BREAKING NEWS
• ਆਕਾਸ਼ਵਾਣੀ ਭਵਨ ਵਿੱਚ ਜ਼ਬਰਦਸਤੀ ਦਾਖਲ ਹੋਣਤੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਸਮੇਤ ਹੋਰ ਆਗੂਆਂ ਵਿਰੁੱਧ ਦਿੱਲੀ ਵਿੱਚ ਐਫਆਈਆਰ ਦਰਜ • ਅੰਮ੍ਰਿਤਸਰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ 10 ਮਿੰਟ ਲਈ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਦਿੱਤੀ ਇਜਾਜ਼ਤ • ਭਗਵੰਤ ਮਾਨ ਸਰਕਾਰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ • 19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ • ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਲਈ ਦੁਸ਼ਹਿਰਾ ਸਮਾਗਮ ਸਬੰਧੀ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਪੰਜਾਬ

ਸ਼੍ਰੋਮਣੀ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ ਤੇ ਕੀਤੀ ਖਿਮਾ ਜਾਚਨਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 07, 2026 06:18 PM


ਸ੍ਰੀ ਅੰਮ੍ਰਿਤਸਰ-ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਜਸਵੰਤ ਸਿੰਘ ਪੁੜੈਣ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ 2026 ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲੇ, ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਿਆ ਕਿਹਾ ਗਿਆ ਸੀ। ਇਨ੍ਹਾਂ ਉੱਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿੱਚ ਹਿੱਸਾ ਲੈਣ ਦੀ ਪਾਬੰਦੀ ਵੀ ਲਗਾਈ ਗਈ ਹੈ।
ਅੱਜ ਮਿਤੀ 7 ਅਕਤੂਬਰ 2026 ਨੂੰ ਸ. ਜਸਵੰਤ ਸਿੰਘ ਪੁੜੈਣ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਆਪਣਾ ਸਪਸ਼ਟੀਕਰਨ ਤੇ ਖਿਮਾ ਜਾਚਨਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ। ਸ. ਜਸਵੰਤ ਸਿੰਘ ਪੁੜੈਣ ਨੇ ਸਿੰਘ ਸਾਹਿਬ ਕੋਲ ਇਹ ਗੱਲ ਮੰਨੀ ਹੈ ਕਿ ਉਨ੍ਹਾਂ ਨੇ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲ ਕੇ ਵੱਡੀ ਗਲਤੀ ਕੀਤੀ ਹੈ, ਜਿਸ ਦਾ ਉਨ੍ਹਾਂ ਨੂੰ ਅਹਿਸਾਸ ਹੈ। ਸ. ਪੁੜੈਣ ਨੇ ਕਿਹਾ ਕਿ ਮੁਲਾਕਾਤ ਪਿੱਛੇ ਉਨ੍ਹਾਂ ਦੀ ਕੋਈ ਗਲਤ ਭਾਵਨਾ ਨਹੀਂ ਸੀ, ਉਨ੍ਹਾਂ ਦੀ ਭਾਵਨਾ ਪੰਥ ਪ੍ਰਸਤੀ ਵਾਲੀ ਸੀ। ਉਨ੍ਹਾਂ ਇਸ ਭੁੱਲ ਲਈ ਖਿਮਾ ਜਾਚਨਾ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਫ਼ੈਸਲਾ ਹੋਵੇਗਾ ਉਸ ਨੂੰ ਉਹ ਪ੍ਰਵਾਨ ਕਰਨਗੇ। ਸ. ਪੁੜੈਣ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਹ ਹੋਈ ਅਵੱਗਿਆ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲੱਗੇ ਤਾਂ ਜੋ ਉਹ ਸੁਰਖ਼ਰੂ ਹੋ ਕੇ ਵਿਚਰ ਸਕਣ ਤੇ ਉਨ੍ਹਾਂ ਦੇ ਮਨ ਉੱਤੇ ਕੋਈ ਬੋਝ ਨਾ ਰਹੇ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਸ. ਜਸਵੰਤ ਸਿੰਘ ਪੁੜੈਣ ਵੱਲੋਂ ਦਿੱਤਾ ਗਈ ਸਪਸ਼ਟੀਕਰਨ ਤੇ ਕੀਤੀ ਗਈ ਖਿਮਾ ਜਾਚਨਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਸਿੰਘ ਸਾਹਿਬਾਨ ਵੱਲੋਂ ਫ਼ੈਸਲਾ ਕੀਤਾ ਜਾਵੇਗਾ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਅੰਮ੍ਰਿਤਸਰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ 10 ਮਿੰਟ ਲਈ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਦਿੱਤੀ ਇਜਾਜ਼ਤ

ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ - ਭਗਵੰਤ ਸਿੰਘ ਮਾਨ

ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ-ਮੁੱਖ ਮੰਤਰੀ ਤੋਂ ਧਰਮ ਯੁੱਧ ਮੋਰਚੇ ਨੇ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਜਾਂਚ ਰਿਪੋਰਟ ਦੇ ਤੱਥ ਐਡਵੋਕੇਟ ਧਾਮੀ ਨੇ ਕੀਤੇ ਜਨਤਕ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਡੀਜੀਪੀ ਨਾਲ ਮੁਲਾਕਾਤ-ਮੰਗੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੇ ਅਸ਼ਲੀਲ ਕਾਂਡ ਦੀ ਜਾਂਚ09:07 PM

ਪੰਜਾਬ ਨੇ ਪਰਾਲੀ ਸਾੜਨ 'ਤੇ ਕੀਤੀ ਸਖ਼ਤੀ , 84 ਮਾਮਲੇ ਸਾਹਮਣੇ ਆਏ, 1.40 ਲੱਖ ਰੁਪਏ ਲਗਾਇਆ ਜੁਰਮਾਨਾ 

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਘੁਟਾਲੇ 'ਤੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਵੇਗੀ