ਪੰਜਾਬ

ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 05, 2026 07:23 PM


ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਰਸਦਾਂ ਖੰਡਾਈਆਂ ਗਈਆਂ, ਗੁਰੂ ਘਰ ਦੀ ਹਦੂਦ ਅੰਦਰ ਤੋੜਭੰਨ ਕਰਦਿਆਂ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰ ਵੀ ਪਾੜੇ ਗਏ ਹਨ। ਪੁਲਿਸ ਵੱਲੋਂ ਸਥਾਨਕ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ ਅਤੇ ਇਸ ਘਟਨਾ ਪਿੱਛੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦਾ ਕੋਈ ਮਸਲਾ ਸੀ ਤਾਂ ਉਸ ਵਾਸਤੇ ਮਰਯਾਦਾ ਅਨੁਸਾਰ ਤੇ ਕਾਨੂੰਨੀ ਚਾਰਾਜੋਈ ਰਾਹੀਂ ਕਾਰਜ ਕਰਨਾ ਚਾਹੀਦੀ ਸੀ ਨਾ ਕਿ ਸਿੱਖ ਧਾਰਮਿਕ ਅਸਥਾਨ ਅੰਦਰ ਇਸ ਤਰ੍ਹਾਂ ਦਾਖਲ ਹੋ ਕੇ ਤੋੜਭੰਨ ਕਰਨੀ ਸੀ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਭਾਈ ਤੇਜਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੁਰੂ ਘਰ ਅੰਦਰ ਤੋੜਭੰਨ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਕਿਸੇ ਵੀ ਸਿੱਖ ਆਗੂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਵਿੱਚ ਇੱਕ ਸਿੱਖ ਵਫ਼ਦ ਸ੍ਰੀ ਗੰਗਾਨਗਰ ਵਿਖੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਆਇਆ ਹੈ, ਜਿਸ ਤੋਂ ਸਾਹਮਣੇ ਆਇਆ ਹੈ ਕਿ ਰਾਜਸਥਾਨ ਪੁਲਿਸ ਵੱਲੋਂ ਬਹੁਤ ਹੀ ਗੈਰ-ਮਰਯਾਦਾ ਵਾਲੀ ਕਾਰਵਾਈ ਕੀਤੀ ਗਈ ਹੈ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਪੰਜਾਬ ਦਫ਼ਤਰ ਨਾਲ ਜੁੜੇ ਨਿੱਜੀ ਲੋਕਾਂ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼, ਪੰਜਾਬ-ਹਰਿਆਣਾ ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪੀ

ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖਿਲਾਫ਼ ਸੀਬੀਆਈ ਜਾਂਚ ਦੇ ਅਦਾਲਤੀ ਹੁਕਮਾਂ ਨਾਲ ਇਮਾਨਦਾਰੀ ਬੇਨਕਾਬ- ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਪਿਕਟਸ ਅਧੀਨ ਠੇਕੇ 'ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਕੀਤੀਆਂ ਜਾਣਗੀਆਂ ਰੈਗੂਲਰ

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਸਿੰਘ ਚੀਮਾ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇਸ ਸਾਲ ਫਿਰ ਤੋਂ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਰਿਕਾਰਡ ਯੋਗਦਾਨ ਪਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਬਕਾ ਜਥੇਦਾਰ ਨੰਦਗੜ ਦੇ ਦਾਮਾਦ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਹੋਏ ਸ਼ਾਮਲ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਪਰਿਵਾਰ ਤੋਂ ਲਿਆ ਅਸ਼ੀਰਵਾਦ ਮਿਲੇ ਧਰਮ ਸੁਪਤਨੀ ਨੂੰ

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਨੇਟਾ ਦੇ ਸ਼ਿਵ ਮੰਦਿਰ ’ਚ ਸਿਹਤ ਜਾਂਚ ਕੈਂਪ, 500 ਤੋਂ ਵੱਧ ਮਰੀਜ਼ਾਂ ਨੇ ਕਰਵਾਈ ਜਾਂਚ