ਪੰਜਾਬ

ਪੰਜਾਬ ਬੰਦ ਦੇ ਸੱਦੇ ਕਾਰਨ 15 ਅਕਤੂਬਰ ਨੂੰ ਪੇਸ਼ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਹੁਣ16 ਅਕਤੂਬਰ ਨੂੰ ਪੇਸ਼ ਹੋਣ- ਸ਼੍ਰੀ ਅਕਾਲ ਤਖਤ ਸਾਹਿਬ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 14, 2026 07:42 PM

ਸ੍ਰੀ ਅੰਮ੍ਰਿਤਸਰ- ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। ਬੀਤੇ ਕੱਲ੍ਹ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਮਾਨਸਾ ਦੇ ਸ. ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ 15 ਅਕਤੂਬਰ 2026 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਸਵੇਰੇ 11.00 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ। 
ਸਕੱਤਰੇਤ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ 15 ਅਕਤੂਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ, ਜਿਸ ਤਹਿਤ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਸੱਦਿਆ ਗਿਆ ਸੀ ਪਰੰਤੂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਇਹ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਅਗਲੀ ਤਾਰੀਖ ਸਬੰਧਤ ਧਿਰਾਂ ਨੂੰ ਦੱਸੀ ਜਾਵੇਗੀ।

 

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਿਸਲ ਸਤਲੁਜ ਪਾਰਟੀ ਵੱਲੋਂ ਸਮੂਹ ਪੰਜਾਬੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ

ਪੰਜਾਬ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਵੱਡੀ ਸਫਲਤਾ: ਰਾਜਸਥਾਨ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸਿਕ ਸਿਹਤ ਅਤੇ ਨਸ਼ਿਆਂ ਦੇ ਸੇਵਨ ਸਬੰਧੀ ਪੈਨਲ ਚਰਚਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਦੀ ਵਿਆਪਕ ਪਹੁੰਚ ਨੂੰ ਉਜਾਗਰ ਕੀਤਾ

ਪਰਵਿੰਦਰ ਸਿੰਘ ਨੂੰ ਲੱਗੀ ਗੋਲੀ ਹਰ ਉਸ ਪੰਜਾਬੀ ਨੂੰ ਲੱਗੀ, ਜੋ ਪੰਜਾਬ ’ਚ ਨਸ਼ੇ ਦਾ ਵਿਰੋਧ ਕਰਦਾ- ਜਥੇਦਾਰ

ਪੰਜਾਬ ਵਿੱਚ 2.1 ਕਰੋੜ ਵੋਟਰ ਦੇ ਨਾਲ ਫਾਈਨਲ ਵੋਟਰ ਲਿਸਟ ਜਾਰੀ - ਸੀਈਓ ਅਨਿੰਦਿਤਾ

ਖਾਲਸਾ ਕਾਲਜ ਲਾਅ ਵਿਖੇ ਨੌਂ ਸਿਵਲ ਮੂਟ ਕੋਰਟਾਂ ਆਯੋਜਿਤ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਐਡਵੋਕੇਟ ਧਾਮੀ