ਨੈਸ਼ਨਲ

ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਧੱਕਣ ਵਾਲੇ ਪੂਰੇ ਨੈੱਟਵਰਕ ਦਾ ਕੀਤਾ ਜਾਏ ਪਰਦਾਫਾਸ਼: ਰਤਿੰਦਰ ਸਿੰਘ ਇੰਦੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 15, 2026 07:09 PM

ਨਵੀਂ ਦਿੱਲੀ - ਭਾਈ ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਸਕਾਰ ਕਰਦਿਆਂ ਸਿਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੰਮ ਕਰ ਰਹੇ ਸਮੁੱਚੇ ਤੰਤਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੈਡੀਕਲ ਸਟੋਰ ਜਾਂ ਛੋਟੇ ਵਿਕਰੇਤਾ ਵੱਲੋਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਕੀਤੀ ਜਾਂਦੀ ਹੈ ਤਾਂ ਸਵਾਲ ਇਹ ਵੀ ਉੱਠਦਾ ਹੈ ਕਿ ਉਸ ਨੂੰ ਇਹ ਪਦਾਰਥ ਸਪਲਾਈ ਕੌਣ ਕਰਦਾ ਹੈ? ਡਿਸਟ੍ਰੀਬਿਊਟਰਾਂ ਅਤੇ ਸਟਾਕਿਸਟਾਂ ਤੱਕ ਮਾਲ ਕਿੱਥੋਂ ਪਹੁੰਚਦਾ ਹੈ ਅਤੇ ਇਸ ਪੂਰੇ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ? ਉਨ੍ਹਾਂ ਕਿਹਾ ਕਿ ਸਿਰਫ਼ ਛੋਟੇ ਮੋਹਰਿਆਂ ਵਿਰੁੱਧ ਕਾਰਵਾਈ ਕਰਕੇ ਨਸ਼ਿਆਂ ਦੀ ਸਮੱਸਿਆ ਖ਼ਤਮ ਨਹੀਂ ਹੋ ਸਕਦੀ। ਜਦੋਂ ਤੱਕ ਸਪਲਾਈ ਚੇਨ ਦੇ ਹਰ ਪੱਧਰ ਦੀ ਨਿਰਪੱਖ ਜਾਂਚ ਨਹੀਂ ਹੁੰਦੀ ਅਤੇ ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਜਾਂਦਾ, ਉਦੋਂ ਤੱਕ ਨਸ਼ਿਆਂ ਵਿਰੁੱਧ ਜੰਗ ਅਧੂਰੀ ਰਹੇਗੀ।
ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਕਿਸੇ ਵੀ ਗੈਰ-ਕਾਨੂੰਨੀ ਨੈੱਟਵਰਕ ਨੂੰ ਬੇਨਕਾਬ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਸੇ ਇੱਕ ਦੁਕਾਨ ’ਤੇ ਕਾਰਵਾਈ ਕਰਕੇ, ਕਿਸੇ ਦੀ ਦੁਕਾਨ ਢਾਹ ਕੇ ਜਾਂ ਕੁਝ ਵਿਅਕਤੀਆਂ ਨੂੰ ਜੇਲ੍ਹ ਭੇਜ ਕੇ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਪੂਰੀ ਹੋਈ ਮੰਨ ਲੈਂਦਾ ਹੈ ਤਾਂ ਵੱਡੇ ਸਪਲਾਇਰਾਂ ਅਤੇ ਕਥਿਤ ਸਰਗਨਿਆਂ ਦੀ ਜਾਂਚ ਕੌਣ ਕਰੇਗਾ? ਉਨ੍ਹਾਂ ਕਿਹਾ ਕਿ ਜੇਕਰ ਕਿਸੇ ਫਾਰਮਾਸਿਊਟੀਕਲ ਕੰਪਨੀ, ਡਿਸਟ੍ਰੀਬਿਊਟਰ, ਸਟਾਕਿਸਟ ਜਾਂ ਹੋਰ ਸੰਸਥਾ ਦੀ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਮੂਲੀਅਤ ਦੇ ਸਬੂਤ ਮਿਲਦੇ ਹਨ ਤਾਂ ਉਸ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਭਾਈ ਪਰਮਿੰਦਰ ਸਿੰਘ ਝੋਟਾ ਦੇ ਸੰਘਰਸ਼ ਨੂੰ ਕੁਝ ਦਿਨਾਂ ਦੀ ਸਿਆਸੀ ਬਿਆਨਬਾਜ਼ੀ ਜਾਂ ਇੱਕ-ਦੂਜੇ ’ਤੇ ਦੋਸ਼ ਲਗਾਉਣ ਤੱਕ ਸੀਮਤ ਕਰਨਾ ਉਨ੍ਹਾਂ ਦੇ ਮਿਸ਼ਨ ਨਾਲ ਇਨਸਾਫ਼ ਨਹੀਂ ਹੋਵੇਗਾ। ਨਸ਼ਿਆਂ ਦੇ ਕਾਰੋਬਾਰ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਤੱਥਾਂ, ਸਬੂਤਾਂ ਅਤੇ ਨਿਰਪੱਖ ਜਾਂਚ ਦੇ ਆਧਾਰ ’ਤੇ ਕਾਰਵਾਈ ਕਰਨੀ ਲਾਜ਼ਮੀ ਹੈ। ਓਨ੍ਹਾ ਗੁਰੂ ਸਾਹਿਬਾਨ ਦੀ ਬਾਣੀ ਦਾ ਹਵਾਲਾ ਦਿੰਦਿਆਂ ਕਿਹਾ, “ਅਕਲੀ ਸਾਹਿਬ ਸੇਵੀਐ ਅਕਲੀ ਪਾਈਐ ਮਾਨੁ॥” ਸਿੱਖ ਇਤਿਹਾਸ ਦੀਆਂ ਮਹਾਨ ਸ਼ਹਾਦਤਾਂ ਸਾਨੂੰ ਜ਼ੁਲਮ ਅਤੇ ਅਨਿਆਂ ਵਿਰੁੱਧ ਡਟਣ ਦੀ ਪ੍ਰੇਰਣਾ ਦਿੰਦੀਆਂ ਹਨ। ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਮਨੁੱਖਤਾ ਅਤੇ ਸੱਚ ਦੀ ਰਾਖੀ ਲਈ ਅਡੋਲ ਰਹਿਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਜਥੇਬੰਦੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦਾ ਫ਼ਰਜ਼ ਹੈ। ਭਾਈ ਪਰਮਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਦੀ ਪਛਾਣ ਹੋਵੇ, ਦੋਸ਼ੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ। ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਸਿਆਸੀ ਨਾਅਰਿਆਂ ਤੋਂ ਅੱਗੇ ਲਿਜਾ ਕੇ ਨਤੀਜਿਆਂ ਤੱਕ ਪਹੁੰਚਾਉਣਾ ਹੀ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ।

Have something to say? Post your comment

 
 
 
 

ਨੈਸ਼ਨਲ

ਗਿਆਨੇਸ਼ ਕੁਮਾਰ ਨੂੰ ਬਚਾਉਣ ਵਿੱਚ ਸਰਕਾਰ ਨੇ ਪੂਰਾ ਤੰਤਰ ਲਾਇਆ ਸੀ ਈ ਸੀ ਇੰਨੇ ਮਹੱਤਵਪੂਰਨ ਕਿਉਂ ?-ਅਭੀਜੀਤ ਦੀਪਕੈ

ਜੱਗੀ ਜੌਹਲ ਦੀ ਵਾਪਸੀ ਲਈ ਬ੍ਰਿਟਿਸ਼ ਸਰਕਾਰ ’ਤੇ ਦਬਾਅ, ਗਵਾਹ ਗ਼ੈਰਹਾਜ਼ਰ ਰਹਿਣ ’ਤੇ ਉਠੇ ਗੰਭੀਰ ਸਵਾਲ

ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਤੇ ਮੁੱਖ ਮੰਤਰੀ-ਡੀਜੀਪੀ ਦੇ ਅਸਤੀਫ਼ੇ ਦੀ ਮੰਗ- ਬੀਬੀ ਰਣਜੀਤ ਕੌਰ

ਸੀਜੇਪੀ ਦੇ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਤਿਹਾੜ ਜੇਲ੍ਹ ਵਿੱਚ - ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ

ਦਲ ਖ਼ਾਲਸਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ

ਬੰਗਲਾ ਸਾਹਿਬ ਰੋਸ ਮੁਜ਼ਾਹਰੇ ’ਚ ‘ਆਪ’ ਆਗੂਆਂ ਦੀ ਸ਼ਮੂਲੀਅਤ ਦੇ ਵੀਡੀਓ ਸਬੂਤ ਜਾਰੀ: ਕਾਲਕਾ-ਕਾਹਲੋਂ

ਮਰਿਆਦਾ ਦਰਬਾਰ ਹਾਲ ਦੀਆਂ ਪੌੜੀਆਂ ਤੋਂ ਸ਼ੁਰੂ ਨਹੀਂ ਹੁੰਦੀ, ਸਗੋਂ ਪੂਰਾ ਗੁਰਦੁਆਰਾ ਕੰਪਲੈਕਸ ਪਵਿੱਤਰ ਹੈ- ਸ਼੍ਰੋਮਣੀ ਅਕਾਲੀ ਦਲ

ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਨਸ਼ਾ ਵਿਰੋਧੀ ਲੜਾਈ ਦੀ ਰੀੜ੍ਹ ’ਤੇ ਮਾਰਿਆ ਵਾਰ: ਪਰਮਜੀਤ ਸਿੰਘ ਵੀਰਜੀ

ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ - ਮੰਗਲਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ