ਟ੍ਰਾਈਸਿਟੀ

ਸਿੱਖ ਔਰਤਾਂ ਲਈ ਹੈਲਮਟ ਲਾਜ਼ਮੀ ਬਣਾਉਣ ਵਾਲਾ ਨੋਟੀਫਿਕੇਸ਼ਨ ਯੂਟੀ ਪ੍ਰਸਾਸ਼ਕ ਵਾਪਸ ਲੈਣ-ਅਕਾਲੀ ਦਲ

August 09, 2018 07:49 PM


ਚੰਡੀਗੜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਨੇ ਅੱਜ ਸੰਘੀ ਖੇਤਰ ਦੇ ਪ੍ਰਸਾਸ਼ਕ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਔਰਤਾਂ ਲਈ ਹੈਲਮਟ ਪਾਉਣਾ ਲਾਜ਼ਮੀ ਬਣਾਉਣ ਵਾਲੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਲੈਣ।
ਅੱਜ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਪਰਵੀਨ ਬਾਂਸਲ ਦੀ ਅਗਵਾਈ ਵਿਚ ਗਏ ਅਕਾਲੀ-ਭਾਜਪਾ ਦੇ ਇੱਕ ਸਾਂਝੇ ਵਫ਼ਦ ਨੇ ਯੂਟੀ ਪ੍ਰਸਾਸ਼ਕ ਨੂੰ ਜਾਣੂ ਕਰਵਾਇਆ ਕਿ ਸੁਪਰੀਮ ਕੋਰਟ ਵੱਲੋਂ ਵੀ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦਿੱਤੀ ਗਈ ਹੈ। ਇਸ ਮੁੱਦੇ ਉੱਤੇ ਚੰਡੀਗੜ• ਪ੍ਰਸਾਸ਼ਨ ਵੱਲੋਂ 2004 ਵਿਚ ਪਾਈ ਇੱਕ ਸਿਵਲ ਅਪੀਲ ਉੱਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਦਿੱਤਾ ਸੀ। ਵਫ਼ਦ ਨੇ ਦੱਸਿਆ ਕਿ ਉੱਚ ਅਦਾਲਤ ਨੇ ਫੈਸਲਾ ਦਿੱਤਾ ਸੀ ਕਿ ਮੋਟਰ ਵਹੀਕਲਜ਼ (ਪ੍ਰਟੈਕਟਿਵ ਹੈੱਡਗੀਅਰਜ਼) ਰੂਲਜ਼, 1980 ਦਾ ਕਲਾਜ਼ 3 ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦਿੰਦਾ ਹੈ।  ਪ੍ਰਸਾਸ਼ਨ ਨੇ ਨਿਯਮਾਂ ਵਿਚ 'ਜਾਂ ਇੱਕ ਔਰਤ' ਫਿਕਰੇ ਦੀ ਥਾਂ 'ਦਸਤਾਰ ਸਜਾਉਣ ਵਾਲਾ ਇੱਕ ਸਿੱਖ ਵਿਅਕਤੀ (ਸਣੇ ਔਰਤਾਂ)' ਇਸਤੇਮਾਲ ਕਰਕੇ ਸਿੱਖ ਔਰਤਾਂ ਦੀ ਪਰਿਭਾਸ਼ਾ ਬਦਲ ਦਿੱਤੀ ਹੈ। ਵਫ਼ਦ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਤਹਿਤ ਸਿੱਖ ਔਰਤਾਂ ਲਈ ਦਸਤਾਰ ਸਜਾਉਣਾ ਲਾਜ਼ਮੀ ਨਹੀਂ ਹੈ ਅਤੇ ਜ਼ਿਆਦਾਤਰ ਸਿੱਖ ਔਰਤਾਂ ਆਪਣੇ ਸਿਰ ਦੁਪੱਟੇ ਨਾਲ ਕੱਜਦੀਆਂ ਹਨ।
ਵਫ਼ਦ ਨੇ ਕਿਹਾ ਕਿ ਇਸ ਕਾਰਵਾਈ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ਅਤੇ ਚੰਡੀਗੜ• ਪ੍ਰਸਾਸ਼ਨ ਵੱਲੋਂ ਸਿੱਖ ਔਰਤਾਂ ਦੀ ਪਰਿਭਾਸ਼ਾ ਬਦਲਣ ਦੇ ਫੈਸਲੇ ਦੀ ਸਿੱਖਾਂ ਦੀ ਸਰਬ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਾਰੀਆਂ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਆਲੋਚਨਾ ਕੀਤੀ ਗਈ ਹੈ।
ਇਸ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਯੂਟੀ ਪ੍ਰਸਾਸ਼ਕ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਚੰਡੀਗੜ• ਪ੍ਰਸਾਸ਼ਨ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕੀਤੀ ਕਿ ਸਿੱਖ ਔਰਤਾਂ ਲਈ ਦੋ-ਪਹੀਆ ਵਾਹਨ ਦੀ ਸਵਾਰੀ ਕਰਦਿਆਂ ਹੈਲਮਟ ਪਾਉਣਾ ਲਾਜ਼ਮੀ ਬਣਾਉਣ ਵਾਲੇ ਵਿਵਾਦਗ੍ਰਸਤ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਿਆ ਜਾਵੇ।
ਵਫ਼ਦ ਦੇ ਮੈਂਬਰਾਂ ਵਿਚ ਐਸਜੀਪੀਸੀ ਪ੍ਰਧਾਨ ਸਰਦਾਰ ਗੋਬਿੰਦ ਸਿੰਘ ਲੌਂਗੋਵਾਲ, ਸਰਦਾਰ ਚਰਨਜੀਤ ਸਿੰਘ ਅਟਵਾਲ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਜਨਮੇਜਾ ਸਿੰਘ ਸੇਂਖੋ, ਡਾਕਟਰ ਦਲਜੀਤ ਸਿੰਘ ਚੀਮਾ, ਬੀਬੀ ਜੰਗੀਰ ਕੌਰ,

Have something to say? Post your comment

 
 
 
 

ਟ੍ਰਾਈਸਿਟੀ

ਪ੍ਰਸ਼ਾਸਨ ਦੀ ਪੱਤਰਕਾਰ ਮਾਨਤਾ ਕਮੇਟੀ ਦਾ ਵਫ਼ਦ ਵੀਪੀ ਸਿੰਘ ਬਦਨੌਰ ਨੂੰ ਮਿਲਿਆ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ

ਅਪਰਾਧਾਂ ਦੇ ਅੰਕੜੇ ਸਾਂਝੇ ਕਰਨ ਲਈ ਪੰਚਕੂਲਾ 'ਚ ਬਣੇਗਾ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ

ਬਾਂਸਲ, ਕਿਰਨ ਤੇ ਧਵਨ ਨੇ ਚੰਡੀਗੜ੍ਹ ਵਿਚ ਪੰਜਾਬੀ ਨੂੰ ਸਿਰਮੌਰ ਭਾਸ਼ਾ ਬਣਾਉਣ ਦਾ ਕੀਤਾ ਵਾਅਦਾ

ਨਾਨਕਸ਼ਾਹੀ ਨਵੇਂ ਸਾਲ ਨੂੰ ਸਮਰਪਿਤ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ 14 ਮਾਰਚ ਨੂੰ : ਭਾਈ ਜਤਿੰਦਰਪਾਲ ਸਿੰਘ

ਫੇਜ 3ਬੀ 2 ਮਾਰਕੀਟ ਵਿੱਚ ਸ਼ਾਮ ਨੂੰ ਸ਼ਰਾਬੀ ਨੌਜਵਾਨਾਂ ਵੱਲੋਂ ਮਚਾਇਆ ਜਾਂਦਾ ਹੁੜਦੰਗ : ਜੇ ਪੀ ਸਿੰਘ

ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦਿਤੀ ਜਾਵੇ : ਜੇ ਪੀ ਸਿੰਘ

ਯੂਪੀ ਦੇ ਵਿੱਤ ਮੰਤਰੀ ਨੇ ਕੁੰਭ ਮੇਲਾ 2019 ਦੇ ਲਈ ਟ੍ਰਾਈਸਿਟੀ ਨਿਵਾਸੀਆਂ ਨੂੰ ਸੱਦਾ ਦਿੱਤਾ

ਸੁਖਬੀਰ ਬਾਦਲ ਵੱਲੋਂ ਚੰਡੀਗਡ਼ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ।