ਪੰਜਾਬ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 13, 2026 09:26 PM


ਅੰਮ੍ਰਿਤਸਰ-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਸ. ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਹ ਘਟਨਾ ਸਮਾਜ ਅੰਦਰ ਨਸ਼ਿਆਂ ਦੇ ਵਧ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਪੰਜਾਬ ਗੁਰੂਵਾਂ ਦੀ ਧਰਤੀ ਹੈ, ਜਿਥੇ ਗੁਰੂ ਸਾਹਿਬਾਨ ਨੇ ਨਸਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਤੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨੂੰ ਸ਼ਰੇਆਮ ਮਾਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਸ. ਪਰਵਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕਰੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਠੋਸ ਕਦਮ ਚੁੱਕੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਦਿਨੋਂ ਦਿਨ ਪੰਜਾਬ ਦੀ ਵਿਗੜ ਰਹੀ ਕਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਇਸ ਲਈ ਯਤਨਸ਼ੀਲ ਹੋਵੇ। ਐਡਵੋਕੇਟ ਧਾਮੀ ਨੇ ਇਸ ਦੁੱਖ ਦੀ ਘੜੀ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖੁ ਅਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 
 
 
 

ਪੰਜਾਬ

ਪਰਵਿੰਦਰ ਸਿੰਘ ਨੂੰ ਲੱਗੀ ਗੋਲੀ ਹਰ ਉਸ ਪੰਜਾਬੀ ਨੂੰ ਲੱਗੀ, ਜੋ ਪੰਜਾਬ ’ਚ ਨਸ਼ੇ ਦਾ ਵਿਰੋਧ ਕਰਦਾ- ਜਥੇਦਾਰ

ਪੰਜਾਬ ਵਿੱਚ 2.1 ਕਰੋੜ ਵੋਟਰ ਦੇ ਨਾਲ ਫਾਈਨਲ ਵੋਟਰ ਲਿਸਟ ਜਾਰੀ - ਸੀਈਓ ਅਨਿੰਦਿਤਾ

ਖਾਲਸਾ ਕਾਲਜ ਲਾਅ ਵਿਖੇ ਨੌਂ ਸਿਵਲ ਮੂਟ ਕੋਰਟਾਂ ਆਯੋਜਿਤ

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ:  ਡੀਆਈਜੀ ਮਾਨਸਾ

ਆਪ ਦੇ ਰਾਜ ਵਿਚ ਨਸ਼ਿਆਂ ਦਾ ਪਸਾਰ ਮਹਾਂਮਾਰੀ ਦਾ ਰੂਪ ਲੈ ਗਿਆ- ਹਰਸਿਮਰਤ ਕੌਰ ਬਾਦਲ

ਪੰਜਾਬ ਸਰਕਾਰ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਅਸਫਲ: ਅਜੇਪਾਲ ਸਿੰਘ ਬਰਾੜ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਮਾਨ

‘ਆਪ’ ਸਰਕਾਰ ਕਿਸਾਨਾਂ ਦੇ ਬਕਾਇਆ ਮਸਲੇ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ: ਹਰਪਾਲ ਸਿੰਘ ਚੀਮਾ

ਐੱਸਆਈਆਰ ਤੋਂ ਸੰਤੁਸ਼ਟ ਨਹੀਂ ਪਰਗਟ ਸਿੰਘ, ਪੰਜਾਬ ਵਿੱਚ 13 ਲੱਖ ਤੋਂ ਵੱਧ ਵੋਟਾਂ ਕੱਟੇ ਜਾਣ ’ਤੇ ਜਤਾਈ ਨਾਰਾਜ਼ਗੀ