ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 05, 2026 07:21 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਹੋਇਆ, ਜਿੱਥੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਦਿਹਾੜੇ ਮਨਾਉਣ ਦਾ ਮੰਤਵ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਇੱਕ ਅਕਾਲ ਪੁਰਖ ਦਾ ਸੰਦੇਸ਼ ਦਿੰਦਿਆਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਮਾਰਗ ਦਿਖਾਇਆ।
ਉਨ੍ਹਾਂ ਕਿਹਾ ਕਿ ਜੋਤੀ ਜੋਤ ਦਿਵਸ ਮੌਕੇ ਸੰਗਤ ਨਾਲ ਮਿਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਕਿ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹੇ, ਤਾਂ ਜੋ ਸੰਗਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਇੱਥੇ ਬਤੀਤ ਕੀਤੇ ਸਨ। ਕਮੇਟੀ ਆਗੂਆਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਕਈ ਉਪਰਾਲੇ ਕੀਤੇ ਗਏ ਹਨ। ਸਕੂਲ ਸਟਾਫ਼ ਦੇ ਲੰਬੇ ਸਮੇਂ ਤੋਂ ਬਕਾਇਆ ਭੁਗਤਾਨ ਕੀਤੇ ਗਏ ਹਨ, ਜਦਕਿ ਬਾਲਾ ਸਾਹਿਬ ਹਸਪਤਾਲ ਵਿੱਚ ਡਾਇਲਸਿਸ ਤੋਂ ਇਲਾਵਾ ਦਿਲ ਦੇ ਰੋਗਾਂ ਅਤੇ ਕੈਂਸਰ ਦੇ ਇਲਾਜ ਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ। ਹਸਪਤਾਲ ਦੀ ਓ.ਪੀ.ਡੀ. ਸੇਵਾ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਸਿੱਖਿਆ, ਸਿਹਤ ਅਤੇ ਧਰਮ ਪ੍ਰਚਾਰ ਦੀਆਂ ਸੇਵਾਵਾਂ ਦਾ ਹੋਰ ਵਿਸਥਾਰ ਕਰਨ ਲਈ ਵਚਨਬੱਧ ਹੈ।

Have something to say? Post your comment

 
 
 
 

ਨੈਸ਼ਨਲ

ਸੀਈਸੀ ਗਿਆਨੇਸ਼ ਕੁਮਾਰ ਨੂੰ ਨਿਲੰਬਿਤ ਕਰਨ ਦੀ ਮੰਗ ਖਾਰਜ, ਚੋਣ ਕਮਿਸ਼ਨ ਤੋਂ ਜਵਾਬ ਤਲਬ

ਬੇਅਦਬੀਆਂ ਬਾਰੇ ਸਖਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਜਾਰੀ ਹਨ ਬੇਅਦਬੀਆਂ- 597 ਕੇਸਾਂ ਚੋਂ ਸਿਰਫ 44 ਸਜਾਵਾਂ -ਸੰਤ ਮੀਤ ਸਿੰਘ

ਕੇਰਲ ਦੇ ਗ੍ਰਹਿ ਮੰਤਰੀ ਨੇ 2006 ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਜੁੜੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

"ਤਾਨਾਸ਼ਾਹੀ ਅਤੇ ਚੋਣ ਚੋਰੀ ਵਿਰੁੱਧ 1857 ਵਰਗੀ ਬਗਾਵਤ," ਸੰਜੇ ਰਾਉਤ ਨੇ ਸੀਈਸੀ ਵਿਰੁੱਧ ਵਿਰੋਧ ਪ੍ਰਦਰਸ਼ਨਾਂ 'ਤੇ ਕਿਹਾ

ਦੇਸ਼ ਨੇ ਪਰਮ ਵੀਰ ਚੱਕਰ ਜੇਤੂ ਨਿਰਮਲਜੀਤ ਸਿੰਘ ਸੇਖੋਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕੀਤਾ ਸਲਾਮ

ਐਸਆਈਆਰ ਨੂੰ ਲੈ ਕੇ ਵਿਰੋਧੀ ਧਿਰ ਇੱਕਜੁੱਟ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਤੇਜ਼

ਆਪ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਰਾਸ਼ਟਰੀ ਬੁਲਾਰਾ ਪ੍ਰਿਯੰਕਾ ਕੱਕੜ ਕਾਂਗਰਸ ਪਾਰਟੀ ਵਿੱਚ ਹੋ ਗਈ ਸ਼ਾਮਲ 

ਇੰਦਿਰਾਪੁਰਮ ਵਿਖੇ ਵਿਸ਼ਾਲ ਕੀਰਤਨ ਸਮਾਗਮ, ਗੁਰਬਾਣੀ ਕੀਰਤਨ ਨਾਲ ਨਿਹਾਲ ਹੋਈ ਸੰਗਤ

ਵਿਕਰਮਜੀਤ ਸਿੰਘ ਸਾਹਨੀ ਵੱਲੋਂ ਕੈਪਟਨ ਸਮਿਤ ਮਛਰ ਲਈ ₹25 ਲੱਖ ਦੇ ਬਹਾਦਰੀ ਪੁਰਸਕਾਰ ਦਾ ਐਲਾਨ

ਨਸ਼ਿਆਂ ਤੇ ਪਤਿਤਪੁਣੇ ਦੀ ਲਪੇਟ ’ਚ ਆ ਰਹੀ ਨੌਜੁਆਨੀ ਨੂੰ ਬਚਾਉਣ ਲਈ ਗੁਰਮਤਿ ਦੀ ਰੌਸ਼ਨੀ ਜ਼ਰੂਰੀ: ਪਰਮਜੀਤ ਸਿੰਘ