ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਇਤਿਹਾਸਕ ਸ਼ਹਿਰ ਉਜੈਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਨਾਨਕ ਘਾਟ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਅਤੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਘਾਟ ਸਾਹਿਬ ਇਤਿਹਾਸਕ ਅਤੇ ਧਾਰਮਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਇਤਿਹਾਸਕ ਅਸਥਾਨ ਦੇ ਕਾਰਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਕੀਤੇ ਜਾ ਰਹੇ ਹਨ। ਸੰਗਤਾਂ ਦੀ ਸਹੂਲਤ ਲਈ ਰਿਹਾਇਸ਼ ਦੇ ਨਾਲ ਨਾਲ ਹੋਰ ਜ਼ਰੂਰਤਾਂ ਲਈ ਵੱਡੇ ਪੱਧਰ ਤੇ ਕਾਰਜ਼ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਸ ਖਿਤੇ ਵਿੱਚ ਧਰਮ ਪ੍ਰਚਾਰ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਦੇ ਮਕਸਦ ਨਾਲ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸ ਰਾਹੀਂ ਪ੍ਰਚਾਰਕ ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਸੇ ਤਰ੍ਹਾਂ ਸਹਿਯੋਗ ਕਰਨ ਦੀ ਅਪੀਲ ਕੀਤੀ।
ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੰਗਤਾਂ ਦੀ ਸਹੂਲਤ ਰਿਹਾਇਸ਼ ਅਤੇ ਕੀਤੇ ਜਾ ਰਹੇ ਹੋ ਕਾਰਜਾਂ ਦਾ ਲਿਆ ਜਾਇਜ਼ਾ ਵੀ ਲਿਆ।
ਇਸ ਮੌਕੇ ਸਥਾਨਕ ਸਿੱਖ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲੇ ਨਾਲ ਪੂਰੇ ਸਮਾਜ ਨੂੰ ਵੱਡਾ ਮਾਨ ਮਿਲਦਾ ਹੈ।
ਸਮਾਗਮ ਸਮੇਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
ਸਮਾਗਮ ਦੌਰਾਨ ਰਾਗੀ ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ, ਆਪਸੀ ਸਾਂਝ, ਸੇਵਾ, ਸਿਮਰਨ ਅਤੇ ਮਨੁੱਖੀ ਏਕਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸ. ਹਰਪਾਲ ਸਿੰਘ ਭਾਟੀਆ ਪ੍ਰਧਾਨ ਕੇਂਦਰੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਇੰਦੌਰ ਮੱਧ ਪ੍ਰਦੇਸ਼ ਛੱਤੀਗੜ, ਸ. ਚਰਨਜੀਤ ਸਿੰਘ ਕਾਲਰਾ, ਗ੍ਰੰਥੀ ਸਿੰਘ ਗਿਆਨੀ ਸੁਰਜੀਤ ਸਿੰਘ, ਬਾਬਾ ਤਰਲੋਚਨ ਸਿੰਘ, ਸ. ਇਕਬਾਲ ਸਿੰਘ ਗਾਂਧੀ, ਸ. ਮਨਜੀਤ ਸਿੰਘ ਡੰਗ, ਐਸਐਸ ਨਾਰੰਗ,
ਬੀਬੀ ਅਲਕਾ ਅਰੋੜਾ, ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸ. ਸੁਰਜੀਤ ਸਿੰਘ ਡੰਗ, ਸ. ਰਾਜਵਿੰਦਰ ਸਿੰਘ ਠੁਕਰਾਲ, ਡਾ. ਬਲਬੀਰ ਸਿੰਘ ਮੱਕੜ, ਬੀਬੀ ਸਤਨਾਮ ਕੌਰ, ਸ. ਸਤਨਾਮ ਸਿੰਘ ਗਾਂਧੀ ਸਮੇਤ ਵੱਡੀ ਗਿਣਤੀ ਵਿਚ ਇੰਦੌਰ ਅਤੇ ਉਜੈਨ ਦੀਆਂ ਸੰਗਤਾਂ ਹਾਜ਼ਰ ਸਨ।