ਪੰਜਾਬ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ: ਕੇਵਲ ਢਿੱਲੋਂ

ਕੌਮੀ ਮਾਰਗ ਬਿਊਰੋ | October 14, 2026 09:40 PM

ਚੰਡੀਗੜ੍ਹ- ਮਾਨਸਾ ਵਿੱਚ 13 ਅਕਤਬੂਰ ਨੂੰ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਤੇ ਪਰਿਵਾਰ ਦੀ ਅਗਵਾਈ ਹੇਠ ਬਣੀ ਕਿਸਾਨ-ਮਜ਼ਦੂਰ ਯੂਨੀਅਨਾਂ, ਸਮਾਜਿਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੀ ਜੁਆਇੰਟ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ 15 ਅਕਤਬੂਰ ਦੇ ਪੰਜਾਬ ਬੰਦ ਦੇ ਸੱਦੇ ਦਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੂਰਨ ਸਮਰਥਨ ਦਾ ਐਲਾਨ ਕੀਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਅਤੇ ਚਿੰਤਾਜਨਕ ਘਟਨਾ ਹੈ। ਇਸ ਮਾਮਲੇ ਦੀ ਸੀਬੀਆਈ ਤੋਂ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਮੰਗ ਨੂੰ ਲੈਕੇ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਅਤੇ ਰਾਜਪਾਲ ਨੂੰ ਡੀਸੀਜ਼ ਦੇ ਰਾਹੀਂ ਮੰਗ ਪੱਤਰ ਭੇਜ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ। ਕੱਲ ਹੋਣ ਵਾਲੇ ਪੰਜਾਬ ਬੰਦ ਦੌਰਾਨ ਵੀ ਭਾਜਪਾ ਵਰਕਰ ਵੱਧ ਤੋਂ ਵੱਧ ਸ਼ਮੂਲੀਅਤ ਕਰਨਗੇ ਅਤੇ ਪਾਰਟੀ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨਾਂ ਖਿਲਾਫ਼ ਪਿਛਲੇ ਸਮੇਂ ਤੋਂ ਵਾਪਰ ਰਹੀਆਂ ਘਟਨਾਵਾਂ ਗੰਭੀਰ ਚਿੰਤਾਵਾਂ ਪੈਦਾ ਕਰਦੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।

Have something to say? Post your comment

 
 
 
 

ਪੰਜਾਬ

ਲੁਧਿਆਣਾ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਰਿਪੋਰਟਾਂ ਤੋਂ ਭੜਕੀ ਹਰਸਿਮਰਤ ਕੌਰ ਬਾਦਲ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਬੰਦ ਦਾ ਸੱਦਾ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਬੰਦ ਦੇ ਸੱਦੇ ਕਾਰਨ 15 ਅਕਤੂਬਰ ਨੂੰ ਪੇਸ਼ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਹੁਣ16 ਅਕਤੂਬਰ ਨੂੰ ਪੇਸ਼ ਹੋਣ- ਸ਼੍ਰੀ ਅਕਾਲ ਤਖਤ ਸਾਹਿਬ

ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਿਸਲ ਸਤਲੁਜ ਪਾਰਟੀ ਵੱਲੋਂ ਸਮੂਹ ਪੰਜਾਬੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ

ਪੰਜਾਬ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਵੱਡੀ ਸਫਲਤਾ: ਰਾਜਸਥਾਨ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ

ਮਾਨਸਿਕ ਸਿਹਤ ਅਤੇ ਨਸ਼ਿਆਂ ਦੇ ਸੇਵਨ ਸਬੰਧੀ ਪੈਨਲ ਚਰਚਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਦੀ ਵਿਆਪਕ ਪਹੁੰਚ ਨੂੰ ਉਜਾਗਰ ਕੀਤਾ

ਪਰਵਿੰਦਰ ਸਿੰਘ ਨੂੰ ਲੱਗੀ ਗੋਲੀ ਹਰ ਉਸ ਪੰਜਾਬੀ ਨੂੰ ਲੱਗੀ, ਜੋ ਪੰਜਾਬ ’ਚ ਨਸ਼ੇ ਦਾ ਵਿਰੋਧ ਕਰਦਾ- ਜਥੇਦਾਰ

ਪੰਜਾਬ ਵਿੱਚ 2.1 ਕਰੋੜ ਵੋਟਰ ਦੇ ਨਾਲ ਫਾਈਨਲ ਵੋਟਰ ਲਿਸਟ ਜਾਰੀ - ਸੀਈਓ ਅਨਿੰਦਿਤਾ