BREAKING NEWS
• ਆਕਾਸ਼ਵਾਣੀ ਭਵਨ ਵਿੱਚ ਜ਼ਬਰਦਸਤੀ ਦਾਖਲ ਹੋਣਤੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਸਮੇਤ ਹੋਰ ਆਗੂਆਂ ਵਿਰੁੱਧ ਦਿੱਲੀ ਵਿੱਚ ਐਫਆਈਆਰ ਦਰਜ • ਅੰਮ੍ਰਿਤਸਰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ 10 ਮਿੰਟ ਲਈ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਦਿੱਤੀ ਇਜਾਜ਼ਤ • ਭਗਵੰਤ ਮਾਨ ਸਰਕਾਰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ • 19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ • ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਲਈ ਦੁਸ਼ਹਿਰਾ ਸਮਾਗਮ ਸਬੰਧੀ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਨੈਸ਼ਨਲ

ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 07, 2026 06:15 PM

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਐਸਜੀਪੀਸੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਵੱਡਾ ਕਦਮ ਚੁੱਕਦਿਆਂ ਮਾਮਲੇ ਨੂੰ 28 ਅਕਤੂਬਰ 2026 ਨੂੰ ਬੋਰਡ ਦੇ ਸਭ ਤੋਂ ਉੱਪਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਤਿੰਨ ਮੈਂਬਰੀ ਬੈਂਚ—ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ—ਅੱਗੇ ਸੁਣਵਾਈ ਦੌਰਾਨ ਭਾਈ ਰਾਜੋਆਣਾ ਵੱਲੋਂ ਪੇਸ਼ ਵਕੀਲ ਨੇ ਸਾਲਾਂ ਤੋਂ ਮਾਮਲੇ ਨੂੰ ਮਿਲ ਰਹੀਆਂ ਲਗਾਤਾਰ ਤਾਰੀਖਾਂ ਅਤੇ ਦੇਰੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਕੇਂਦਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਕੁਝ ਹੋਰ ਸਮੇਂ ਦੀ ਮੋਹਲਤ ਮੰਗੀ, ਪਰ ਅਦਾਲਤ ਨੇ ਅਗਲੀ ਸੁਣਵਾਈ ਲਈ 28 ਅਕਤੂਬਰ ਦੀ ਤਾਰੀਖ ਤੈਅ ਕਰਦਿਆਂ ਮਾਮਲੇ ਨੂੰ ਬੋਰਡ ਦੇ ਸਿਖਰ ’ਤੇ ਲਾਉਣ ਦਾ ਹੁਕਮ ਦਿੱਤਾ। ਭਾਈ ਬਲਵੰਤ ਸਿੰਘ ਰਾਜੋਆਣਾ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀਆਂ ਦੀ ਚੰਡੀਗੜ੍ਹ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਨ। 2007 ਵਿੱਚ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਮਾਰਚ 2012 ਵਿੱਚ ਐਸਜੀਪੀਸੀ ਨੇ ਸੰਵਿਧਾਨ ਦੀ ਧਾਰਾ 72 ਤਹਿਤ ਉਨ੍ਹਾਂ ਦੀ ਰਹਿਮ ਦੀ ਅਪੀਲ ਦਾਇਰ ਕੀਤੀ, ਪਰ 14 ਸਾਲ ਬੀਤ ਜਾਣ ਦੇ ਬਾਵਜੂਦ ਇਸ ’ਤੇ ਅੰਤਿਮ ਫੈਸਲਾ ਨਹੀਂ ਹੋ ਸਕਿਆ। ਇਸੇ ਲੰਬੀ ਅਤੇ ਅਸਾਧਾਰਨ ਦੇਰੀ ਨੂੰ ਆਧਾਰ ਬਣਾਉਂਦਿਆਂ ਐਸਜੀਪੀਸੀ ਨੇ ਸੁਪਰੀਮ ਕੋਰਟ ਦਾ ਰੁਖ ਕਰਦਿਆਂ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਪਿਛਲੇ 29 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ, ਜਦਕਿ 15 ਸਾਲ ਤੋਂ ਵੱਧ ਸਮੇਂ ਤੋਂ ਉਨ੍ਹਾਂ ਦੇ ਸਿਰ ’ਤੇ ਮੌਤ ਦੀ ਸਜ਼ਾ ਲਟਕ ਰਹੀ ਹੈ। ਸੁਪਰੀਮ ਕੋਰਟ ਪਹਿਲਾਂ ਵੀ ਕੇਂਦਰ ਸਰਕਾਰ ਨੂੰ ਰਹਿਮ ਦੀ ਅਪੀਲ ’ਤੇ ਫੈਸਲਾ ਕਰਨ ਲਈ ਕਈ ਮੌਕੇ ਦੇ ਚੁੱਕੀ ਹੈ। ਹੁਣ ਅਦਾਲਤ ਵੱਲੋਂ ਮਾਮਲੇ ਨੂੰ 28 ਅਕਤੂਬਰ ਨੂੰ ਬੋਰਡ ਦੇ ਸਿਖਰ ’ਤੇ ਰੱਖਣ ਨਾਲ ਭਾਈ ਰਾਜੋਆਣਾ ਦੀ ਸਜ਼ਾ ਅਤੇ ਲੰਬਿਤ ਰਹਿਮ ਦੀ ਅਪੀਲ ਦਾ ਮਾਮਲਾ ਇੱਕ ਵਾਰ ਮੁੜ ਕੇਂਦਰ ਵਿੱਚ ਆ ਗਿਆ ਹੈ।

Have something to say? Post your comment

 
 
 
 

ਨੈਸ਼ਨਲ

ਯੂਪੀਆਈ ਫੀਸ ਦੇ ਵਿਰੋਧ ’ਚ ਸਦਰ ਬਾਜ਼ਾਰ ਦੇ ਵਪਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ

ਆਕਾਸ਼ਵਾਣੀ ਭਵਨ ਵਿੱਚ ਜ਼ਬਰਦਸਤੀ ਦਾਖਲ ਹੋਣਤੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਸਮੇਤ ਹੋਰ ਆਗੂਆਂ ਵਿਰੁੱਧ ਦਿੱਲੀ ਵਿੱਚ ਐਫਆਈਆਰ ਦਰਜ

ਐਫਆਈਆਰ ਮੇਰੇ ਲਈ ਮੈਡਲ ਵਾਂਗ -ਗਿਆਨੇਸ਼ ਕੁਮਾਰ ਨੂੰ ਅਸਤੀਫਾ ਦੇਣਾ ਹੀ ਪੈਣਾ -ਰਾਹੁਲ ਗਾਂਧੀ

ਕਿਸਾਨ ਅੰਦੋਲਨ, ਪੰਜਾਬ ਦੇ ਪਾਣੀ, ਪੰਜਾਬ ਯੂਨੀਵਰਸਿਟੀ ਤੋਂ ਬਾਅਦ ਹੁਣ ਚੁਣੇ ਹੋਏ ਮੁੱਖ ਮੰਤਰੀ ਨਾਲ ਭਾਜਪਾ ਧੱਕਾ ਕਰ ਰਹੀ- ਕੇਜਰੀਵਾਲ

ਕਾਂਗਰਸ, ਆਪ ਅਤੇ ਖੱਬੇ ਪੱਖੀ ਪਾਰਟੀਆਂ 7 ਅਕਤੂਬਰ ਨੂੰ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲ ਰੋਸ ਮਾਰਚ ਕੱਢਣਗੀਆਂ

‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ

ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ

ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ

ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਸੀਈਸੀ ਦਾ ਅਸਤੀਫਾ , ਐਸਆਈਆਰ ਵਾਪਸ , ਬੈਲਟ ਪੇਪਰਾਂ ਰਾਹੀਂ ਚੋਣਾਂ - ਕਾਂਗਰਸ ਪਾਰਟੀ ਦੀਆਂ ਤਿੰਨ ਮੰਗਾਂ