BREAKING NEWS
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ • ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ-ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ • ਲੋਕਾਂ ਅਤੇ ਸਿੱਖ ਸੰਸਥਾਵਾਂ ਦੁਆਰਾ ਪੁੱਛੇ ਗਏ ਸਾਰੇ ਅਣਸੁਲਝੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ: ਬਲਤੇਜ ਪੰਨੂ • ਸਚਿਨ ਪਾਇਲਟ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਕੀਤੀ ਆਲੋਚਨਾ

ਪੰਜਾਬ

ਅਸੀਂ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਅਤੇ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨ ਲਈ ਮਾਪਿਆਂ ਨਾਲ ਮਿਲ ਕੇ ਕੰਮ ਕਰਾਂਗੇ: ਬੈਂਸ

ਕੌਮੀ ਮਾਰਗ ਬਿਊਰੋ | October 09, 2026 09:11 PM

ਚੰਡੀਗੜ੍ਹ-ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19, 200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੇ ਸਰਕਾਰ ਦੇ ਉਸ ਉਪਰਾਲੇ ਨੂੰ ਦਰਸਾਉਂਦੀ ਹੈ ਜਿਸ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ 'ਨੰਬਰ 1' ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਅਤੇ ਪਰਿਵਾਰਾਂ ਨਾਲ ਮਿਲ ਕੇ ਕੰਮ ਕਰਨ 'ਤੇ ਧਿਆਨ ਕੇਂਦਰਿਤ ਕਰਦਿਆਂ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨਾ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ।

 ਸੂਬੇ ਭਰ ਦੇ ਸਕੂਲਾਂ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਕੈਬਨਿਟ ਮੰਤਰੀਆਂ ਅਤੇ 'ਆਪ' ਵਿਧਾਇਕਾਂ ਨੇ ਸ਼ਮੂਲੀਅਤ ਕੀਤੀ, ਜਦਕਿ ਵਿਭਾਗੀ ਅਧਿਕਾਰੀਆਂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਲਗਭਗ 2, 000 ਸਕੂਲਾਂ ਦਾ ਦੌਰਾ ਕੀਤਾ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੈਗਾ ਪੀ.ਟੀ.ਐਮ. ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਸਰਕਾਰੀ ਸਕੂਲਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਸੂਬਾ ਪੱਧਰੀ ਉਪਰਾਲੇ ਨੂੰ ਸਫਲ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੂੰ ਵੀ ਵਧਾਈ ਦਿੱਤੀ।

ਸਿੱਖਿਆ ਮੰਤਰੀ ਨੇ ਕਿਹਾ, "ਭਗਵੰਤ ਮਾਨ ਸਰਕਾਰ ਚਾਹੁੰਦੀ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭਾਈਵਾਲ ਬਣਨ। ਅਸੀਂ ਸਿੱਖਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ, ਬੱਚਿਆਂ ਨੂੰ ਅੱਗੇ ਵਧਣ ਵਿੱਚ ਮਦਦ ਕਰਨ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਕੰਮ ਕਰਾਂਗੇ। ਸਾਡਾ ਟੀਚਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣਾ ਅਤੇ ਹਰ ਬੱਚੇ ਲਈ ਬਿਹਤਰ ਮੌਕੇ ਯਕੀਨੀ ਬਣਾਉਣਾ ਹੈ।"

ਉਨ੍ਹਾਂ ਕਿਹਾ, "ਮੈਗਾ ਪੀ.ਟੀ.ਐਮ. ਪੰਜਾਬ ਸਰਕਾਰ ਦੀ ਇੱਕ ਵਿਲੱਖਣ ਪਹਿਲਕਦਮੀ ਹੈ, ਜਿਸਦਾ ਉਦੇਸ਼ ਸਾਡੇ ਬੱਚਿਆਂ ਲਈ ਬਿਹਤਰ ਭਵਿੱਖ ਯਕੀਨੀ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਮੰਚ 'ਤੇ ਲਿਆਉਣਾ ਹੈ। ਅਸੀਂ ਚਾਹੁੰਦੇ ਹਾਂ ਕਿ ਮਾਪੇ ਇਹ ਸਮਝਣ ਕਿ ਉਨ੍ਹਾਂ ਦੇ ਬੱਚੇ ਕਿਵੇਂ ਤਰੱਕੀ ਕਰ ਰਹੇ ਹਨ ਅਤੇ ਉਹ ਅਧਿਆਪਕਾਂ ਨਾਲ ਮਿਲ ਕੇ ਆਪਣੇ ਬੱਚਿਆਂ ਨੂੰ ਹੋਰ ਬਿਹਤਰ ਪ੍ਰਦਰਸ਼ਨ ਕਰਨ ਵਿੱਚ ਮਦਦ ਕਰਨ। ਸਾਡਾ ਸਾਂਝਾ ਟੀਚਾ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਸਫਲ ਹੋਣ ਦਾ ਬਰਾਬਰ ਮੌਕਾ ਪ੍ਰਾਪਤ ਹੋਵੇ।"

'ਹਰ ਦਿਨ, ਇੱਕ ਕਦਮ ਅੱਗੇ' ਵਿਸ਼ੇ ਹੇਠ ਕਰਵਾਈ ਇਸ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੂੰ ਅਧਿਆਪਕਾਂ ਨਾਲ ਗੱਲਬਾਤ ਕਰਨ, ਆਪਣੇ ਬੱਚਿਆਂ ਦੇ ਰਿਪੋਰਟ ਕਾਰਡ ਦੇਖਣ ਅਤੇ ਉਨ੍ਹਾਂ ਦੀ ਵਿੱਦਿਅਕ ਪ੍ਰਗਤੀ, ਹਾਜ਼ਰੀ ਅਤੇ ਸੁਧਾਰ ਦੀ ਲੋੜ ਵਾਲੇ ਪਹਿਲੂਆਂ ਬਾਰੇ ਚਰਚਾ ਕਰਨ ਦਾ ਮੌਕਾ ਮਿਲਿਆ। ਅਧਿਆਪਕਾਂ ਨੇ ਮਾਪਿਆਂ ਨੂੰ ਅਜਿਹੇ ਵਿਹਾਰਕ ਸੁਝਾਅ ਵੀ ਦਿੱਤੇ ਜਿਨ੍ਹਾਂ ਨਾਲ ਉਹ ਘਰ ਵਿੱਚ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਕਰ ਸਕਦੇ ਹਨ।

ਇਹ ਪਹਿਲਕਦਮੀ ਸਿੱਖਿਆ ਸੁਧਾਰਾਂ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣ ਪ੍ਰਤੀ ਭਗਵੰਤ ਮਾਨ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਪਰਿਵਾਰਾਂ ਅਤੇ ਅਧਿਆਪਕਾਂ ਨੂੰ ਇੱਕ ਮੰਚ 'ਤੇ ਲਿਆ ਕੇ, ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਸਕੂਲਾਂ ਵਿੱਚ ਕੀਤੇ ਗਏ ਸੁਧਾਰਾਂ ਨਾਲ ਬੱਚਿਆਂ ਲਈ ਬਿਹਤਰ ਸਿੱਖਿਆ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਲਈ ਮਜ਼ਬੂਤ ਵਿਦਿਅਕ ਨੀਂਹ ਰੱਖੀ ਜਾਵੇ।

ਇਨ੍ਹਾਂ ਮੀਟਿੰਗਾਂ ਰਾਹੀਂ ਮਾਪਿਆਂ ਨੂੰ ਸਕੂਲ ਸਿੱਖਿਆ ਵਿਭਾਗ ਦੀਆਂ ਵਿਦਿਆਰਥੀ-ਪੱਖੀ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਵਿਕਾਸ ਵਿੱਚ ਸਹਿਯੋਗ ਦੇਣ ਲਈ ਸਕੂਲ ਪ੍ਰਬੰਧਨ ਕਮੇਟੀਆਂ ਦੇ ਯੋਗਦਾਨ ਨੂੰ ਵੀ ਮਾਨਤਾ ਦਿੱਤੀ ਗਈ।

 ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਮੁੱਖ ਕੇਂਦਰ ਪੜ੍ਹਾਈ ਦੇ ਨਤੀਜਿਆਂ ਵਿੱਚ ਸੁਧਾਰ ਕਰਨਾ, ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੱਚਿਆਂ ਨੂੰ ਸਫ਼ਲਤਾ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ। ਸਰਕਾਰ ਦਾ ਉਦੇਸ਼ ਆਪਣੀਆਂ ਸਿੱਖਿਆ ਪ੍ਰਾਪਤੀਆਂ ਨੂੰ ਹੋਰ ਅੱਗੇ ਵਧਾਉਣਾ ਅਤੇ ਆਪਣੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣਾ ਹੈ।

ਮੈਗਾ ਪੀ.ਟੀ.ਐੱਮ. ਇਸੇ ਕੋਸ਼ਿਸ਼ ਦਾ ਹਿੱਸਾ ਹੈ, ਜਿਸ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪ੍ਰਗਤੀ ਸਮਝਣ, ਧਿਆਨ ਦੇਣ ਯੋਗ ਖੇਤਰਾਂ 'ਤੇ ਚਰਚਾ ਕਰਨ ਅਤੇ ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਦੀ ਪੜ੍ਹਾਈ ਵਿੱਚ ਸੁਧਾਰ ਲਈ ਕੰਮ ਕਰਨ ਦਾ ਮੌਕਾ ਮਿਲਦਾ ਹੈ। ਸਰਕਾਰ ਦਾ ਜ਼ੋਰ ਇਸ ਗੱਲ 'ਤੇ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਆਏ ਬਦਲਾਅ ਨੂੰ ਦੇਖ ਸਕਣ।

 ਮੈਗਾ ਪੀ.ਟੀ.ਐੱਮ. ਵਿੱਚ ਹਿੱਸਾ ਲੈਣ ਵਾਲੇ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਅਤੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤੇ 'ਮੁੱਖ ਮੰਤਰੀ ਸਿਹਤ ਯੋਜਨਾ' ਸਮੇਤ ਹੋਰ ਭਲਾਈ ਪਹਿਲਕਦਮੀਆਂ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ।

Have something to say? Post your comment

 
 
 
 

ਪੰਜਾਬ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੰਜਾਬ ਦੇ ਮੁੱਖ ਸਕੱਤਰ ਨੇ ਡੀਏ ਮਾਮਲੇ ਵਿੱਚ ਹਾਈ ਕੋਰਟ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ, ਸੁਣਵਾਈ 12 ਅਕਤੂਬਰ ਨੂੰ ਹੋਵੇਗੀ

ਗੌਰਵ ਯਾਦਵ ਨੂੰ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ - ਜੁਲਾਈ 2022 ਤੋਂ ਨਿਭਾ ਰਹੇ ਹਨ ਕਾਰਜਕਾਰੀ ਮੁਖੀ ਵਜੋਂ ਸੇਵਾ 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਸ਼੍ਰੋਮਣੀ ਲਿਖਾਰੀ ਬੋਰਡ ਵਲੋਂ ਸ੍ਵਰ. ਕਵਿੱਤਰੀ ਨਿਰਅੰਜਨ 'ਅਵਤਾਰ ਕੌਰ ਦਾ 92ਵਾਂ ਜਨਮ ਦਿਨ ਮਨਾਇਆ ਗਿਆ

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ 'ਬਰਨਾਲਾ ਚੈਂਪੀਅਨ ਲੀਗ' ਦਾ ਆਗਾਜ਼

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਪੀੜਤ ਬੀਬੀਆਂ ਸਿੰਘ ਸਾਹਿਬ ਨੂੰ ਆਪ ਮਿਲ ਕੇ ਸਬੂਤ ਸੌਂਪਣਾ ਚਾਹੁੰਦੀਆਂ ਹਨ - ਬੀਬੀ ਰੂਪ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਉਜਾਗਰ ਸਿੰਘ ਵੱਲੋਂ ਲਿਖਿਤ ‘ਪਟਿਆਲਵੀ ਪੱਤਰਕਾਰ’ ਦਾ ਵਿਮੋਚਨ