BREAKING NEWS
• ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ • ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ • ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ-ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚ

ਪੰਜਾਬ

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | October 10, 2026 07:00 PM

ਚੰਡੀਗੜ੍ਹ-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10, 000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖੁਸ਼ੀ-ਖੁਸ਼ੀ ਦਿਵਾਲੀ ਮਨਾ ਸਕਣ।" ਉਨ੍ਹਾਂ ਕਿਹਾ ਕਿ ਇਹ ਐਡਵਾਂਸ ਸੂਬੇ ਦੇ ਲਗਭਗ 34, 604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲਬਧ ਹੈ।

ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ, ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ। 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਅਡਵਾਂਸ ਯਕੀਨੀ ਬਣਾਉਣ ਲਈ, ਮੁਲਾਜ਼ਮਾਂ ਨੂੰ 6 ਨਵੰਬਰ, 2026 ਤੱਕ ਖਜ਼ਾਨੇ ਵਿੱਚੋਂ ਰਕਮ ਕਢਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਐਡਵਾਂਸ ਪੰਜ ਬਰਾਬਰ ਮਹੀਨਾਵਾਰ ਆਸਾਨ ਕਿਸ਼ਤਾਂ ਵਿੱਚ ਵਸੂਲਿਆ ਜਾਵੇਗਾ, ਜਿਸ ਦੀ ਕਟੌਤੀ ਮੁਲਾਜ਼ਮਾਂ ਦੀ ਦਸੰਬਰ 2026 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।"

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤਿਉਹਾਰੀ ਐਡਵਾਂਸ ਦਾ ਐਲਾਨ ਮੌਜੂਦਾ ਸਾਲ ਦੌਰਾਨ ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਲਈ ਲਾਗੂ ਕੀਤੇ ਗਏ ਹੋਰ ਹਾਲੀਆ ਵਿੱਤੀ ਉਪਾਵਾਂ ਦੀ ਲੜੀ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਕਾਰਨ ਅਸੀਂ ਆਪਣੇ ਗਰੁੱਪ-ਡੀ ਸਟਾਫ ਲਈ 10, 000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਜਾਰੀ ਕਰ ਰਹੇ ਹਾਂ।"

 

Have something to say? Post your comment

 
 
 
 

ਪੰਜਾਬ

ਕਲਗੀਧਰ ਟਰੱਸਟ ਦੇ ਸਮਾਗਮ ਵਿੱਚ ਮਾਨਸਿਕ ਸਿਹਤ ਨਾਲ ਜੁੜੇ ਅਸਲ ਜੀਵਨ ਦੇ ਤਜਰਬੇ ਕੀਤੇ ਸਾਂਝਾ

ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਸ. ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

ਕੇਜਰੀਵਾਲ ਨੇ ਆਪਣੀ ਭੇਸਭੁਸਾ ਹੀ ਨਹੀਂ ਬਦਲੀ ਸਗੋਂ ਆਪਣੇ ਸਿਆਸੀ ਪੈਂਤੜੇ ਵੀ ਬਦਲ ਲਏ-ਸੁਨੀਲ ਜਾਖੜ

ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਏਐਸਆਈ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੰਜਾਬ ਦੇ ਮੁੱਖ ਸਕੱਤਰ ਨੇ ਡੀਏ ਮਾਮਲੇ ਵਿੱਚ ਹਾਈ ਕੋਰਟ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ, ਸੁਣਵਾਈ 12 ਅਕਤੂਬਰ ਨੂੰ ਹੋਵੇਗੀ

ਗੌਰਵ ਯਾਦਵ ਨੂੰ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ - ਜੁਲਾਈ 2022 ਤੋਂ ਨਿਭਾ ਰਹੇ ਹਨ ਕਾਰਜਕਾਰੀ ਮੁਖੀ ਵਜੋਂ ਸੇਵਾ 

ਅਸੀਂ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਅਤੇ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨ ਲਈ ਮਾਪਿਆਂ ਨਾਲ ਮਿਲ ਕੇ ਕੰਮ ਕਰਾਂਗੇ: ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼