ਨੈਸ਼ਨਲ

ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 06, 2026 07:15 PM

ਨਵੀਂ ਦਿੱਲੀ-ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਥਕ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪੰਥਕ ਆਗੂਆਂ ਅਨੁਸਾਰ ਭਾਈ ਅਮਰੀਕ ਸਿੰਘ ਦੀ ਉਮਰ ਕਰੀਬ 38 ਸਾਲ ਸੀ। ਉਹ ਕੁਝ ਸਮਾਂ ਦੁਬਈ ਰਹਿ ਕੇ ਆਏ ਸਨ, ਜਿੱਥੇ ਉਨ੍ਹਾਂ ਨੂੰ ਕਾਲੇ ਪੀਲੀਏ ਦੀ ਬਿਮਾਰੀ ਹੋ ਗਈ ਸੀ। ਸਿਹਤ ਵਿੱਚ ਕੁਝ ਸੁਧਾਰ ਹੋਣ ਉਪਰੰਤ ਉਹ ਵਾਪਸ ਭਾਰਤ ਆ ਗਏ ਸਨ, ਪਰ ਇੱਥੇ ਅਚਾਨਕ ਤਬੀਅਤ ਮੁੜ ਵਿਗੜ ਜਾਣ ਕਾਰਨ ਬੀਤੀ 3 ਅਕਤੂਬਰ ਨੂੰ ਉਹ ਅਕਾਲ ਚਲਾਣਾ ਕਰ ਗਏ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਈ ਅਮਰੀਕ ਸਿੰਘ ਦੀ ਅੰਤਿਮ ਅਰਦਾਸ 12 ਅਕਤੂਬਰ, ਦਿਨ ਸੋਮਵਾਰ, ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਸੰਧੂ ਚੱਠਾ ਨੇੜੇ ਪਿੰਡ ਕਾਲਾ ਸੰਘਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਪਰਿਵਾਰ ਵੱਲੋਂ ਸਮੂਹ ਸੰਗਤਾਂ ਨੂੰ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਰਾਤਾ ਭਾਈ ਸ਼ਿੰਗਾਰਾ ਸਿੰਘ ਵੀ ਕਰੀਬ ਦੋ ਸਾਲ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਭਾਈ ਅਮਰੀਕ ਸਿੰਘ ਉਨ੍ਹਾਂ ਦੇ ਇਕਲੌਤੇ ਪੁੱਤਰ ਸਨ ਅਤੇ ਪਰਿਵਾਰ ਵਿਚ ਉਨ੍ਹਾਂ ਦੀਆਂ ਦੋ ਵੱਡੀਆਂ ਭੈਣਾਂ ਵੀ ਹਨ। ਇਸ ਦੁੱਖ ਦੀ ਘੜੀ ਵਿੱਚ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ, ਭਾਈ ਅਮਰਜੀਤ ਸਿੰਘ ਮੰਗੂਪੁਰ ਅਤੇ ਭਾਈ ਅਵਤਾਰ ਸਿੰਘ ਪੱਡਾ; ਬੱਬਰ ਖਾਲਸਾ ਜਰਮਨੀ ਵੱਲੋਂ ਭਾਈ ਰਜਿੰਦਰ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ; ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਹਰਮੀਤ ਸਿੰਘ ਅਤੇ ਭਾਈ ਅੰਗਰੇਜ਼ ਸਿੰਘ; ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਵੱਲੋਂ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੀ ਹਮਦਰਦੀ ਸਾਂਝੀ ਕੀਤੀ ਹੈ।

Have something to say? Post your comment

 
 
 
 

ਨੈਸ਼ਨਲ

ਕਾਂਗਰਸ, ਆਪ ਅਤੇ ਖੱਬੇ ਪੱਖੀ ਪਾਰਟੀਆਂ 7 ਅਕਤੂਬਰ ਨੂੰ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲ ਰੋਸ ਮਾਰਚ ਕੱਢਣਗੀਆਂ

‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ

ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ

ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ

ਸੀਈਸੀ ਦਾ ਅਸਤੀਫਾ , ਐਸਆਈਆਰ ਵਾਪਸ , ਬੈਲਟ ਪੇਪਰਾਂ ਰਾਹੀਂ ਚੋਣਾਂ - ਕਾਂਗਰਸ ਪਾਰਟੀ ਦੀਆਂ ਤਿੰਨ ਮੰਗਾਂ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਸੀਈਸੀ ਗਿਆਨੇਸ਼ ਕੁਮਾਰ ਨੂੰ ਨਿਲੰਬਿਤ ਕਰਨ ਦੀ ਮੰਗ ਖਾਰਜ, ਚੋਣ ਕਮਿਸ਼ਨ ਤੋਂ ਜਵਾਬ ਤਲਬ

ਬੇਅਦਬੀਆਂ ਬਾਰੇ ਸਖਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਜਾਰੀ ਹਨ ਬੇਅਦਬੀਆਂ- 597 ਕੇਸਾਂ ਚੋਂ ਸਿਰਫ 44 ਸਜਾਵਾਂ -ਸੰਤ ਮੀਤ ਸਿੰਘ

ਕੇਰਲ ਦੇ ਗ੍ਰਹਿ ਮੰਤਰੀ ਨੇ 2006 ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਜੁੜੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

"ਤਾਨਾਸ਼ਾਹੀ ਅਤੇ ਚੋਣ ਚੋਰੀ ਵਿਰੁੱਧ 1857 ਵਰਗੀ ਬਗਾਵਤ," ਸੰਜੇ ਰਾਉਤ ਨੇ ਸੀਈਸੀ ਵਿਰੁੱਧ ਵਿਰੋਧ ਪ੍ਰਦਰਸ਼ਨਾਂ 'ਤੇ ਕਿਹਾ