ਨੈਸ਼ਨਲ

ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਤੇ ਮੁੱਖ ਮੰਤਰੀ-ਡੀਜੀਪੀ ਦੇ ਅਸਤੀਫ਼ੇ ਦੀ ਮੰਗ- ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 15, 2026 07:11 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਰੋਕਣ ਦੇ ਸਰਕਾਰੀ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਖੋਖਲੇ ਸਾਬਤ ਹੋ ਰਹੇ ਹਨ। ਨਸ਼ਿਆਂ ਦਾ ਫੈਲਾਅ ਨੌਜਵਾਨੀ ਨੂੰ ਤਬਾਹ ਕਰਨ ਦੇ ਨਾਲ-ਨਾਲ ਅਪਰਾਧ ਅਤੇ ਅਸੁਰੱਖਿਆ ਨੂੰ ਵੀ ਵਧਾ ਰਿਹਾ ਹੈ, ਜਦਕਿ ਸਰਕਾਰ ਨਸ਼ਿਆਂ ਦੇ ਨੈੱਟਵਰਕ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਵਿੱਚ ਨਾਕਾਮ ਰਹੀ ਹੈ। ਬੀਬੀ ਰਣਜੀਤ ਕੌਰ ਨੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦੀਆਂ ਮੁੱਖ ਮੰਗਾਂ ਦਾ ਸਮਰਥਨ ਕਰਦਿਆਂ ਮੰਗ ਕੀਤੀ ਕਿ ਮੁੱਖ ਮੰਤਰੀ ਅਤੇ ਡੀਜੀਪੀ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਅਤੇ ਪੂਰੇ ਕਤਲ ਕਾਂਡ ਦੀ ਨਿਰਪੱਖ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਐਫਆਈਆਰ ਵਿੱਚ ਸਾਰੇ ਮੁਲਜ਼ਮਾਂ ਨੂੰ ਬਾਏ-ਨਾਮ ਸ਼ਾਮਲ ਕੀਤਾ ਜਾਵੇ ਅਤੇ ‘ਆਪ’ ਵਿਧਾਇਕ ਵਿਜੇ ਸਿੰਗਲਾ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਐਸ.ਐਸ.ਪੀ., ਡੀ.ਐਸ.ਪੀ. ਅਤੇ ਐਸ.ਐਚ.ਓ. ਦੀ ਭੂਮਿਕਾ ਦੀ ਜਾਂਚ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਡਿਸਮਿਸਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਸ਼ਵਨੀ ਕੁਮਾਰ ਦੇ ਗੋਲੀ ਚਲਾਉਣ ਤੋਂ ਪਹਿਲਾਂ ਪਿਛਲੇ ਇੱਕ ਘੰਟੇ ਦੀਆਂ ਸਾਰੀਆਂ ਫੋਨ ਕਾਲਾਂ ਦਾ ਵੇਰਵਾ ਜਨਤਕ ਕੀਤਾ ਜਾਵੇ ਅਤੇ ਇਹ ਸਪੱਸ਼ਟ ਕੀਤਾ ਜਾਵੇ ਕਿ ਉਸ ਨੇ ਇਸ ਦੌਰਾਨ ਕਿਸ-ਕਿਸ ਵਿਅਕਤੀ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਕਾਲ ਰਿਕਾਰਡ ਦੀ ਨਿਰਪੱਖ ਜਾਂਚ ਨਾਲ ਮਾਮਲੇ ਨਾਲ ਜੁੜੇ ਕਈ ਅਹਿਮ ਤੱਥ ਸਾਹਮਣੇ ਆ ਸਕਦੇ ਹਨ ਅਤੇ ਕਿਸੇ ਵੀ ਸੰਭਾਵਿਤ ਸਾਜ਼ਿਸ਼ ਜਾਂ ਮਿਲੀਭੁਗਤ ਨੂੰ ਬੇਨਕਾਬ ਕਰਨ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ ਸਾਰੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਸਰੋਤਾਂ, ਤਸਕਰੀ ਦੇ ਨੈੱਟਵਰਕ ਅਤੇ ਅਪਰਾਧੀਆਂ ਖ਼ਿਲਾਫ਼ ਨਿਰਪੱਖ ਤੇ ਸਖ਼ਤ ਕਾਰਵਾਈ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਹੀ ਨਾਕਾਮ ਰਹਿੰਦੀ ਹੈ ਤਾਂ ਉਸਦੀ ਜਵਾਬਦੇਹੀ ਤੈਅ ਕਰਨਾ ਪੰਜਾਬ ਦੇ ਲੋਕਾਂ ਦਾ ਹੱਕ ਹੈ।

Have something to say? Post your comment

 
 
 
 

ਨੈਸ਼ਨਲ

ਗਿਆਨੇਸ਼ ਕੁਮਾਰ ਨੂੰ ਬਚਾਉਣ ਵਿੱਚ ਸਰਕਾਰ ਨੇ ਪੂਰਾ ਤੰਤਰ ਲਾਇਆ ਸੀ ਈ ਸੀ ਇੰਨੇ ਮਹੱਤਵਪੂਰਨ ਕਿਉਂ ?-ਅਭੀਜੀਤ ਦੀਪਕੈ

ਜੱਗੀ ਜੌਹਲ ਦੀ ਵਾਪਸੀ ਲਈ ਬ੍ਰਿਟਿਸ਼ ਸਰਕਾਰ ’ਤੇ ਦਬਾਅ, ਗਵਾਹ ਗ਼ੈਰਹਾਜ਼ਰ ਰਹਿਣ ’ਤੇ ਉਠੇ ਗੰਭੀਰ ਸਵਾਲ

ਪਰਮਿੰਦਰ ਸਿੰਘ ਝੋਟਾ ਦੀ ਸ਼ਹਾਦਤ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਧੱਕਣ ਵਾਲੇ ਪੂਰੇ ਨੈੱਟਵਰਕ ਦਾ ਕੀਤਾ ਜਾਏ ਪਰਦਾਫਾਸ਼: ਰਤਿੰਦਰ ਸਿੰਘ ਇੰਦੌਰ

ਸੀਜੇਪੀ ਦੇ ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਤਿਹਾੜ ਜੇਲ੍ਹ ਵਿੱਚ - ਪੰਜ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਵੱਡੀ ਲਾਪਰਵਾਹੀ ਤੇ ਨਾਕਾਮੀ ਦਾ ਪ੍ਰਗਟਾਵਾ: ਹਰਮੀਤ ਸਿੰਘ ਕਾਲਕਾ

ਦਲ ਖ਼ਾਲਸਾ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ

ਬੰਗਲਾ ਸਾਹਿਬ ਰੋਸ ਮੁਜ਼ਾਹਰੇ ’ਚ ‘ਆਪ’ ਆਗੂਆਂ ਦੀ ਸ਼ਮੂਲੀਅਤ ਦੇ ਵੀਡੀਓ ਸਬੂਤ ਜਾਰੀ: ਕਾਲਕਾ-ਕਾਹਲੋਂ

ਮਰਿਆਦਾ ਦਰਬਾਰ ਹਾਲ ਦੀਆਂ ਪੌੜੀਆਂ ਤੋਂ ਸ਼ੁਰੂ ਨਹੀਂ ਹੁੰਦੀ, ਸਗੋਂ ਪੂਰਾ ਗੁਰਦੁਆਰਾ ਕੰਪਲੈਕਸ ਪਵਿੱਤਰ ਹੈ- ਸ਼੍ਰੋਮਣੀ ਅਕਾਲੀ ਦਲ

ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਨਸ਼ਾ ਵਿਰੋਧੀ ਲੜਾਈ ਦੀ ਰੀੜ੍ਹ ’ਤੇ ਮਾਰਿਆ ਵਾਰ: ਪਰਮਜੀਤ ਸਿੰਘ ਵੀਰਜੀ

ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ - ਮੰਗਲਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ