BREAKING NEWS

ਪੰਜਾਬ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 08, 2026 07:25 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਿਸ ਪ੍ਰਸ਼ਾਸਨ ਇਸ ਹਰਕਤ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਲਈ ਸਿਰਫ਼ ਧਾਰਮਿਕ ਸਥਾਨ ਹੀ ਨਹੀਂ, ਸਗੋਂ ਸੇਵਾ, ਸਾਂਝ ਅਤੇ ਆਸਥਾ ਦਾ ਕੇਂਦਰ ਹਨ। ਗੁਰੂ ਕੇ ਲੰਗਰ ਦੀ ਪਰੰਪਰਾ ਸਮੁੱਚੀ ਮਨੁੱਖਤਾ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਸੇਵਾ ਅਤੇ ਬਰਾਬਰੀ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਲੰਗਰ ਹਾਲ ਜਾਂ ਗੁਰਦੁਆਰਾ ਸਾਹਿਬ ਦੀ ਕਿਸੇ ਵੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਾਰਵਾਈ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ, ਗੁਰੂ ਕੇ ਲੰਗਰ ਦੀ ਸੇਵਾ ਅਤੇ ਸੰਗਤ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹਨ, ਜਿਸ ਦੀ ਤੌਹੀਨ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਆਦੇਸ਼ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਸ਼ਾਸਨ ਨੂੰ ਵੀ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ

ਲੋਕਾਂ ਅਤੇ ਸਿੱਖ ਸੰਸਥਾਵਾਂ ਦੁਆਰਾ ਪੁੱਛੇ ਗਏ ਸਾਰੇ ਅਣਸੁਲਝੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ: ਬਲਤੇਜ ਪੰਨੂ

ਸਚਿਨ ਪਾਇਲਟ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਖਾਲਸਾ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਤੇ ਅਰਦਾਸ ਦਿਵਸ ਕਰਵਾਇਆ ਗਿਆ

ਪਟਿਆਲਾ ਨਗਰ ਨਿਗਮ ਦੇ 28 ਵਾਰਡਾਂ ਵਿੱਚ ਹੋਣਗੀਆਂ ਮੁੜ ਚੋਣਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਵੱਡਾ ਫੈਸਲਾ

ਨਰਿੰਦਰ ਮੋਦੀ ਦੇ ਜਨ ਸੇਵਾ ਦੇ 25 ਸਾਲ ਪੂਰੇ ਕਰਨ ਦੇ ਮੌਕੇ ’ਤੇ ਭਾਜਪਾ ਵੱਲੋਂ ਮੁਹਾਲੀ ‘ਚ ਆਯੋਜਨ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਸ਼੍ਰੋਮਣੀ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ ਤੇ ਕੀਤੀ ਖਿਮਾ ਜਾਚਨਾ