ਪੰਜਾਬ

ਨਰਿੰਦਰ ਮੋਦੀ ਦੇ ਜਨ ਸੇਵਾ ਦੇ 25 ਸਾਲ ਪੂਰੇ ਕਰਨ ਦੇ ਮੌਕੇ ’ਤੇ ਭਾਜਪਾ ਵੱਲੋਂ ਮੁਹਾਲੀ ‘ਚ ਆਯੋਜਨ

ਕੌਮੀ ਮਾਰਗ ਬਿਊਰੋ | October 07, 2026 07:21 PM

ਚੰਡੀਗੜ੍ਹ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨ ਸੇਵਾ ਦੇ 25 ਸਾਲ ਪੂਰੇ ਕਰਨ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਭਰ ਵਿੱਚ ਮਨਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਅੱਜ ਮੋਹਾਲੀ ਵਿਖੇ ‘ਸੇਵਾ ਜੋਤੀ ਯਾਤਰਾ’ ਕੱਢੀ ਗਈ ਅਤੇ ‘ਵਿਕਸਿਤ ਭਾਰਤ ਸੰਕਲਪ ਸਭਾ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੁੱਖ ਤੌਰ ’ਤੇ ਪਹੁੰਚੇ ਅਤੇ ਪਾਰਟੀ ਵਰਕਰਾਂ ਤੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਸੇਵਾ ਕਾਲ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਸੇਵਾ ਜੋਤੀ’ ਸਿਰਫ਼ ਇੱਕ ਦੀਵਾ ਨਹੀਂ, ਸਗੋਂ ਇਹ ਸੇਵਾ, ਸਮਰਪਣ ਅਤੇ ਸੰਕਲਪ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਲੰਬੇ ਸਮੇਂ ਤੋਂ ਜਨ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਮੁੱਖ ਉਦੇਸ਼ ਬਣਾਇਆ ਹੈ। ਕੇਂਦਰ ਸਰਕਾਰ ਵੱਲੋਂ ਵੀ ਉਨ੍ਹਾਂ ਦੇ 25 ਸਾਲਾਂ ਦੇ ਲਗਾਤਾਰ ਸੇਵਾ-ਸਫ਼ਰ ਨੂੰ ਰਾਸ਼ਟਰ ਅਤੇ ਨਾਗਰਿਕਾਂ ਪ੍ਰਤੀ ਸਮਰਪਣ ਨਾਲ ਜੋੜ ਕੇ ਰੇਖਾਂਕਿਤ ਕੀਤਾ ਗਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਵਜੋਂ ਗੁਜਰਾਤ ਦੀ ਸੇਵਾ ਤੋਂ ਲੈ ਕੇ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਅਗਵਾਈ ਤੱਕ ਦੇ ਸਫ਼ਰ ਦੌਰਾਨ ਕੇਂਦਰ ਸਰਕਾਰ ਵੱਲੋਂ ਬੁਨਿਆਦੀ ਢਾਂਚੇ, ਡਿਜੀਟਲ ਤਕਨਾਲੋਜੀ, ਗਰੀਬਾਂ ਦੀ ਭਲਾਈ, ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਜਨ ਧਨ ਯੋਜਨਾ ਰਾਹੀਂ ਵਿੱਤੀ ਸਮਾਵੇਸ਼ ਨੂੰ ਵਧਾਇਆ ਗਿਆ, ਉੱਜਵਲਾ ਯੋਜਨਾ ਰਾਹੀਂ ਐਲਪੀਜੀ ਕਨੈਕਸ਼ਨਾਂ ਦਾ ਵਿਸਥਾਰ ਹੋਇਆ, ਆਯੁਸ਼ਮਾਨ ਭਾਰਤ ਰਾਹੀਂ ਸਿਹਤ ਸਹੂਲਤਾਂ ਦਾ ਦਾਇਰਾ ਵਧਾਇਆ ਗਿਆ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਹੀਂ ਪੱਕੇ ਘਰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ।
ਢਿੱਲੋਂ ਨੇ ਕਿਹਾ ਕਿ ਸੜਕਾਂ, ਹਾਈਵੇ, ਰੇਲਵੇ ਅਤੇ ਹਵਾਈ ਸੰਪਰਕ ਦੇ ਵਿਸਥਾਰ ਦੇ ਨਾਲ-ਨਾਲ ਵੰਦੇ ਭਾਰਤ ਵਰਗੀਆਂ ਰੇਲ ਸੇਵਾਵਾਂ ਨੇ ਦੇਸ਼ ਵਿੱਚ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਡਿਜੀਟਲ ਇੰਡੀਆ, ਮੇਕ ਇਨ ਇੰਡੀਆ ਅਤੇ ਯੂਪੀਆਈ ਨੂੰ ਭਾਰਤ ਦੀ ਡਿਜੀਟਲ ਤਬਦੀਲੀ ਨਾਲ ਜੋੜਦਿਆਂ ਕਿਹਾ ਕਿ ਅੱਜ ਡਿਜੀਟਲ ਭੁਗਤਾਨ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣ ਚੁੱਕਾ ਹੈ।

ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਦਾ ਜ਼ਿਕਰ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨਿਰਮਾਣ, 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਅਤੇ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਨਾਲ ਸਬੰਧਤ ਜੀਐੱਸਟੀ ਰਾਹਤ ਵਰਗੇ ਕਦਮ ਸਿੱਖ ਧਰਮ ਅਤੇ ਇਸ ਦੀਆਂ ਪਰੰਪਰਾਵਾਂ ਪ੍ਰਤੀ ਸਨਮਾਨ ਦੇ ਤੌਰ ’ਤੇ ਵੇਖੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵਿਕਸਿਤ ਭਾਰਤ 2047’ ਦਾ ਸੰਕਲਪ ਦੇਸ਼ ਦੇ ਸਾਹਮਣੇ ਰੱਖਿਆ ਹੈ। ਇਸ ਸੰਕਲਪ ਨੂੰ ਹਕੀਕਤ ਵਿੱਚ ਬਦਲਣ ਲਈ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਵਪਾਰੀਆਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ।
ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ‘ਸੇਵਾ ਜੋਤੀ’ ਦੇ ਸੰਦੇਸ਼ ਨੂੰ ਪੰਜਾਬ ਦੇ ਹਰ ਪਿੰਡ, ਹਰ ਗਲੀ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇ ਅਤੇ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨਾਲ ਲੋਕਾਂ ਨੂੰ ਜੋੜਿਆ ਜਾਵੇ।
ਉਨ੍ਹਾਂ ਕਿਹਾ ਕਿ ‘ਸੇਵਾ ਸੰਕਲਪ ਅਭਿਆਨ’ ਸਿਰਫ਼ ਇੱਕ ਸਮਾਗਮ ਤੱਕ ਸੀਮਤ ਨਹੀਂ, ਸਗੋਂ ਇਹ ਲੋਕ ਸੇਵਾ ਅਤੇ ਵਿਕਸਿਤ ਭਾਰਤ ਦੇ ਟੀਚੇ ਨਾਲ ਜੁੜੇ ਸੰਕਲਪ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਹੈ।

Have something to say? Post your comment

 
 
 
 

ਪੰਜਾਬ

ਖਾਲਸਾ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਤੇ ਅਰਦਾਸ ਦਿਵਸ ਕਰਵਾਇਆ ਗਿਆ

ਪਟਿਆਲਾ ਨਗਰ ਨਿਗਮ ਦੇ 28 ਵਾਰਡਾਂ ਵਿੱਚ ਹੋਣਗੀਆਂ ਮੁੜ ਚੋਣਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਵੱਡਾ ਫੈਸਲਾ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਸ਼੍ਰੋਮਣੀ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ ਤੇ ਕੀਤੀ ਖਿਮਾ ਜਾਚਨਾ

ਅੰਮ੍ਰਿਤਸਰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ 10 ਮਿੰਟ ਲਈ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਦਿੱਤੀ ਇਜਾਜ਼ਤ

ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ - ਭਗਵੰਤ ਸਿੰਘ ਮਾਨ

ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ-ਮੁੱਖ ਮੰਤਰੀ ਤੋਂ ਧਰਮ ਯੁੱਧ ਮੋਰਚੇ ਨੇ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ