ਪ੍ਰਚਾਰ ਸਮਾਗਮ ਕਰਵਾਏ ਜਾਣਗੇ। ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਭਾਈ ਜਸਵੀਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਸਤਬੀਰ ਸਿੰਘ ਓ.ਐਸ.ਡੀ. ਅਤੇ ਸ. ਭਗਵੰਤ ਸਿੰਘ ਧੰਗੇੜਾ, ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ. ਪਰਮਜੀਤ ਸਿੰਘ ਸਰਨਾ ਤੇ ਸ. ਮਨਜੀਤ ਸਿੰਘ ਜੀ.ਕੇ. ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਪ੍ਰਚਾਰ ਲੜੀ ਚਲਾਈ ਜਾ ਰਹੀ ਹੈ। ਇਸੇ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਂਡਵ ਨਗਰ, ਟੈਗੋਰ ਗਾਰਡਨ ਅਤੇ ਰਾਣੀਬਾਗ ਵਿਖੇ ਗੁਰਮਤਿ ਸਿਖਲਾਈ ਕੈਂਪ ਵੀ ਲਗਾਏ ਜਾਣਗੇ, ਜਿਨ੍ਹਾਂ ਵਿੱਚ ਸਿੱਖਿਆਰਥੀਆਂ ਨੂੰ ਗੁਰਬਾਣੀ ਸੰਥਿਆ, ਗੁਰਮੁਖੀ ਲਿਪੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਮਤਿ ਪ੍ਰਚਾਰ ਦੀ ਇਹ ਲੜੀ ਹਰ ਮਹੀਨੇ ਨਿਰੰਤਰ ਜਾਰੀ ਰੱਖੀ ਜਾਵੇਗੀ। ਇਸ ਮੌਕੇ ਭਾਈ ਸੁਖਵੀਰ ਸਿੰਘ ਫਲੌਂਡ, ਭਾਈ ਕਮਲਪ੍ਰੀਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਰਣਜੋਤ ਸਿੰਘ, ਭਾਈ ਨਰਿੰਦਰ ਸਿੰਘ ਅਤੇ ਭਾਈ ਪਰਮਿੰਦਰਪਾਲ ਸਿੰਘ ਸਮੇਤ ਪ੍ਰਚਾਰਕ ਸਿੰਘ ਹਾਜ਼ਰ ਸਨ।

Have something to say? Post your comment

 
 
 
 

ਧਰਮ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ