ਪੰਜਾਬ

ਆਪ ਦੇ ਰਾਜ ਵਿਚ ਨਸ਼ਿਆਂ ਦਾ ਪਸਾਰ ਮਹਾਂਮਾਰੀ ਦਾ ਰੂਪ ਲੈ ਗਿਆ- ਹਰਸਿਮਰਤ ਕੌਰ ਬਾਦਲ

ਕੌਮੀ ਮਾਰਗ ਬਿਊਰੋ | October 13, 2026 07:42 PM

ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਅਸਤੀਫਾ ਮੰਗਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੇ ਰਾਜ ਵਿਚ ਨਸ਼ਾ ਮਾਫੀਆ ਇੰਨਾ ਦਲੇਰ ਹੋ ਗਿਆ ਹੈ ਕਿ ਹੁਣ ਦਿਨ ਦਿਹਾੜੇ ਨਸ਼ਾ ਵਿਰੋਧੀ ਕਾਰਕੁੰਨਾਂ ਦਾ ਕਤਲ ਕਰਨ ਲੱਗ ਪਿਆ ਹੈ।

ਇਥੇ ਗਿੱਲ ਹਲਕੇ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਨਾਲ ਮਿਲ ਕੇ ਡੇਹਲੋਂ ਵਿਖੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਜਿਸ ਤਰੀਕੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤਾ ਗਿਆ, ਉਸ ਤੋਂ ਸਾਬਤ ਹੁੰਦਾ ਹੈ ਕਿ ਨਸ਼ਾ ਮਾਫੀਆ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਉਹਨਾਂ ਕਿਹਾ ਕਿ ਜਦੋਂ ਸਰਕਾਰ ਨਸ਼ਾ ਤਸਕਰੀ ਖਿਲਾਫ ਆਵਾਜ਼ ਚੁੱਕਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਲੱਗ ਜਾਵੇ ਤਾਂ ਅਜਿਹਾ ਹੋਣਾ ਸੁਭਾਵਕ ਹੈ ਤੇ ਮੋਹਣਜੀਤ ਸਿੰਘ ਸ਼ੇਰੋਂ ਤੇ ਗੁਲਜ਼ਾਰ ਦੇ ਕੇਸ ਵਿਚ ਵੀ ਇਹੋ ਕੁਝ ਵੇਖਣ ਨੂੰ ਮਿਲਿਆ।

ਉਹਨਾਂ ਨੇ ਇਹ ਵੀ ਦੱਸਿਆ ਕਿ ਪਿਛਲੇ ਪੰਜ ਮਹੀਨਿਆਂ ਵਿਚ ਕਿਵੇਂ ਪੰਜ ਏ ਐਸ ਆਈ ਕਤਲ ਹੋ ਚੁੱਕੇ ਹਨ ਜਦੋਂ ਕਿ ਨਸ਼ਾ ਤਸਕਰਾਂ ਨੂੰ ਪੁਲਿਸ ਤੁਰੰਤ ਰਿਹਾਅ ਕਰ ਦਿੰਦੀ ਹੈ ਤੇ ਉਹਨਾਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲਿਆਂ ’ਤੇ ਪਰਚੇ ਹੋ ਰਹੇ ਹਨ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਫਰਜ਼ ਬਣਦਾ ਹੈ ਕਿ ਉਹ ਨਸ਼ਾ ਤਸਕਰੀ ਖ਼ਤਮ ਕਰੇ ਅਤੇ ਉਹਨਾਂ ਵਾਅਦਾ ਵੀ ਕੀਤਾ ਸੀ ਕਿ ਆਪ ਸਰਕਾਰ ਬਣਨ ਦੇ ਚਾਰ ਮਹੀਨਿਆਂ ਵਿਚ ਹੀ ਨਸ਼ਾ ਖ਼ਤਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਨਸ਼ਾ ਖ਼ਤਮ ਕਰਨਾ ਤਾਂ ਦੂਰ ਦੀ ਗੱਲ ਹੈ ਆਮ ਆਦਮੀ ਪਾਰਟੀ (ਆਪ) ਦੇ ਰਾਜ ਵਿਚ ਇਸਨੇ ਮਹਾਂਮਾਰੀ ਦਾ ਰੂਪ ਲੈ ਲਿਆ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਝੋਟਾ ਦੇ ਕਤਲ ਤੇ ਹੋਰ ਘਟਨਾਵਾਂ ਨੇ ਸਾਬਤ ਕੀਤਾ ਹੈ ਕਿ ਆਪ ਦੇ ਆਗੂ ਨਸ਼ਾ ਮਾਫੀਆ ਦੀ ਪੁਸ਼ਤਪਨਾਹੀ ਕਰ ਰੇ ਹਨ ਜਿਸ ਬਦਲੇ ਉਹਨਾਂ ਤੋਂ ਮਹੀਨੇ ਲੈ ਰਹੇ ਹਨ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਵਪਾਰ ਦਾ ਖਮਿਆਜ਼ਾ ਮਾਵਾਂ ਤੇ ਧੀਆਂ ਭੁਗਤ ਰਹੀਆਂ ਹਨ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਇਹਨਾਂ ਅਪਰਾਧੀਆਂ ਨੂੰ ਮਨੁੱਖਤਾ ਖਿਲਾਫ ਅਪਰਾਧ ਲਈ ਜਵਾਬਦੇਹ ਠਹਿਰਾਇਆ ਜਾਵੇ। ਉਹਨਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਮਾਈ ਭਾਗੋ ਦੀ ਫੌਜ ਦੇ ਫਾਰਮ ਭਰਨ ਜੋ ਕਿ ਅਕਾਲੀ ਦਲ ਨੇ ਖੜ੍ਹੀ ਕੀਤੀ ਹੈ।

ਉਹਨਾਂ ਕਿਹਾ ਕਿ ਅਸੀਂ ਨਸ਼ਿਆਂ ਖਿਲਾਫ ਲੋਕ ਲਹਿਰ ਸ਼ੁਰੂ ਕੀਤੀ ਹੈ ਤੇ ਪੰਜਾਬ ਦੀਆਂ ਔਰਤਾਂ ਇਸ ਲਹਿਰ ਦੀ ਅਗਵਾਈ ਕਰ ਰਹੀਆਂ ਹਨ। ਉਹਨਾਂ ਨੂੰ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਚਲ ਰਹੇ ਨਸ਼ਿਆਂ ਦੇ ਧੰਦੇ ਤੇ ਇਸਨੂੰ ਚਲਾਉਣ ਵਾਲਿਆਂ ਤੇ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਦੇ ਵੇਰਵੇ ਇਕੱਠੇ ਕਰਨ। 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਡਾਟਾ ਨਸ਼ਿਆਂ ਨੂੰ ਹਮੇਸ਼ਾ ਹਮੇਸ਼ਾ ਲਈ ਖ਼ਤਮ ਕਰਨ ਵਾਸਤੇ ਵਰਤਿਆ ਜਾਵੇਗਾ।

ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਇਕ ਮਹਿਲਾ ਡੀ ਜੀ ਪੀ ਦੀ ਅਗਵਾਈ ਹੇਠ ਟਾਸਕ ਫੋਰਸ ਗਠਿਤ ਕਰੇਗੀ ਜੋ ਮਾਈ ਭਾਗੋ ਦੀ ਫੌਜ ਵੱਲੋਂ ਇਕੱਤਰ ਕੀਤੇ ਸਾਰੇ ਡਾਟੇ ਦੀ ਜਾਂਚ ਕਰੇਗੀ ਅਤੇ ਸਾਰੇ ਨਸ਼ਾ ਤਸਕਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਨਸ਼ੇ ਛੱਡਣ ਵਾਲਿਆਂ ਵਾਸਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ, ਉਹਨਾਂ ਨੂੰ ਹੁਨਰ ਸਿੱਖਲਾਈ ਦੇ ਕੇ ਕਰਜ਼ੇ ਦੇ ਕੇ ਉਦਮ ਸ਼ੁਰੂ ਕਰਵਾਏ ਜਾਣਗੇ।

ਸਰਦਾਰਨੀ ਬਾਦਲ ਨੇ ਇਹ ਗੱਲ ਵੀ ਕੀਤੀ ਕਿ ਕਿਵੇਂ ਆਪ ਸਰਕਾਰ ਭਗਵੰਤ ਮਾਨ ਦੇ ’ਈਮਾਨਦਾਰ ਮੁੱਖ ਮੰਤਰੀ’ ਦੇ ਬੋਰਡ ਲਗਾ ਕੇ ਸਸਤੀ ਇਸ਼ਤਿਹਾਰਬਾਜ਼ੀ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚਮੁੱਚ ਈਮਾਨਦਾਰ ਹੁੰਦੇ ਤਾਂ ਫਿਰ ਈ ਡੀ ਨੇ ਗਮਾਡਾ ਵਿਚ 10 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਨਹੀਂ ਕਰਨਾ ਸੀ ਜਾਂ ਫਿਰ ਉਹਨਾਂ ਦੇ ਦਫਤਰ ਵਿਚ ਤਾਇਨਾਤੀਆਂ ਤੇ ਤਬਾਦਲਿਆਂ ਵਿਚ ‌ਭ੍ਰਿਸ਼ਟਾਚਾਰ ਬੇਨਕਾਬ ਨਹੀਂ ਕਰਨਾ ਸੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਨੇ ਜ਼ਬਰ ਜਨਾਹ ਦੇ ਮੁਲਜ਼ਮਾਂ ਨੂੰ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਲਈ 5 ਕਰੋੜ ਰੁਪਏ ਵਿਚ ਸੌਦੇਬਾਜ਼ੀ ਕੀਤੀ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਅਸਫਲ: ਅਜੇਪਾਲ ਸਿੰਘ ਬਰਾੜ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਮਾਨ

‘ਆਪ’ ਸਰਕਾਰ ਕਿਸਾਨਾਂ ਦੇ ਬਕਾਇਆ ਮਸਲੇ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ: ਹਰਪਾਲ ਸਿੰਘ ਚੀਮਾ

ਐੱਸਆਈਆਰ ਤੋਂ ਸੰਤੁਸ਼ਟ ਨਹੀਂ ਪਰਗਟ ਸਿੰਘ, ਪੰਜਾਬ ਵਿੱਚ 13 ਲੱਖ ਤੋਂ ਵੱਧ ਵੋਟਾਂ ਕੱਟੇ ਜਾਣ ’ਤੇ ਜਤਾਈ ਨਾਰਾਜ਼ਗੀ

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ-ਕੀਤੀ ਸਖ਼ਤ ਕਾਰਵਾਈ ਦੀ ਮੰਗ

ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਨੇ ਪੰਜਾਬ ਵਿੱਚ ਹੰਗਾਮਾ - ਮਾਂ ਦਾ ਦੋਸ਼, ਪੰਜਾਬ ਸਰਕਾਰ ਨੇ ਸਭ ਕੁਝ ਬਰਬਾਦ ਕਰ ਦਿੱਤਾ

ਚਾਰ ਸਾਲਾਂ ਦੀ ਮਿਹਨਤ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਬਣਾ ਦਿੱਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਗੁਰਮਤਿ ਸਮਾਗਮ

ਗੁਰਦੁਆਰਾ ਬੰਗਲਾ ਸਾਹਿਬ ਨੂੰ ਸਿਆਸੀ ਟਕਰਾਅ ਤੋਂ ਦੂਰ ਰੱਖਿਆ ਜਾਵੇ: ਅਜੇਪਾਲ ਸਿੰਘ ਬਰਾੜ