ਪੰਜਾਬ

ਮਿਸਲ ਸਤਲੁਜ ਪਾਰਟੀ ਵੱਲੋਂ ਸਮੂਹ ਪੰਜਾਬੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ

ਕੌਮੀ ਮਾਰਗ ਬਿਊਰੋ | October 14, 2026 07:33 PM

ਮੋਹਾਲੀ -ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਸਮੂਹ ਪੰਜਾਬੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਬੰਦ ਨੂੰ ਸਫ਼ਲ ਬਣਾਉਣ ਲਈ ਸਰਗਰਮ ਯੋਗਦਾਨ ਪਾਇਆ ਜਾਵੇਗਾ।

ਸਰਦਾਰ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਅਤੇ ਗ਼ੈਰ-ਕਾਨੂੰਨੀ ਸਰਗਰਮੀਆਂ ਵੱਧ ਰਹੀਆਂ ਹਨ, ਜਦਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀਆਂ ਜਾਨਾਂ ਹੀ ਸੁਰੱਖਿਅਤ ਨਹੀਂ ਹਨ ਤਾਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਦਾਅਵਿਆਂ ਦਾ ਕੀ ਅਰਥ ਰਹਿ ਜਾਂਦਾ ਹੈ?

ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਰਾਜ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਅਸਫਲ ਸਾਬਤ ਹੋ ਰਿਹਾ ਹੈ ਅਤੇ ਨਸ਼ਾ ਤਸਕਰਾਂ ਦੇ ਵਧਦੇ ਹੌਸਲੇ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਨੂੰ ਸਿਰਫ਼ ਬਿਆਨਾਂ ਦੀ ਬਜਾਏ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈ ਕਰਨੀ ਚਾਹੀਦੀ ਹੈ।

ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸਰਦਾਰ ਬਰਾੜ ਨੇ ਦੋਸ਼ ਲਾਇਆ ਕਿ ਸੂਬੇ ਦੇ ਸਰਮਾਏ ਦੀ ਵਰਤੋਂ ਲੋਕ ਭਲਾਈ ਦੀ ਬਜਾਏ ਸਿਆਸੀ ਹਿੱਤਾਂ ਲਈ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦਿੱਲੀ ਦੀ ਲੀਡਰਸ਼ਿਪ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੇ ਪ੍ਰਸ਼ਾਸਨ ਦੀ ਲੋੜ ਹੈ ਜੋ ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ।

ਪਟਿਆਲਾ ਦਿਹਾਤੀ ਤੋਂ ਪਾਰਟੀ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਾਹਲ ਨੇ ਮੰਗ ਕੀਤੀ ਕਿ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ।

ਸਰਦਾਰ ਬਰਾੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਨਸ਼ਿਆਂ ਦੇ ਖ਼ਾਤਮੇ, ਲੋਕਾਂ ਦੀ ਸੁਰੱਖਿਆ ਅਤੇ ਇਨਸਾਫ਼ ਦੀ ਮੰਗ ਨੂੰ ਬੁਲੰਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਮਿਸ ਸਤਲੁਜ ਪਾਰਟੀ ਦੇ ਆਗੂ ਅਤੇ ਵਰਕਰ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਬੰਦ ਲਈ ਤਿਆਰੀਆਂ ਕਰ ਰਹੇ ਹਨ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਬੰਦ ਦੇ ਸੱਦੇ ਕਾਰਨ 15 ਅਕਤੂਬਰ ਨੂੰ ਪੇਸ਼ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਹੁਣ16 ਅਕਤੂਬਰ ਨੂੰ ਪੇਸ਼ ਹੋਣ- ਸ਼੍ਰੀ ਅਕਾਲ ਤਖਤ ਸਾਹਿਬ

ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਵੱਡੀ ਸਫਲਤਾ: ਰਾਜਸਥਾਨ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸਿਕ ਸਿਹਤ ਅਤੇ ਨਸ਼ਿਆਂ ਦੇ ਸੇਵਨ ਸਬੰਧੀ ਪੈਨਲ ਚਰਚਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਦੀ ਵਿਆਪਕ ਪਹੁੰਚ ਨੂੰ ਉਜਾਗਰ ਕੀਤਾ

ਪਰਵਿੰਦਰ ਸਿੰਘ ਨੂੰ ਲੱਗੀ ਗੋਲੀ ਹਰ ਉਸ ਪੰਜਾਬੀ ਨੂੰ ਲੱਗੀ, ਜੋ ਪੰਜਾਬ ’ਚ ਨਸ਼ੇ ਦਾ ਵਿਰੋਧ ਕਰਦਾ- ਜਥੇਦਾਰ

ਪੰਜਾਬ ਵਿੱਚ 2.1 ਕਰੋੜ ਵੋਟਰ ਦੇ ਨਾਲ ਫਾਈਨਲ ਵੋਟਰ ਲਿਸਟ ਜਾਰੀ - ਸੀਈਓ ਅਨਿੰਦਿਤਾ

ਖਾਲਸਾ ਕਾਲਜ ਲਾਅ ਵਿਖੇ ਨੌਂ ਸਿਵਲ ਮੂਟ ਕੋਰਟਾਂ ਆਯੋਜਿਤ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਐਡਵੋਕੇਟ ਧਾਮੀ