BREAKING NEWS
• ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ • ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ • ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ • ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ

ਨੈਸ਼ਨਲ

ਜਸਮੀਤ ਸਿੰਘ  ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 12, 2026 07:03 PM

ਨਵੀਂ ਦਿੱਲੀ- ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਸੇਵਾ ਤਹਿਤ ਦਿੱਲੀ ਤੋਂ ਸ਼ਤਾਬਦੀ ਗੱਡੀ ਰਾਹੀਂ ਸੰਗਤਾਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਿਆ। ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਕਾਲ ਸਹਾਇ ਜੱਥੇਬੰਦੀ ਦੇ ਬੈਨਰ ਹੇਠ ਪਿਛਲੇ ਇੱਕ ਸਾਲ ਤੋਂ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਸ਼ਤਾਬਦੀ ਗੱਡੀ ਰਾਹੀਂ ਸੰਗਤਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਿਜਾਣ ਦੀ ਸੇਵਾ ਨਿਰੰਤਰ ਜਾਰੀ ਹੈ। ਗੁਰੂ ਸਾਹਿਬ ਦੀ ਕਿਰਪਾ ਸਦਕਾ ਇਸ ਸੇਵਾ ਦੇ ਇੱਕ ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੀ ਵਿਸ਼ੇਸ਼ਤਾ ਇਹ ਹੈ ਕਿ ਸੰਗਤਾਂ ਸਿਰਫ਼ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਕੇ ਹੀ ਨਹੀਂ, ਸਗੋਂ ਆਉਣ-ਜਾਣ ਦੌਰਾਨ ਵੀ ਗੁਰਬਾਣੀ ਨਾਲ ਜੁੜਦੀਆਂ ਹਨ। ਯਾਤਰਾ ਦੌਰਾਨ ਕੀਰਤਨੀ ਜੱਥਿਆਂ ਵੱਲੋਂ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਂਦਾ ਹੈ। ਰਸਤੇ ਵਿੱਚ ਸੰਗਤਾਂ ਲਈ ਲੰਗਰ ਦੀ ਨਿਸ਼ਕਾਮ ਸੇਵਾ ਵੀ ਕੀਤੀ ਜਾਂਦੀ ਹੈ, ਜਦਕਿ ਯਾਤਰਾ ਦੀਆਂ ਟਿਕਟਾਂ ਅਤੇ ਰਹਿਣ-ਸਹਿਣ ਦਾ ਖਰਚਾ ਸੰਗਤਾਂ ਵੱਲੋਂ ਆਪਣੇ ਪੱਧਰ ’ਤੇ ਕੀਤਾ ਜਾਂਦਾ ਹੈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਨੂੰ ਇੱਕ ਸਾਲ ਤੋਂ ਨਿਰੰਤਰ ਸੇਵਾ ਨਿਭਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਰੁਝੇਵਿਆਂ ਭਰੇ ਜੀਵਨ ਵਿੱਚ ਸੰਗਤਾਂ ਨੂੰ ਗੁਰੂ ਘਰ ਦੇ ਦਰਸ਼ਨਾਂ ਦੇ ਨਾਲ-ਨਾਲ ਗੁਰਬਾਣੀ ਨਾਲ ਜੋੜਨ ਵਾਲੇ ਅਜਿਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਨੇ ਵੀ ਪ੍ਰਬੰਧਕਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸੰਗਤਾਂ ਵਿੱਚ ਗੁਰਸਿੱਖੀ ਪ੍ਰਤੀ ਲਗਨ ਪੈਦਾ ਕਰਨ ਅਤੇ ਗੁਰੂ ਘਰ ਨਾਲ ਸਾਂਝ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਇਹ ਸੇਵਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗੀ ਅਤੇ ਹੋਰ ਵੱਧ ਸੰਗਤਾਂ ਨੂੰ ਗੁਰੂ ਘਰ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਵੇਗਾ।

Have something to say? Post your comment

 
 
 
 

ਨੈਸ਼ਨਲ

ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ - ਮੰਗਲਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ

ਬਜ਼ੁਰਗ ਆਸ਼ਰਮਾਂ ਦੀ ਵਧਦੀ ਗਿਣਤੀ ਚਿੰਤਾ ਦਾ ਵਿਸ਼ਾ: ਪਰਮਜੀਤ ਸਿੰਘ ਪੰਮਾ

‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ

ਈਡੀ ਅਤੇ ਸੀਬੀਆਈ ਸਮੇਤ ਕਈ ਕੇਂਦਰੀ ਅਧਿਕਾਰੀ ਸਾਡੇ ਸੰਪਰਕ ਵਿੱਚ ਹਨ: ਰਾਹੁਲ ਗਾਂਧੀ

ਸੁਪਰੀਮ ਕੋਰਟ ਨੇ ਮੁੱਖ ਮੰਤਰੀ ਮਾਨ ਦੇ ਓਐਸਡੀ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ 'ਤੇ ਰੋਕ ਲਗਾਉਣ ਤੋਂ ਕਰ ਦਿੱਤਾ ਇਨਕਾਰ

ਵਿਰੋਧੀ ਧਿਰ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਮਾਰਚ ਕਰੇਗੀ ਕੀਤਾ ਐਲਾਨ ਰਾਹੁਲ ਗਾਂਧੀ ਨੇ

ਭਾਈ ਜਸਪਾਲ ਸਿੰਘ ਮੰਝਪੁਰ ਦੇ  ਮਾਤਾ ਜਗਦੀਸ਼ ਕੌਰ  ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ

ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ

ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ

ਗੁਰਦੁਆਰਾ ਸਾਹਿਬ ਦੇ ਅਹਾਤੇ ਨੂੰ ਰੋਸ ਪ੍ਰਦਰਸ਼ਨਾਂ ਲਈ ਨਹੀਂ ਵਰਤਿਆ ਜਾਣਾ ਚਾਹੀਦਾ: ਵਿਕਰਮਜੀਤ ਸਿੰਘ ਸਾਹਨੀ