BREAKING NEWS
• ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ • ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ • ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ • ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ • ਸਾਬਤ ਸੂਰਤ ਸੀਨੇ ਆਰਟਿਸਟ ਫੈਡਰੇਸ਼ਨ ਦੇ ਮੈਬਰਾਂ ਨੇ ਅੰਗ ਦਾਨ ਕਰਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦਾ ਦਿੱਤਾ ਜਾਗਰੂਕ ਸੁਨੇਹਾ

ਨੈਸ਼ਨਲ

‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 12, 2026 07:06 PM

ਨਵੀਂ ਦਿੱਲੀ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰ ਨੇ ਅੱਜ ਦਿੱਲੀ ਦੀਆਂ ਸੜਕਾਂ ’ਤੇ ਸਰਕਾਰ ਅਤੇ ਚੋਣ ਪ੍ਰਬੰਧ ’ਤੇ ਸਿੱਧਾ ਸਿਆਸੀ ਹਮਲਾ ਬੋਲ ਦਿੱਤਾ। ਬਾਰਾਖੰਬਾ ਰੋਡ ਤੋਂ ਸੁਪਰੀਮ ਕੋਰਟ ਤੱਕ ਜਾਣ ਲਈ ਨਿਕਲਿਆ ਇੰਡੀਆ ਗੱਠਜੋੜ ਦਾ ਮਾਰਚ ਪੁਲਿਸ ਨੇ ਮੰਡੀ ਹਾਊਸ ’ਤੇ ਰੋਕ ਦਿੱਤਾ। ਸੁਪਰੀਮ ਕੋਰਟ ਵੱਲ ਜਾਣ ਵਾਲੀ ਸੜਕ ਬੰਦ ਕਰ ਦਿੱਤੀ ਗਈ, ਪਰ ਇਸ ਦੇ ਬਾਵਜੂਦ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਅਖਿਲੇਸ਼ ਯਾਦਵ ਅਤੇ ਹੋਰ ਆਗੂ ਪੈਦਲ ਅੱਗੇ ਵਧੇ ਅਤੇ ਮੰਡੀ ਹਾਊਸ ਵਿੱਚ ਹੀ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੜਕ ’ਤੇ ਰੋਕੇ ਗਏ ਮਾਰਚ ਦੇ ਨਾਲ ਹੀ ਵਿਰੋਧੀ ਧਿਰ ਨੇ ਮਾਮਲਾ ਸਿੱਧਾ ਸੁਪਰੀਮ ਕੋਰਟ ਤੱਕ ਪਹੁੰਚਾ ਦਿੱਤਾ। ਰਾਹੁਲ ਗਾਂਧੀ ਦੀ ਕਾਨੂੰਨੀ ਟੀਮ ਨੇ ਚੋਣ ਕਮਿਸ਼ਨ ਖ਼ਿਲਾਫ਼ ਪਟੀਸ਼ਨ ਦਾਇਰ ਕਰ ਦਿੱਤੀ। ਪਟੀਸ਼ਨ ਵਿੱਚ ਰਾਹੁਲ ਗਾਂਧੀ ਸਮੇਤ ਅਖਿਲੇਸ਼ ਯਾਦਵ, ਮੱਲਿਕਾਰਜੁਨ ਖੜਗੇ, ਤੇਜਸਵੀ ਯਾਦਵ, ਸੌਗਤ ਰਾਏ ਸਮੇਤ 11 ਆਗੂ ਪਟੀਸ਼ਨਰ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਦੋਵੇਂ ਚੋਣ ਕਮਿਸ਼ਨਰਾਂ ਨੂੰ ਵੀ ਪਾਰਟੀ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਐੱਸਆਈਆਰ ’ਤੇ ਰੋਕ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ।

‘ਲੋਕਤੰਤਰ ਬਚਾਉਣ ਦੀ ਲੜਾਈ’ ਦਾ ਐਲਾਨ—ਰਾਹੁਲ ਦੀ ਚੁਣੌਤੀ, ਪਾਇਲਟ ਦਾ ਹਮਲਾ, ਹੁੱਡਾ ਨੇ ਵੀ ਖੋਲ੍ਹਿਆ ਮੋਰਚਾ

ਵਿਰੋਧੀ ਧਿਰ ਨੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਹਮਲਾ ਹੋਰ ਤੇਜ਼ ਕਰਦਿਆਂ ਦੋਸ਼ ਲਾਇਆ ਕਿ ‘ਵੋਟ ਚੋਰੀ’ ਸਬੰਧੀ ਪੇਸ਼ ਕੀਤੇ ਸਬੂਤ ਦੇਸ਼ ਦੀ ਚੋਣ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਸਚਿਨ ਪਾਇਲਟ ਨੇ ਮੁੱਖ ਚੋਣ ਕਮਿਸ਼ਨਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਅਤੇ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਵੇਗਾ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਨੰਦ ਭਦੌਰੀਆ ਨੇ ਤਾਂ ਇੱਥੋਂ ਤੱਕ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਤਦ ਤੱਕ ਜਾਰੀ ਰਹੇਗੀ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਦੂਜੇ ਪਾਸੇ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਨਿਯਮਾਂ ਮੁਤਾਬਕ ਵਕੀਲ ਜਾਂ ਪਟੀਸ਼ਨਰ ਖ਼ੁਦ ਪਟੀਸ਼ਨ ਦਾਇਰ ਕਰ ਸਕਦਾ ਹੈ, ਪਰ ਅਦਾਲਤ ਪ੍ਰਦਰਸ਼ਨ ਕਰਨ ਦੀ ਥਾਂ ਨਹੀਂ ਹੈ। ਇਸ ਤਰ੍ਹਾਂ ਸੜਕ ’ਤੇ ਰੋਕਿਆ ਗਿਆ ਵਿਰੋਧ ਹੁਣ ਅਦਾਲਤ ਦੀ ਚੌਖਟ ਤੱਕ ਪਹੁੰਚ ਗਿਆ ਹੈ ਅਤੇ ਚੋਣ ਕਮਿਸ਼ਨ ਦੀ ਭੂਮਿਕਾ ਨੂੰ ਲੈ ਕੇ ਸਿਆਸੀ ਟਕਰਾਅ ਨੇ ਹੋਰ ਤਿੱਖਾ ਰੂਪ ਧਾਰ ਲਿਆ ਹੈ।

Have something to say? Post your comment

 
 
 
 

ਨੈਸ਼ਨਲ

ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ - ਮੰਗਲਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ

ਬਜ਼ੁਰਗ ਆਸ਼ਰਮਾਂ ਦੀ ਵਧਦੀ ਗਿਣਤੀ ਚਿੰਤਾ ਦਾ ਵਿਸ਼ਾ: ਪਰਮਜੀਤ ਸਿੰਘ ਪੰਮਾ

ਜਸਮੀਤ ਸਿੰਘ  ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ

ਈਡੀ ਅਤੇ ਸੀਬੀਆਈ ਸਮੇਤ ਕਈ ਕੇਂਦਰੀ ਅਧਿਕਾਰੀ ਸਾਡੇ ਸੰਪਰਕ ਵਿੱਚ ਹਨ: ਰਾਹੁਲ ਗਾਂਧੀ

ਸੁਪਰੀਮ ਕੋਰਟ ਨੇ ਮੁੱਖ ਮੰਤਰੀ ਮਾਨ ਦੇ ਓਐਸਡੀ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ 'ਤੇ ਰੋਕ ਲਗਾਉਣ ਤੋਂ ਕਰ ਦਿੱਤਾ ਇਨਕਾਰ

ਵਿਰੋਧੀ ਧਿਰ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਮਾਰਚ ਕਰੇਗੀ ਕੀਤਾ ਐਲਾਨ ਰਾਹੁਲ ਗਾਂਧੀ ਨੇ

ਭਾਈ ਜਸਪਾਲ ਸਿੰਘ ਮੰਝਪੁਰ ਦੇ  ਮਾਤਾ ਜਗਦੀਸ਼ ਕੌਰ  ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ

ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ

ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ

ਗੁਰਦੁਆਰਾ ਸਾਹਿਬ ਦੇ ਅਹਾਤੇ ਨੂੰ ਰੋਸ ਪ੍ਰਦਰਸ਼ਨਾਂ ਲਈ ਨਹੀਂ ਵਰਤਿਆ ਜਾਣਾ ਚਾਹੀਦਾ: ਵਿਕਰਮਜੀਤ ਸਿੰਘ ਸਾਹਨੀ