ਨੈਸ਼ਨਲ

‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 06, 2026 07:42 PM

ਨਵੀਂ ਦਿੱਲੀ- ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਿਆਂ ਵਿਰੋਧੀ ਧਿਰ ਨੇ ਮੰਗਲਵਾਰ ਨੂੰ ਦਿੱਲੀ ਦੀਆਂ ਸੜਕਾਂ ’ਤੇ ਤਾਕਤ ਦਾ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਤੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵੱਲ ਮਾਰਚ ਕੀਤਾ। ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਮਾਹੌਲ ਗੂੰਜ ਉੱਠਿਆ। ਪੁਲਿਸ ਨੇ ਨੀਤੀ ਆਯੋਗ ਦਫ਼ਤਰ ਨੇੜੇ ਬੈਰੀਕੇਡ ਲਾ ਕੇ ਮਾਰਚ ਰੋਕ ਦਿੱਤਾ ਅਤੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਬੈਰੀਕੇਡ ’ਤੇ ਚੜ੍ਹ ਕੇ ਤਿਰੰਗਾ ਲਹਿਰਾਉਂਦੇ ਨਜ਼ਰ ਆਏ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੋਣ ਕਮਿਸ਼ਨ ਅਤੇ ਸੱਤਾਧਾਰੀ ਧਿਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਹੁਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੇ ਵੋਟ ਚੋਰੀ ਕੀਤੇ ਜਾ ਰਹੇ ਹਨ। ਵਿਰੋਧੀ ਧਿਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ, SIR ਨੂੰ ਰੱਦ ਕਰਨ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਆਪਣੀ ਲੜਾਈ ਦਾ ਕੇਂਦਰ ਬਣਾਇਆ ਹੈ। ਵਿਰੋਧੀ ਧਿਰ ਨੇ ਸੰਕੇਤ ਦੇ ਦਿੱਤਾ ਹੈ ਕਿ ‘ਵੋਟ ਚੋਰ, ਗੱਦੀ ਛੱਡੋ’ ਦਾ ਨਾਅਰਾ ਹੁਣ ਸਿਰਫ਼ ਸੰਸਦ ਤੱਕ ਸੀਮਤ ਨਹੀਂ ਰਹੇਗਾ। ਕਾਂਗਰਸ ਵੱਲੋਂ 10 ਤੋਂ 20 ਅਕਤੂਬਰ ਤੱਕ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਅਤੇ 25 ਅਕਤੂਬਰ ਤੋਂ 25 ਨਵੰਬਰ ਤੱਕ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ। 1 ਨਵੰਬਰ ਨੂੰ ਰਾਮਲੀਲਾ ਮੈਦਾਨ ਵਿੱਚ ਇੰਡੀਆ ਬਲਾਕ ਦੀ ਵੱਡੀ ਰੈਲੀ ਵੀ ਹੋਵੇਗੀ। ਉੱਧਰ ਚੋਣ ਕਮਿਸ਼ਨ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰ ਰਿਹਾ ਹੈ। ਇਸ ਟਕਰਾਅ ਨੇ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਮਾਹੌਲ ਹੋਰ ਗਰਮ ਹੋਣ ਦੇ ਸੰਕੇਤ ਦੇ ਦਿੱਤੇ ਹਨ।

Have something to say? Post your comment

 
 
 
 

ਨੈਸ਼ਨਲ

ਕਾਂਗਰਸ, ਆਪ ਅਤੇ ਖੱਬੇ ਪੱਖੀ ਪਾਰਟੀਆਂ 7 ਅਕਤੂਬਰ ਨੂੰ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲ ਰੋਸ ਮਾਰਚ ਕੱਢਣਗੀਆਂ

ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ

ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ

ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਸੀਈਸੀ ਦਾ ਅਸਤੀਫਾ , ਐਸਆਈਆਰ ਵਾਪਸ , ਬੈਲਟ ਪੇਪਰਾਂ ਰਾਹੀਂ ਚੋਣਾਂ - ਕਾਂਗਰਸ ਪਾਰਟੀ ਦੀਆਂ ਤਿੰਨ ਮੰਗਾਂ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਸੀਈਸੀ ਗਿਆਨੇਸ਼ ਕੁਮਾਰ ਨੂੰ ਨਿਲੰਬਿਤ ਕਰਨ ਦੀ ਮੰਗ ਖਾਰਜ, ਚੋਣ ਕਮਿਸ਼ਨ ਤੋਂ ਜਵਾਬ ਤਲਬ

ਬੇਅਦਬੀਆਂ ਬਾਰੇ ਸਖਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਜਾਰੀ ਹਨ ਬੇਅਦਬੀਆਂ- 597 ਕੇਸਾਂ ਚੋਂ ਸਿਰਫ 44 ਸਜਾਵਾਂ -ਸੰਤ ਮੀਤ ਸਿੰਘ

ਕੇਰਲ ਦੇ ਗ੍ਰਹਿ ਮੰਤਰੀ ਨੇ 2006 ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਜੁੜੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

"ਤਾਨਾਸ਼ਾਹੀ ਅਤੇ ਚੋਣ ਚੋਰੀ ਵਿਰੁੱਧ 1857 ਵਰਗੀ ਬਗਾਵਤ," ਸੰਜੇ ਰਾਉਤ ਨੇ ਸੀਈਸੀ ਵਿਰੁੱਧ ਵਿਰੋਧ ਪ੍ਰਦਰਸ਼ਨਾਂ 'ਤੇ ਕਿਹਾ