ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 06, 2026 09:13 PM


ਅੰਮ੍ਰਿਤਸਰ-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਐਸਡੀਐਮ ਸ. ਗੁਰਮੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ. ਜੈਇੰਦਰ ਸਿੰਘ, ਡੀਸੀਪੀ ਸ. ਰਵਿੰਦਰਪਾਲ ਸਿੰਘ, ਏਡੀਸੀਪੀ ਬੀਬੀ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰ ਸਾਲ ਵਾਂਗ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਇਸ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ ਤੇ ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸੀਬੀਆਈ ਛਾਪੇਮਾਰੀ ਤੋਂ ਭੜਕੇ ਭਗਵੰਤ ਮਾਨ, ਕਿਹਾ ਭਾਜਪਾ ਨੇ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ

ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ-ਮੁੱਖ ਮੰਤਰੀ ਤੋਂ ਧਰਮ ਯੁੱਧ ਮੋਰਚੇ ਨੇ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਜਾਂਚ ਰਿਪੋਰਟ ਦੇ ਤੱਥ ਐਡਵੋਕੇਟ ਧਾਮੀ ਨੇ ਕੀਤੇ ਜਨਤਕ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਡੀਜੀਪੀ ਨਾਲ ਮੁਲਾਕਾਤ-ਮੰਗੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੇ ਅਸ਼ਲੀਲ ਕਾਂਡ ਦੀ ਜਾਂਚ09:07 PM

ਪੰਜਾਬ ਨੇ ਪਰਾਲੀ ਸਾੜਨ 'ਤੇ ਕੀਤੀ ਸਖ਼ਤੀ , 84 ਮਾਮਲੇ ਸਾਹਮਣੇ ਆਏ, 1.40 ਲੱਖ ਰੁਪਏ ਲਗਾਇਆ ਜੁਰਮਾਨਾ 

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਘੁਟਾਲੇ 'ਤੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਵੇਗੀ

ਈਡੀ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ 5 ਕਰੋੜ ਮਾਮਲੇ ਵਿੱਚ ਐਂਟਰੀ, ਅਮਰਦੀਪ ਗਰੇਵਾਲ ਨੂੰ ਸੰਮਨ

ਭਗਵੰਤ ਮਾਨ ਸਰਕਾਰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

62 ਦੀ ਉਮਰ ’ਚ ਵੀ ਪਹਾੜਾਂ ਨਾਲ ਇਸ਼ਕ: ਇੰਜ. ਗੁਰਸ਼ਰਨ ਸਿੰਘ ਬਾਹੀਆ ਦੀ ਜ਼ਿੰਦਾਦਿਲੀ ਦੀ ਦਾਸਤਾਨ