BREAKING NEWS
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ • ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ-ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ • ਲੋਕਾਂ ਅਤੇ ਸਿੱਖ ਸੰਸਥਾਵਾਂ ਦੁਆਰਾ ਪੁੱਛੇ ਗਏ ਸਾਰੇ ਅਣਸੁਲਝੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ: ਬਲਤੇਜ ਪੰਨੂ • ਸਚਿਨ ਪਾਇਲਟ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ

ਨੈਸ਼ਨਲ

ਬਾਦਲ ਦੀ ਨੌਜਵਾਨਾਂ ਨਾਲ ਸਾਂਝ ਤੋਂ ‘ਨਕਲੀ ਪੰਥਕਾਂ’ ਵਿੱਚ ਖਲਬਲੀ! ਸਰਨਾ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 09, 2026 07:17 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨ ਸਿੱਖ ਪੀੜ੍ਹੀ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੀ ਕੋਸ਼ਿਸ਼ ਨੇ ਵਿਰੋਧੀਆਂ ਦੇ ਸਿਆਸੀ ਹਿਸਾਬ-ਕਿਤਾਬ ਹਿਲਾ ਦਿੱਤੇ ਹਨ। ਦਿੱਲੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਬਾਦਲ ਦੀ ਨੌਜਵਾਨਾਂ ਤੱਕ ਪਹੁੰਚ ’ਤੇ ਇਤਰਾਜ਼ ਕਰਨ ਵਾਲਿਆਂ ਨੂੰ ‘ਨਕਲੀ ਪੰਥਕਾਂ ਦਾ ਦੋਗਲਾ ਟੋਲਾ’ ਕਰਾਰ ਦਿੰਦਿਆਂ ਉਨ੍ਹਾਂ ਦੀ ਪੰਥਕ ਠੇਕੇਦਾਰੀ ’ਤੇ ਸਿੱਧਾ ਸਵਾਲ ਖੜ੍ਹਾ ਕੀਤਾ ਹੈ। ਸਰਨਾ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਹੀ ਘਰਾਂ ਦੀ ਅਗਲੀ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਵਿੱਚ ਨਾਕਾਮ ਰਹੇ, ਉਹ ਅੱਜ ਪੂਰੇ ਪੰਥ ਨੂੰ ਸਿੱਖੀ ਅਤੇ ਪੰਥਕਤਾ ਦੇ ਪਾਠ ਪੜ੍ਹਾਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੇ ਆਪਣੇ ਆਪ ਨੂੰ ਪੰਥ ਦੀ ਆਵਾਜ਼ ਅਤੇ ਸਿੱਖ ਪਛਾਣ ਦੇ ਰਖਵਾਲੇ ਸਮਝਣ ਦਾ ਭਰਮ ਪਾਲ ਰੱਖਿਆ ਹੈ। ਸਰਨਾ ਨੇ ਸੋਸ਼ਲ ਮੀਡੀਆ ’ਤੇ ਸਰਗਰਮ ਕੁਝ ਆਲੋਚਕਾਂ, ਆਪਣੇ ਆਪ ਨੂੰ ਪੱਤਰਕਾਰ ਕਹਿਣ ਵਾਲਿਆਂ ਅਤੇ ਆਪਣਾ ਪ੍ਰਭਾਵ ਗੁਆ ਚੁੱਕੀਆਂ ਸਿਆਸੀ ਤਾਕਤਾਂ ’ਤੇ ਵੀ ਤਿੱਖਾ ਵਾਰ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਪੁਰਾਣੇ ਪਰਿਵਾਰਕ ਨਾਵਾਂ, ਵਿਰਾਸਤੀ ਪਛਾਣਾਂ ਅਤੇ ਬੀਤੇ ਸਮੇਂ ਦੇ ਅਹੁਦਿਆਂ ਦੀਆਂ ਬੈਸਾਖੀਆਂ ਦੇ ਸਹਾਰੇ ਅੱਜ ਵੀ ਪੰਥਕ ਸਿਆਸਤ ਵਿੱਚ ਆਪਣੀ ਥਾਂ ਬਣਾਈ ਰੱਖਣਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਤਾਕਤਾਂ ਦਾ ਮਕਸਦ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾਗਤ ਤਾਕਤ ਨੂੰ ਕਮਜ਼ੋਰ ਕਰਨਾ ਹੈ। ਸਰਨਾ ਨੇ ਕਿਹਾ ਕਿ ਬਾਦਲ ਦੀ ਨੌਜਵਾਨਾਂ ਤੱਕ ਪਹੁੰਚ ਤੋਂ ਪੈਦਾ ਹੋਈ ਬੇਚੈਨੀ ਨੇ ਇਨ੍ਹਾਂ ਤਾਕਤਾਂ ਦੀ ਅਸਲ ਸੋਚ ਸਾਹਮਣੇ ਲਿਆ ਦਿੱਤੀ ਹੈ। ਸਰਨਾ ਨੇ ਕਿਹਾ ਕਿ “ਨੌਜਵਾਨ ਸਿੱਖ ਕਿਸੇ ਅਖੌਤੀ ਪੰਥਕ ਦਰਬਾਨ ਤੋਂ ਇਜਾਜ਼ਤ ਲੈ ਕੇ ਇਹ ਤੈਅ ਨਹੀਂ ਕਰਨਗੇ ਕਿ ਉਨ੍ਹਾਂ ਨੇ ਕਿਸ ਨੂੰ ਸੁਣਨਾ ਹੈ।” ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਖੁਦ ਸ਼੍ਰੋਮਣੀ ਅਕਾਲੀ ਦਲ, ਇਸ ਦੀ ਲੀਡਰਸ਼ਿਪ ਅਤੇ ਇਸ ਦੇ ਵਿਚਾਰਾਂ ਨੂੰ ਪਰਖੇਗੀ ਅਤੇ ਆਪਣਾ ਫੈਸਲਾ ਆਪ ਕਰੇਗੀ। ਸਰਨਾ ਦੇ ਇਸ ਤਿੱਖੇ ਹਮਲੇ ਨੇ ਪੰਥਕ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ—ਕੌਣ ਸੱਚਮੁੱਚ ਪੰਥ ਦੀ ਅਗਲੀ ਪੀੜ੍ਹੀ ਨੂੰ ਜੋੜ ਰਿਹਾ ਹੈ ਅਤੇ ਕੌਣ ਸਿਰਫ਼ ਪੰਥਕਤਾ ਦੀ ਠੇਕੇਦਾਰੀ ਦੇ ਦਾਅਵੇ ਕਰ ਰਿਹਾ ਹੈ?

Have something to say? Post your comment

 
 
 
 

ਨੈਸ਼ਨਲ

ਨਿਰਪੱਖ ਚੋਣਾਂ ਜ਼ਰੂਰੀ, ਸੁਪਰੀਮ ਕੋਰਟ ਨੂੰ ਸੰਵਿਧਾਨਕ ਉਲੰਘਣਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ: ਮੁਰਲੀ ​​ਮਨੋਹਰ ਜੋਸ਼ੀ

ਚੰਡੀਗੜ੍ਹ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀਬੀਆਈ ਨੇ 

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਪੁੱਜਿਆ, ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨਿੱਘਾ ਸਵਾਗਤ

ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ-ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ

ਪਟਨਾ ਵਿੱਚ ਖੁੱਲ੍ਹੇਗਾ ‘ਚਾਰ ਸਾਹਿਬਜ਼ਾਦੇ ਐੱਮਆਰਆਈ, ਸੀਟੀ ਸਕੈਨ ਸੈਂਟਰ’, ਬਿਹਾਰ ਸਰਕਾਰ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਵਿਚਾਲੇ ਐੱਮ.ਓ.ਯੂ. ’ਤੇ ਹੋਏ ਦਸਤਖ਼ਤ

ਸਵਿਸ ਵਿਦਿਆਰਥੀ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ, ਫਲਸਫੇ, ਗੁਰਬਾਣੀ ਕੀਰਤਨ ਅਤੇ ਲੰਗਰ ਨਾਲ ਹੋਏ ਰੂ-ਬ-ਰੂ

ਮੈਡ ਸੰਧੂ ਕਤਲ ਕੇਸ: ਅਹਿਮਦਾਬਾਦ ਵਿੱਚ ਸ਼ੂਟਰ ਗ੍ਰਿਫ਼ਤਾਰ

ਪੰਜਾਬੀ ਮਾਂ ਬੋਲੀ ਦੇ ਹੱਕ ਲਈ ਲੜਨ ਵਾਲਿਆਂ ਨੂੰ ਵੱਡੀ ਰਾਹਤ: ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬਰੀ

ਯੂਪੀਆਈ ਫੀਸ ਦੇ ਵਿਰੋਧ ’ਚ ਸਦਰ ਬਾਜ਼ਾਰ ਦੇ ਵਪਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ

ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ