BREAKING NEWS
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ • ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ-ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ • ਲੋਕਾਂ ਅਤੇ ਸਿੱਖ ਸੰਸਥਾਵਾਂ ਦੁਆਰਾ ਪੁੱਛੇ ਗਏ ਸਾਰੇ ਅਣਸੁਲਝੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ: ਬਲਤੇਜ ਪੰਨੂ • ਸਚਿਨ ਪਾਇਲਟ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ

ਪੰਜਾਬ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 09, 2026 07:40 PM

ਅੰਮ੍ਰਿਤਸਰ-ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਸਾਡੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾਂ ਸਜਦਾ ਕਰਦੀ ਹੈ ਅਤੇ ਕਰਦੀ ਰਹੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ, ਐਡੀਸ਼ਨਲ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਤੋਂ ਇਲਾਵਾ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਨਰਿੰਦਰ ਸਿੰਘ, ਸ. ਬੇਅੰਤ ਸਿੰਘ ਖਿਆਲਾ, ਸ. ਜਰਨੈਲ ਸਿੰਘ, ਸ. ਪਰਮਜੀਤ ਸਿੰਘ ਮੰਡ ਆਦਿ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਸ਼੍ਰੋਮਣੀ ਲਿਖਾਰੀ ਬੋਰਡ ਵਲੋਂ ਸ੍ਵਰ. ਕਵਿੱਤਰੀ ਨਿਰਅੰਜਨ 'ਅਵਤਾਰ ਕੌਰ ਦਾ 92ਵਾਂ ਜਨਮ ਦਿਨ ਮਨਾਇਆ ਗਿਆ

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ 'ਬਰਨਾਲਾ ਚੈਂਪੀਅਨ ਲੀਗ' ਦਾ ਆਗਾਜ਼

ਪੀੜਤ ਬੀਬੀਆਂ ਸਿੰਘ ਸਾਹਿਬ ਨੂੰ ਆਪ ਮਿਲ ਕੇ ਸਬੂਤ ਸੌਂਪਣਾ ਚਾਹੁੰਦੀਆਂ ਹਨ - ਬੀਬੀ ਰੂਪ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਉਜਾਗਰ ਸਿੰਘ ਵੱਲੋਂ ਲਿਖਿਤ ‘ਪਟਿਆਲਵੀ ਪੱਤਰਕਾਰ’ ਦਾ ਵਿਮੋਚਨ

ਟ੍ਰੇਨਾਂ ਰੱਦ ਕਰਨ ਜਾਂ ਭਾਵਕ ਅਪੀਲਾਂ ਨਾਲ ਅੰਦੋਲਨ ਨਹੀਂ ਰੁਕਦੇ, ਸਰਕਾਰ ਵਿਰੋਧੀ ਅਵਾਜ਼ ਨੂੰ ਸੁਣੇ - ਰਵੀਇੰਦਰ ਸਿੰਘ

ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੂੰ ਪੰਜਾਬ ਪ੍ਰਤੀ ਹਮਦਰਦ ਪਹੁੰਚ ਰੱਖਣੀ ਪਵੇਗੀ - ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਸੀਬੀਆਈ ਦਾ ਛਾਪਾ ਮਾਰ ਕੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ