ਪੰਜਾਬ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | October 13, 2026 07:33 PM

ਕਪੂਰਥਲਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਆਪਣੀ ਅਸਫ਼ਲਤਾ ਬਾਰੇ ਸਪੱਸ਼ਟ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਆਪਣੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ। ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਗੁਜਰਾਤ ਅਤੇ ਦੇਸ਼ ਦੇ ਹੋਰ ਹਿੱਸਿਆਂ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਿਵੇਂ ਜਾਰੀ ਰਹੀ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਨਸ਼ਾ ਤਸਕਰੀ ਦੀ ਸਮੱਸਿਆ ਕੌਮੀ ਹੈ ਅਤੇ ਇਸ ਮੁੱਦੇ ਉੱਤੇ ਸਿਆਸੀ ਪ੍ਰਚਾਰ ਰਾਹੀਂ ਪੰਜਾਬ ਦੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫ਼ਲ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।”

Have something to say? Post your comment

 
 
 
 

ਪੰਜਾਬ

ਆਪ ਦੇ ਰਾਜ ਵਿਚ ਨਸ਼ਿਆਂ ਦਾ ਪਸਾਰ ਮਹਾਂਮਾਰੀ ਦਾ ਰੂਪ ਲੈ ਗਿਆ- ਹਰਸਿਮਰਤ ਕੌਰ ਬਾਦਲ

ਪੰਜਾਬ ਸਰਕਾਰ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਅਸਫਲ: ਅਜੇਪਾਲ ਸਿੰਘ ਬਰਾੜ

‘ਆਪ’ ਸਰਕਾਰ ਕਿਸਾਨਾਂ ਦੇ ਬਕਾਇਆ ਮਸਲੇ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ: ਹਰਪਾਲ ਸਿੰਘ ਚੀਮਾ

ਐੱਸਆਈਆਰ ਤੋਂ ਸੰਤੁਸ਼ਟ ਨਹੀਂ ਪਰਗਟ ਸਿੰਘ, ਪੰਜਾਬ ਵਿੱਚ 13 ਲੱਖ ਤੋਂ ਵੱਧ ਵੋਟਾਂ ਕੱਟੇ ਜਾਣ ’ਤੇ ਜਤਾਈ ਨਾਰਾਜ਼ਗੀ

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ-ਕੀਤੀ ਸਖ਼ਤ ਕਾਰਵਾਈ ਦੀ ਮੰਗ

ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਨੇ ਪੰਜਾਬ ਵਿੱਚ ਹੰਗਾਮਾ - ਮਾਂ ਦਾ ਦੋਸ਼, ਪੰਜਾਬ ਸਰਕਾਰ ਨੇ ਸਭ ਕੁਝ ਬਰਬਾਦ ਕਰ ਦਿੱਤਾ

ਚਾਰ ਸਾਲਾਂ ਦੀ ਮਿਹਨਤ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਬਣਾ ਦਿੱਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਗੁਰਮਤਿ ਸਮਾਗਮ

ਗੁਰਦੁਆਰਾ ਬੰਗਲਾ ਸਾਹਿਬ ਨੂੰ ਸਿਆਸੀ ਟਕਰਾਅ ਤੋਂ ਦੂਰ ਰੱਖਿਆ ਜਾਵੇ: ਅਜੇਪਾਲ ਸਿੰਘ ਬਰਾੜ