BREAKING NEWS
• ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ • ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ • ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ • ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ-ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਨੇ ਆਪ ਦੇ ਖਿਲਾਫ ਦਰਜ ਕਰਵਾਈ ਸ਼ਿਕਾਇਤ ਬੰਗਲਾ ਸਾਹਿਬ ਦੀ ਪਵਿੱਤਰਤਾ ਭੰਗ ਕਰਨ ਦਾ ਲਾਇਆ ਆਰੋਪ

ਕੌਮੀ ਮਾਰਗ ਬਿਊਰੋ/ ਏਜੰਸੀ | October 11, 2026 07:36 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੋਸ਼ ਲਾਇਆ ਹੈ ਕਿ ਬੀਤੇ ਕੱਲ੍ਹ ਕੌਮੀ ਰਾਜਧਾਨੀ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਿਆਸੀ ਕਾਰਕੁੰਨ ਭੇਜ ਕੇ ਜਾਣ-ਬੁੱਝ ਕੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਕਰਵਾਈ। ਇਸ ਮਾਮਲੇ ਵਿੱਚ ਦਿੱਲੀ ਕਮੇਟੀ ਵੱਲੋਂ ਡੀਸੀਪੀ ਦਫ਼ਤਰ, ਪਾਰਲੀਮੈਂਟ ਸਟ੍ਰੀਟ ਵਿਖੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਕੁਝ ਵਿਅਕਤੀ ਆਪਣੇ ਝੋਲਿਆਂ ਵਿੱਚ ਬੈਨਰ ਅਤੇ ਨਾਅਰਿਆਂ ਵਾਲੀਆਂ ਤਖ਼ਤੀਆਂ ਲੈ ਕੇ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋਏ ਅਤੇ ਮੌਕੇ ’ਤੇ ਇਹ ਸਮਾਨ ਕੱਢ ਕੇ ਸਿਆਸੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਇਕ ਗਿਣੀ-ਮਿਥੀ ਯੋਜਨਾ ਤਹਿਤ ਕੀਤਾ ਗਿਆ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਗੁੰਮਰਾਹਕੁੰਨ ਵੀਡੀਓ ਜਾਰੀ ਕਰਕੇ ਗੁਰੂ ਘਰ ਦੀ ਬਦਨਾਮੀ ਕਰਨ ਦੀ ਕੋਸ਼ਿਸ਼ ਕੀਤੀ ਗਈ।

ਕਾਲਕਾ ਤੇ ਕਾਹਲੋਂ ਨੇ ਸਪੱਸ਼ਟ ਕੀਤਾ ਕਿ ਗੁਰੂ ਘਰ ਦੀ ਮਰਿਆਦਾ ਅਤੇ ਸਰਵਉਚਤਾ ਸਭ ਤੋਂ ਉਪਰ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਗੁਰੂ ਘਰ ਵਿੱਚ ਮੱਥਾ ਟੇਕਣ, ਲੰਗਰ ਛਕਣ ਅਤੇ ਸ਼ਰਧਾ ਭੇਂਟ ਕਰਨ ਲਈ ਆ ਸਕਦੀ ਹੈ ਪਰ ਸਿਆਸੀ ਨਾਅਰੇਬਾਜ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪੁਲਿਸ ਦੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਮੁਲਾਜ਼ਮ ਅਸ਼ੋਕਾ ਰੋਡ ਵਾਲੇ ਪਾਸਿਓਂ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋਏ ਅਤੇ ਸਿਰਫ਼ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਦੂਜੇ ਗੇਟ ਰਾਹੀਂ ਪੁਲਿਸ ਹੈੱਡਕੁਆਰਟਰ ਵੱਲ ਨਿਕਲ ਗਏ; ਕੋਈ ਪੁਲਿਸ ਮੁਲਾਜ਼ਮ ਦਰਬਾਰ ਹਾਲ ਦੀਆਂ ਪੌੜੀਆਂ ਵੱਲ ਨਹੀਂ ਗਿਆ ਅਤੇ ਨਾ ਹੀ ਦਰਬਾਰ ਹਾਲ ਜਾਂ ਲੰਗਰ ਹਾਲ ਵਿੱਚ ਦਾਖਲ ਹੋਇਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਨੂੰ ਮਰਿਆਦਾ ਬਾਰੇ ਸਮਝਾਇਆ ਸੀ। ਦੋਵਾਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਪਾਰਟੀ ਆਗੂਆਂ ਵੱਲੋਂ ਇਸ ਮਾਮਲੇ ’ਤੇ ਗੁਰੂ ਘਰ ਦੀ ਬਦਨਾਮੀ ਕਰਨ ਦੇ ਯਤਨਾਂ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਕੁਝ ਸਾਬਕਾ ਪ੍ਰਬੰਧਕ ਵੀ ਇਸ ਮੁੱਦੇ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

Have something to say? Post your comment

 
 
 
 

ਨੈਸ਼ਨਲ

ਭਾਈ ਜਸਪਾਲ ਸਿੰਘ ਮੰਝਪੁਰ ਦੇ  ਮਾਤਾ ਜਗਦੀਸ਼ ਕੌਰ  ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ

ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ

ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ

ਗੁਰਦੁਆਰਾ ਸਾਹਿਬ ਦੇ ਅਹਾਤੇ ਨੂੰ ਰੋਸ ਪ੍ਰਦਰਸ਼ਨਾਂ ਲਈ ਨਹੀਂ ਵਰਤਿਆ ਜਾਣਾ ਚਾਹੀਦਾ: ਵਿਕਰਮਜੀਤ ਸਿੰਘ ਸਾਹਨੀ

ਦਿੱਲੀ ਵਿੱਚ ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਨੇ ਭੜਕਾਇਆ ਵਿਵਾਦ, ਭਾਜਪਾ ਅਤੇ ਕਾਂਗਰਸ ਨੇਤਾਵਾਂ ਨੇ ਪ੍ਰਤੀਕਿਰਿਆ ਦਿੱਤੀ

ਕੇਜਰੀਵਾਲ ਸਮੇਤ ਕਈ ਆਪ ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ

 ਦਿੱਲੀ ਪੁਲਿਸ 'ਤੇ ਮਮਤਾ ਬੈਨਰਜੀ ਨੇ 'ਅਗਵਾ' ਦਾ ਦੋਸ਼ ਲਗਾਇਆ, ਦਿੱਤਾ ਧਰਨਾ ਪੁਲਿਸ ਸਟੇਸ਼ਨ ਵਿੱਚ 

ਤੁਸੀਂ ਜਿੰਨੀ ਮਰਜ਼ੀ ਪੁਲਿਸ ਬੁਲਾ ਲਓ, ਅਸੀਂ ਪਿੱਛੇ ਨਹੀਂ ਹਟਣ ਵਾਲੇ, ਰਾਹੁਲ ਗਾਂਧੀ ਨੇ ਕੇਂਦਰ 'ਤੇ ਹਮਲਾ ਕੀਤਾ

ਜਸਟਿਸ ਸ਼ੀਲ ਨਾਗੂ ਨੇ ਸੀਬੀਆਈ ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ

ਬਾਦਲ ਦੀ ਨੌਜਵਾਨਾਂ ਨਾਲ ਸਾਂਝ ਤੋਂ ‘ਨਕਲੀ ਪੰਥਕਾਂ’ ਵਿੱਚ ਖਲਬਲੀ! ਸਰਨਾ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ