BREAKING NEWS
• ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ • ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ • ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ • ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ-ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 11, 2026 07:38 PM

ਨਵੀਂ ਦਿੱਲੀ- ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਦਾ ਪਿੱਛਾ ਕਰਦਿਆਂ ਪੁਲਿਸ ਜਾਂ ਸੁਰੱਖਿਆ ਬਲ ਗੁਰਦੁਆਰਾ ਸਾਹਿਬ ਦੀ ਹੱਦ ਅੰਦਰ ਦਾਖ਼ਲ ਨਾ ਹੋਣ। ਸਰਨਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਪਰੰਪਰਾ ਅਨੁਸਾਰ ਹਰ ਮੁਸੀਬਤਜ਼ਦਾ ਲਈ ਪਨਾਹ, ਲੰਗਰ ਅਤੇ ਸੇਵਾ ਦਾ ਕੇਂਦਰ ਹੈ, ਇਸ ਲਈ ਇਸ ਦੀ ਪਵਿੱਤਰਤਾ ਨੂੰ ਪੁਲਿਸੀ ਕਾਰਵਾਈਆਂ ਦਾ ਹਿੱਸਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ। ਸਰਨਾ ਨੇ ਕਿਹਾ ਕਿ ਕਾਨੂੰਨ-ਵਿਵਸਥਾ ਕਾਇਮ ਰੱਖਣ ਦੇ ਨਾਂ ’ਤੇ ਧਾਰਮਿਕ ਅਸਥਾਨਾਂ ਦੀ ਮਰਯਾਦਾ ਨੂੰ ਛਿੱਕੇ ’ਤੇ ਨਹੀਂ ਟੰਗਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਖ਼ਿਲਾਫ਼ ਕੋਈ ਦੋਸ਼ ਹੈ ਤਾਂ ਉਸ ਨਾਲ ਕਾਨੂੰਨ ਅਨੁਸਾਰ ਨਜਿੱਠਿਆ ਜਾਵੇ, ਪਰ ਗੁਰਦੁਆਰੇ ਨੂੰ ਪੁਲਿਸੀ ਪਿੱਛਾ ਕਰਨ ਜਾਂ ਧੱਕੇਸ਼ਾਹੀ ਦਾ ਮੈਦਾਨ ਨਾ ਬਣਾਇਆ ਜਾਵੇ। ਉਨ੍ਹਾਂ ਅਮਿਤ ਸ਼ਾਹ ਅਤੇ ਸੂਬਾਈ ਪੁਲਿਸ ਮੁਖੀਆਂ ਤੋਂ ਮੰਗ ਕੀਤੀ ਕਿ ਧਾਰਮਿਕ ਸਥਾਨਾਂ ਨਾਲ ਸਬੰਧਤ ਅਜਿਹੀਆਂ ਸਥਿਤੀਆਂ ਲਈ ਸਪੱਸ਼ਟ ਪ੍ਰੋਟੋਕੋਲ ਬਣਾਏ ਜਾਣ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਸਰਨਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ ਅਤੇ ਸੰਗਤ ਦੇ ਹੱਕਾਂ ਦੀ ਰਾਖੀ ਕਰਨਾ ਪ੍ਰਬੰਧਕਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇ ਪਵਿੱਤਰ ਅਸਥਾਨਾਂ ਅੰਦਰ ਪੁਲਿਸੀ ਦਖ਼ਲਅੰਦਾਜ਼ੀ ਜਾਂ ਦਬਾਅ ਨੂੰ ਰੋਕਣ ਲਈ ਪ੍ਰਬੰਧਕ ਹੀ ਮਜ਼ਬੂਤੀ ਨਾਲ ਨਾ ਖੜ੍ਹਨ ਤਾਂ ਸੰਗਤ ਦੇ ਮਨਾਂ ਵਿੱਚ ਸਵਾਲ ਉੱਠਣੇ ਸੁਭਾਵਿਕ ਹਨ। ਸਰਨਾ ਨੇ ਚੇਤਾਵਨੀ ਦਿੱਤੀ ਕਿ ਗੁਰਦੁਆਰੇ ਕਿਸੇ ਸਰਕਾਰ, ਪੁਲਿਸ ਜਾਂ ਸਿਆਸੀ ਧੜੇ ਦੇ ਦਬਾਅ ਹੇਠ ਨਹੀਂ ਆ ਸਕਦੇ ਅਤੇ ਨਾ ਹੀ ਉਨ੍ਹਾਂ ਨੂੰ ਪ੍ਰਦਰਸ਼ਨਕਾਰੀਆਂ ਲਈ ‘ਹੰਟਿੰਗ ਗਰਾਊਂਡ’ ਬਣਨ ਦਿੱਤਾ ਜਾ ਸਕਦਾ ਹੈ।

Have something to say? Post your comment

 
 
 
 

ਨੈਸ਼ਨਲ

ਭਾਈ ਜਸਪਾਲ ਸਿੰਘ ਮੰਝਪੁਰ ਦੇ  ਮਾਤਾ ਜਗਦੀਸ਼ ਕੌਰ  ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ

ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ

ਗੁਰਦੁਆਰਾ ਸਾਹਿਬ ਦੇ ਅਹਾਤੇ ਨੂੰ ਰੋਸ ਪ੍ਰਦਰਸ਼ਨਾਂ ਲਈ ਨਹੀਂ ਵਰਤਿਆ ਜਾਣਾ ਚਾਹੀਦਾ: ਵਿਕਰਮਜੀਤ ਸਿੰਘ ਸਾਹਨੀ

ਦਿੱਲੀ ਗੁਰਦੁਆਰਾ ਕਮੇਟੀ ਨੇ ਆਪ ਦੇ ਖਿਲਾਫ ਦਰਜ ਕਰਵਾਈ ਸ਼ਿਕਾਇਤ ਬੰਗਲਾ ਸਾਹਿਬ ਦੀ ਪਵਿੱਤਰਤਾ ਭੰਗ ਕਰਨ ਦਾ ਲਾਇਆ ਆਰੋਪ

ਦਿੱਲੀ ਵਿੱਚ ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਨੇ ਭੜਕਾਇਆ ਵਿਵਾਦ, ਭਾਜਪਾ ਅਤੇ ਕਾਂਗਰਸ ਨੇਤਾਵਾਂ ਨੇ ਪ੍ਰਤੀਕਿਰਿਆ ਦਿੱਤੀ

ਕੇਜਰੀਵਾਲ ਸਮੇਤ ਕਈ ਆਪ ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ

 ਦਿੱਲੀ ਪੁਲਿਸ 'ਤੇ ਮਮਤਾ ਬੈਨਰਜੀ ਨੇ 'ਅਗਵਾ' ਦਾ ਦੋਸ਼ ਲਗਾਇਆ, ਦਿੱਤਾ ਧਰਨਾ ਪੁਲਿਸ ਸਟੇਸ਼ਨ ਵਿੱਚ 

ਤੁਸੀਂ ਜਿੰਨੀ ਮਰਜ਼ੀ ਪੁਲਿਸ ਬੁਲਾ ਲਓ, ਅਸੀਂ ਪਿੱਛੇ ਨਹੀਂ ਹਟਣ ਵਾਲੇ, ਰਾਹੁਲ ਗਾਂਧੀ ਨੇ ਕੇਂਦਰ 'ਤੇ ਹਮਲਾ ਕੀਤਾ

ਜਸਟਿਸ ਸ਼ੀਲ ਨਾਗੂ ਨੇ ਸੀਬੀਆਈ ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ

ਬਾਦਲ ਦੀ ਨੌਜਵਾਨਾਂ ਨਾਲ ਸਾਂਝ ਤੋਂ ‘ਨਕਲੀ ਪੰਥਕਾਂ’ ਵਿੱਚ ਖਲਬਲੀ! ਸਰਨਾ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ