BREAKING NEWS

ਨੈਸ਼ਨਲ

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਪੁੱਜਿਆ, ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨਿੱਘਾ ਸਵਾਗਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 08, 2026 07:23 PM

ਨਵੀਂ ਦਿੱਲੀ - ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਦਾਰ ਪਰਮਜੀਤ ਸਿੰਘ ਚੰਡੋਕ ਵੱਲੋਂ ਸ਼ਰਧਾਲੂਆਂ ਦਾ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਦੇ ਠਹਿਰਨ, ਆਉਣ-ਜਾਣ ਅਤੇ ਭਾਰਤ ਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸਾਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਜਾਣਗੇ। ਭਾਰਤ ਪਹੁੰਚਣ ’ਤੇ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਅਤੇ ਭਾਵੁਕਤਾ ਦੇਖਣ ਨੂੰ ਮਿਲੀ। ਇਸ ਮੌਕੇ ਸ਼ਰਧਾਲੂਆਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਸਰਦਾਰ ਪਰਮਜੀਤ ਸਿੰਘ ਚੰਡੋਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

Have something to say? Post your comment

 
 
 
 

ਨੈਸ਼ਨਲ

ਨਿਰਪੱਖ ਚੋਣਾਂ ਜ਼ਰੂਰੀ, ਸੁਪਰੀਮ ਕੋਰਟ ਨੂੰ ਸੰਵਿਧਾਨਕ ਉਲੰਘਣਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ: ਮੁਰਲੀ ​​ਮਨੋਹਰ ਜੋਸ਼ੀ

ਚੰਡੀਗੜ੍ਹ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀਬੀਆਈ ਨੇ 

ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ-ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ

ਪਟਨਾ ਵਿੱਚ ਖੁੱਲ੍ਹੇਗਾ ‘ਚਾਰ ਸਾਹਿਬਜ਼ਾਦੇ ਐੱਮਆਰਆਈ, ਸੀਟੀ ਸਕੈਨ ਸੈਂਟਰ’, ਬਿਹਾਰ ਸਰਕਾਰ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਵਿਚਾਲੇ ਐੱਮ.ਓ.ਯੂ. ’ਤੇ ਹੋਏ ਦਸਤਖ਼ਤ

ਸਵਿਸ ਵਿਦਿਆਰਥੀ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ, ਫਲਸਫੇ, ਗੁਰਬਾਣੀ ਕੀਰਤਨ ਅਤੇ ਲੰਗਰ ਨਾਲ ਹੋਏ ਰੂ-ਬ-ਰੂ

ਮੈਡ ਸੰਧੂ ਕਤਲ ਕੇਸ: ਅਹਿਮਦਾਬਾਦ ਵਿੱਚ ਸ਼ੂਟਰ ਗ੍ਰਿਫ਼ਤਾਰ

ਪੰਜਾਬੀ ਮਾਂ ਬੋਲੀ ਦੇ ਹੱਕ ਲਈ ਲੜਨ ਵਾਲਿਆਂ ਨੂੰ ਵੱਡੀ ਰਾਹਤ: ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬਰੀ

ਯੂਪੀਆਈ ਫੀਸ ਦੇ ਵਿਰੋਧ ’ਚ ਸਦਰ ਬਾਜ਼ਾਰ ਦੇ ਵਪਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ

ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ

ਆਕਾਸ਼ਵਾਣੀ ਭਵਨ ਵਿੱਚ ਜ਼ਬਰਦਸਤੀ ਦਾਖਲ ਹੋਣਤੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਸਮੇਤ ਹੋਰ ਆਗੂਆਂ ਵਿਰੁੱਧ ਦਿੱਲੀ ਵਿੱਚ ਐਫਆਈਆਰ ਦਰਜ